Sunday, May 11, 2025

Malwa

ਮਾਂ ਬੋਲੀ ਪੰਜਾਬੀ ਦੇ ਪ੍ਰਚਾਰ,ਪ੍ਰਸਾਰ ਤੇ ਸੰਚਾਰ ਨੂੰ ਹਮੇਸ਼ਾ ਮੇਰੀ ਪਹਿਲ : ਸਿਵਲ ਸਰਜਨ

February 21, 2022 05:41 PM
SehajTimes

ਬਰਨਾਲਾ : ਸਿਹਤ ਵਿਭਾਗ ਬਰਨਾਲਾ ਵੱਲੋਂ ਸ਼੍ਰੀ ਕੁਮਾਰ ਸੌਰਭ ਰਾਜ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮਾਤ ਭਾਸ਼ਾ ਦਿਵਸ ਮੌਕੇ ਮਾਂ ਬੋਲੀ ਲਈ ਅਹਿਦ ਲੈ ਕੇ ਮਨਾਇਆ ਗਿਆ।

        ਇਸ ਮੌਕੇ ਡਾ. ਜਸਬੀਰ ਸਿੰਘ ਔਲ਼ਖ, ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਪੰਜਾਬ ਰਾਜ ਭਾਸ਼ਾ ਐਕਟ 1967, ਸਮੇਤ ਪੰਜਾਬ ਰਾਜ ਭਾਸ਼ਾ (ਤਰਸੀਮ) ਐਕਟ (2008) ਤਹਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਰਕਾਰੀ ਖੇਤਰਾਂ ਦੇ ਅਦਾਰਿਆਂ, ਬੋਰਡਾਂ ਅਤੇ ਲੋਕਲ ਬਾਡੀਜ ਅਤੇ ਰਾਜ ਦੇ ਸਕੂਲਾਂ ਕਾਲਜਾਂ ਅਤੇ ਯੂਨੀਰਸਿਟੀਆਂ ਦੇ ਦਫਤਰਾਂ ਵਿੱਚ ਸਾਰਾ ਕੰਮ ਕਾਜ ਪੰਜਾਬੀ ਲਈ ਕੀਤਾ ਜਾਵੇਗਾ। ਭਾਸ਼ਾ ਵਿਭਾਗ ਪੰਜਾਬ ਦੇ ਸਮੂਹ ਅਦਾਰਿਆਂ ਅੰਦਰ ਮਾਤ ਭਾਸ਼ਾ ਪੰਜਾਬੀ ਵਿੱਚ ਕੰਮ ਕਰਵਾਉਣ ਲਈ ਪਾਬੰਦ ਹੈ। 

        ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲੇ ਦਿਨ ਤੋਂ ਹੀ ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮ ਕਾਜ ਪੰਜਾਬੀ ਵਿੱਚ ਹੀ ਕਰਨ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਇਸ ਸਬੰਧੀ ਬਕਾਇਦਾ ਇਕ ਹਦਾਇਤ ਪੱਤਰ ਵੀ ਸਿਹਤ ਵਿਭਾਗ ਅਧੀਨ ਆਉਂਦੀਆਂ ਸਾਰੀਆਂ ਸੰਸਥਾਵਾਂ ਨੂੰ ਜਾਰੀ ਕੀਤਾ ਹੋਇਆ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਸੀ.ਐੱਸ.ਆਈ.ਆਰ.-ਸੀ.ਐੱਸ.ਆਈ.ਓ. ਵੱਲੋਂ ਇੱਕ ਅਕਾਦਮਿਕ ਇਕਰਾਰਨਾਮਾ

        ਡਾ. ਔਲ਼ਖ ਨੇ ਕਿਹਾ ਕਿ ਸਿਵਲ ਸਰਜਨ ਦਫਤਰ ਬਰਨਾਲਾ ਅਤੇ ਸਮੂਹ ਸਿਹਤ ਬਲਾਕਾਂ ਵੱਲੋਂ ਮਾਂ ਬੋਲੀ ਪੰਜਾਬੀ”ਲਈ ਇਹ ਅਹਿਦ ਲਿਆ ਗਿਆ ਹੈ ਕਿ ਨਾਥਾਂ ,ਸੂਫੀਆਂ, ਭਗਤਾਂ ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਵਰਸੋਈ ਮਾਂ ਬੋਲੀ ਪੰਜਾਬੀ ਦੀ ਉਮਰ ਭਰ ਸਤਿਕਾਰ ਕੀਤਾ ਜਾਵੇਗਾ। ਆਪਣੀ ਮਾਂ ਬੋਲੀ ਪੰਜਾਬੀ ਬੋਲਾਂਗਾ, ਪੜਾਂਗਾ, ਲਿਖਾਗਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਲਈ ਹਮੇਸ਼ਾ ਯਤਨਸ਼ੀਲ ਰਹਾਂਗੇ। 

ਇਸ ਮੌਕੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸਿਵਲ ਸਰਜਨ ਦਫ਼ਤਰ ਬਰਨਾਲਾ ਦੇ ਕਰਮਚਾਰੀ ਹਾਜ਼ਰ ਸਨ।

Have something to say? Post your comment

 

More in Malwa

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਡਾ. ਬਲਬੀਰ ਸਿੰਘ

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ 

ਦਾਮਨ ਬਾਜਵਾ ਨੇ ਭੰਡਾਰੇ ਚ ਭਰੀ ਹਾਜ਼ਰੀ