Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਭਾਸ਼ਾ ਵਿਭਾਗ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਕਵੀ ਦਰਬਾਰ ਦਾ ਆਯੋਜਨ

February 21, 2022 08:10 PM
SehajTimes

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਅੱਜ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਮਾਤ ਭਾਸ਼ਾ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ।ਜਿਸ ਦੌਰਾਨ ਨਾਮਵਰ ਕਵੀਆਂ ਨੇ ਆਪਣੇ ਕਲਾਮ ਪੇਸ਼ ਕੀਤੇ। ਭਾਸ਼ਾ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਦੀ ਦੇਖ-ਰੇਖ 'ਚ ਹੋਏ ਇਸ ਕਵੀ ਦਰਬਾਰ 'ਚ ਹਿੱਸਾ ਲੈਣ ਵਾਲੇ ਕਵੀਆਂ ਨੂੰ ਵਿਭਾਗ ਵੱਲੋਂ ਸਨਮਾਨਿਤ ਵੀ ਕੀਤਾ ਗਿਆ।


  ਕਵੀ ਦਰਬਾਰ ਦੀ ਸ਼ੁਰੂਆਤ ਕੁਲਵੰਤ ਸੈਦੋਕੇ ਨੇ ਆਪਣੀ ਰਚਨਾ ਮਾਂ ਬੋਲੀ ਪੰਜਾਬੀ ਸਾਡੀ ਜੁਗ ਜੁਗ ਜੀਵੇ ਨੂੰ ਤੁਰੰਨਮ 'ਚ ਗਾਕੇ ਕੀਤੀ। ਬਾਲ ਸਾਹਿਤ ਪੁਰਸਕਾਰ ਜੇਤੂ ਕਵੀ ਸੱਤਪਾਲ ਭੀਖੀ ਨੇ 'ਗੁਰੁ ਕਰਕੇ ਬੰਦਾ ਵੀ ਬਹਾਦਰ ਬਣ ਗਿਆ ਨਹੀਂ ਤਾਂ ਮਿੱਟੀ ਦਾ ਮਾਧੋ ਸੀ' ਰਾਹੀਂ ਅਰਥਪੂਰਨ ਕਾਵਿ ਦੀ ਪੇਸ਼ਕਾਰੀ ਕੀਤੀ। ਸਤੀਸ਼ ਵਿਦਰੋਹੀ ਨੇ ਪੁਆਧੀ ਬੋਲੀ 'ਚ ਅਜੋਕੇ ਸਮਾਜਿਕ ਵਰਤਾਰੇ 'ਤੇ ਵਿਅੰਗ ਕਸਦੀ ਕਵਿਤਾ 'ਪਹਿਲਾ ਮੈਂ ਠੀਕ ਸੀ ਹੁਣ ਬਿਮਾਰ ਹਾਂ' ਰਾਹੀਂ ਮਾਹੌਲ ਨੂੰ ਖ਼ੁਸ਼ਨੁਮਾ ਬਣਾ ਦਿੱਤਾ।

  ਸਰਬਜੀਤ ਕੌਰ ਜੱਸ ਨੇ ਅਜੋਕੀ ਨੌਜਵਾਨ ਪੀੜ੍ਹੀ ਦੇ ਵਿਦੇਸ਼ ਜਾਣ ਦੇ ਰੁਝਾਨ ਬਾਰੇ ਚਾਨਣਾ ਪਾਉਂਦੀ ਰਚਨਾ 'ਅੰਗੂਠਾ ਬਾਪੂ ਦਾ ਹਵਾਈ ਅੱਡਾ ਬਣਿਆ ਪੁੱਤਰ ਜਹਾਜ਼ ਚੜ੍ਹ ਗਏ' ਦੀ ਵਧੀਆ ਪੇਸ਼ਕਾਰੀ ਕੀਤੀ ਅਤੇ ਕੁਝ ਟੱਪੇ ਵੀ ਸੁਣਾਏ। ਧਰਮ ਕੰਮੇਆਣਾ ਨੇ 'ਕੀ ਫੂਕਣਾ ਪੁੱਤਰਾਂ ਦੀਆਂ ਚੌਧਰਾਂ ਨੂੰ ਜੇ ਮਾਂ ਬੋਲੀ ਦਫ਼ਤਰੋਂ ਬਾਹਰ ਬੈਠੇ' ਰਾਹੀਂ ਪੰਜਾਬੀ ਮਾਤ ਭਾਸ਼ਾ ਦੀ ਤ੍ਰਾਸ਼ਦੀ ਦਾ ਵਰਨਣ ਕੀਤਾ। ਤਿਰਲੋਕ ਢਿੱਲੋਂ ਨੇ 'ਜੀਵਨ ਮਾਂ ਬੋਲੀ ਦੇ ਲੇਖੇ ਲਗਾਈਏ ਇੱਕ ਮਹੀਨਾ' ਰਾਹੀਂ ਮਾਤ ਭਾਸ਼ਾ ਨੂੰ ਸਤਿਕਾਰ ਦੇਣ ਦੀ ਗੱਲ ਕੀਤੀ। ਅੰਮ੍ਰਿਤਪਾਲ ਸੈਦਾ ਨੇ 'ਜ਼ੁਬਾਨਾਂ ਹਨ ਉਨ੍ਹਾਂ ਕੌਮਾਂ ਦੀਆਂ ਖੁਸ਼ਹਾਲ' ਰਾਹੀਂ ਮਾਤ ਭਾਸ਼ਾ ਪ੍ਰਤੀ ਸ਼ਰਧਾ ਪ੍ਰਗਟ ਕੀਤੀ। ਡਾ. ਸੰਤੋਖ ਸੁੱਖੀ ਨੇ 'ਆ ਜਾਵੇ ਕਿਤੇ ਅੱਖ ਸੁਲੱਖਣੀ ਤੁਰ ਜਾਵੇ ਕਾਣੀ' ਰਾਹੀਂ ਮਾਤ ਭਾਸ਼ਾ ਪ੍ਰਤੀ ਪਿਆਰ ਦਾ ਇਜ਼ਹਾਰ ਕੀਤਾ। ਡਾ. ਗੁਰਮੀਤ ਕੱਲਰਮਾਜਰੀ ਨੇ 'ਤੇਰੀ ਤੋਤਲੀ ਅਵਾਜ਼ ਨੂੰ...' ਰਾਹੀਂ ਭਾਸ਼ਾ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਵਧਾਉਣ ਦੀ ਅਪੀਲ ਕੀਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਤੇਜਿੰਦਰ ਸਿੰਘ ਗਿੱਲ ਨੇ ਨਿਭਾਈ।
 

ਤਸਵੀਰ- ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਕਵੀ ਦਰਬਾਰ 'ਚ ਵੱਖ-ਵੱਖ ਕਵੀ ਆਪਣੀਆਂ ਨਜ਼ਮਾਂ ਪੇਸ਼ ਕਰਦੇ ਹੋਏ। 
 

Have something to say? Post your comment

 

More in Malwa

ਮੁੱਖ ਮੰਤਰੀ ਦੇ ਪਿੰਡ ਨੂੰ ਜੋੜਦੀ ਸੜਕ ਦਾ ਬੁਰਾ ਹਾਲ 

ਪੰਜਾਬੀ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਹੋਸਟਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਫ਼ੇਜ਼ 1, 2 ਤੇ 3 ਦਾ ਪੈਦਲ ਦੌਰਾ; ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ; ਸਮਾਂਬੱਧ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਸੁਨਾਮ ਨੇੜੇ ਨਮੋਲ 'ਚ ਚੋਰੀ ਦੀ ਵੱਡੀ ਵਾਰਦਾਤ

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ