Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬੀ ਯੂਨੀਵਰਸਿਟੀ ਦੀਆਂ ਅਥਲੀਟ ਕੁੜੀਆਂ ਨੇ ਜਿੱਤੇ ਗੋਲਡ ਮੈਡਲ

February 23, 2022 10:03 AM
SehajTimes

ਪੰਜਾਬੀ ਯੂਨੀਵਰਸਿਟੀ : ਕਿੱਟ ਯੂਨੀਵਰਸਿਟੀ, ਭੂਵਨੇਸ਼ਵਰ ਵੱਲੋਂ ਮਿਤੀ 21 ਤੋਂ 24 ਫਰਵਰੀ, 2022 ਤੱਕ ਆਯੋਜਿਤ ਕਰਵਾਈ ਜਾ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਐਥਲੈਟਿਕਸ ਮਹਿਲਾ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਦੀਆਂ ਐਥਲੀਟ ਲੜਕੀਆਂ ਨੇ 20 ਕਿਲੋਮੀਟਰ ਵਾਕ ਦੌੜ ਮੁਕਾਬਲਿਆਂ ਵਿਚ ਗੋਲਡ ਅਤੇ ਬਰੌਂਜ਼ ਮੈਡਲ ਪ੍ਰਾਪਤ ਕੀਤੇ ਹਨ। ਇਨ੍ਹਾਂ ਮੈਡਲਾਂ ਦੇ ਨਾਲ ਹੀ ਇਸ ਮੁਕਾਬਲੇ ਵਿੱਚ ਚੌਥਾ ਸਥਾਨ ਹਾਸਲ ਕਰਨ ਵਿਚ ਵੀ ਸਫਲਤਾ ਪ੍ਰਾਪਤ ਕੀਤੀ।
ਐਥਲੀਟ ਬਲਜੀਤ ਨੇ ਇੱਕ ਘੰਟਾ 39:10.48 ਸੈਕਿੰਡ ਦਾ ਸਮਾਂ ਲੈ ਕੇ ਗੋਲਡ ਮੈਡਲ ਹਾਸਲ ਕੀਤਾ ਜਦੋਂ ਕਿ ਪਾਇਲ ਨੇ ਇੱਕ ਘੰਟਾ40:39.89 ਸੈਕਿੰਡ ਨਾਲ ਬਰੌਂਜ ਮੈਡਲ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ। ਇਸੇ ਤਰ੍ਹਾਂ ਇਕ ਹੋਰ ਐਥਲੀਟ ਜਯੋਤੀ ਨੇ ਇੱਕ ਘੰਟਾ 43:57.34 ਸੈਕਿੰਡ ਦਾ ਸਮਾਂ ਲੈ ਕੇ ਚੌਥਾ ਸਥਾਨ ਹਾਸਲ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਵਰਸਿਟੀ ਦੀ ਇਕ ਹੋਰ ਐਥਲੀਟ ਸ਼ੈਲੀ ਧਾਮਾ ਨੇ 3000 ਮੀਟਰ ਸਟੀਪਲਚੇਜ਼ ਦੌੜ ਵਿਚ ਬਰੌਂਜ ਮੈਡਲ ਹਾਸਲ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਮਾਣਯੋਗ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਡਾਇਰੈਕਟਰ ਸਪੋਰਟਸ ਡਾ. ਗੁਰਦੀਪ ਕੌਰ ਰੰਧਾਵਾ ਵੱਲੋਂ ਖਿਡਾਰਣਾਂ ਕੋਚ ਸ. ਧਰਮਿੰਦਰਪਾਲ ਸਿੰਘ, ਸ. ਗੁਰਦੇਵ ਸਿੰਘ, ਸ. ਹਰਭਜਨ ਸਿੰਘ ਸੰਧੂ ਅਤੇ ਮੈਨਜਰ ਮਿਸ ਭੁਪਿੰਦਰ ਕੌਰ ਨੂੰ ਵਿਸ਼ੇਸ਼ ਤੌਰ ਉੱਤੇ ਮੁਬਾਰਕਬਾਦ ਦਿੱਤੀ। ਵਿਭਾਗ ਦੇ ਸਹਾਇਕ ਡਾਇਰੈਕਟਰ ਸ਼੍ਰੀਮਤੀ ਮਹਿੰਦਰਪਾਲ ਕੌਰ ਤੇ ਡਾ. ਦਲਬੀਰ ਸਿੰਘ ਅਤੇ ਸਮੂਹ ਖੇਡ ਵਿਭਾਗ ਵੱਲੋਂ ਜੇਤੂ ਖਿਡਾਰਣਾਂ ਅਤੇ ਟੀਮ ਓਫ਼ੀਸ਼ੀਅਲਜ਼ ਨੂੰ ਵਧਾਈ ਦਿੱਤੀ ਗਈ।

Have something to say? Post your comment

 

More in Chandigarh

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਟੈਕਸ ਦੇਣ ਦੇ ਬਾਵਜੂਦ ਪਾਣੀ ਨੂੰ ਤਰਸ ਰਹੇ ਨਿਊ ਸਨੀ ਐਨਕਲੇਵ ਦੇ ਲੋਕ, ਸਰਕਾਰ ਪੂਰੀ ਤਰ੍ਹਾਂ ਫੇਲ: ਵਿਨੀਤ ਜੋਸ਼ੀ ਚਾਰ ਸਾਲ, ਫਿਰ ਵੀ ਨਹੀਂ ਪਾਣੀ ਆਪ ਸਰਕਾਰ ’ਤੇ ਗੰਭੀਰ ਸਵਾਲ

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪ੍ਰਸਿੰਨੀ ਭੂਆਂ ਦੀਆਂ ਯਾਦਾਂ

ਡੇਰਾਬੱਸੀ ਦੇ ਬਲਿਹਾਰ ਬੱਲੀ ਬਣੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ