Friday, May 09, 2025

National

ਸਿਵਲ ਹਸਪਤਾਲ ਬਰਨਾਲਾ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

February 24, 2022 04:29 PM
Advocate Dalip Singh Wasan

ਬਰਨਾਲਾ : ਸਿਵਲ ਹਸਪਤਾਲ ਬਰਨਾਲਾ ਵਿਖੇ ਪੱਖੋ ਕਲਾਂ ਵਾਸੀ ਜ਼ੱਚਾ (23 ਸਾਲ) ਦਾ ਸਫਲ ਜਣੇਪਾ ਕੀਤਾ ਗਿਆ ਹੈ, ਜਿਸ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਹੈ। ਇਹ ਜਣੇਪਾ ਸਿਵਲ ਸਰਜਨ ਡਾ. ਜਸਬੀਰ ਔਲਖ ਦੀ ਅਗਵਾਈ ’ਚ ਔਰਤ ਰੋਗਾਂ ਦੇ ਮਾਹਿਰ ਡਾ. ਗਗਨਦੀਪ ਸਿੱਧੂ ਵੱਲੋਂ ਪਿਛਲੇਂ ਦਿਨੀਂ ਕੀਤਾ ਗਿਆ। ਉਨਾਂ ਦੱਸਿਆ ਗਿਆ ਕਿ ਮਹਿਲਾ ਨੇ ਦੋ ਲੜਕਿਆਂ ਤੇ ਇਕ ਲੜਕੀ ਨੂੰ ਜਨਮ ਦਿੱਤਾ ਹੈ ਅਤੇ ਚਾਰੇ ਜੀਅ ਤੰਦਰੁਸਤ ਹਨ।
    ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਮਹਿਲਾ ਕਿਰਤੀ ਪਰਿਵਾਰ ਨਾਲ ਸਬੰਧਤ ਹੈ ਅਤੇ ਇਸ ਤੋਂ ਪਹਿਲਾਂ ਉਸ ਦੇ ਇਕ ਲੜਕੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਔਰਤਾਂ ਦੇ ਜਣੇਪੇ ਸਬੰਧੀ ਵਿਸ਼ੇਸ਼ ਸੇਵਾਵਾਂ ਦੇਣ ਲਈ ਹਰੇਕ ਮਹੀਨੇ 9 ਤਰੀਕ ਨੂੰ ਸਾਰੇ ਜ਼ਿਲੇ ਵਿੱਚ ਸੁਰੱਖਿਆ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਨਾਂ ਜਾਂਚ ਕੈਂਪਾਂ ਵਿੱਚ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।
        ਐਸਐਮਓ ਸਿਵਲ ਹਸਪਤਾਲ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਵੱਖਰਾ ਜ਼ੱਚਾ ਬੱਚਾ ਵਿੰਗ ਸਫਲ ਢੰਗ ਨਾਲ ਚਲਾਇਆ ਜਾ ਰਿਹਾ ਹੈ, ਜਿੱਥੇ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਢੰਗ ਰਾਹੀਂ ਇਲਾਜ ਕੀਤਾ ਜਾਂਦਾ ਹੈ।

Have something to say? Post your comment

 

More in National

ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲ

ਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦ

‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

ਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀ

ਸੀਐਸਆਈਆਰ-ਸੀਐਲਆਰਆਈ ਵੱਲੋਂ 78ਵੇਂ ਸਥਾਪਨਾ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ

ਸੀਐਸਆਈਆਰ-ਸੀਐਲਆਰਆਈ ਦਾ 78ਵੇਂ ਸਥਾਪਨਾ ਦਿਹਾੜਾ ਮੌਕੇ ਸਮਾਗਮ ਦਾ ਆਯੋਜਨ

ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ

ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤ

ਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇ

ਨਵੀਂ ਮੁੰਬਈ ਦੇ ਸੰਪਦਾ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ