Friday, November 07, 2025

Chandigarh

ਮੁੱਖ ਮੰਤਰੀ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

February 26, 2022 10:30 AM
SehajTimes

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਸੁਬਰਾਮਣੀਅਮ ਜੈਸ਼ੰਕਰ ਨੂੰ ਜੰਗ ਤੋਂ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।

 ਡਾ. ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਕਰੇਨ ਵਿੱਚ ਬਹੁਤ ਸਾਰੇ ਵਿਦਿਆਰਥੀ ਅਤੇ ਹੋਰ ਪੰਜਾਬੀ ਫਸੇ ਹੋਏ ਹਨ। ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰ ਉੱਥੇ ਪੈਦਾ ਹੋਈ ਸਥਿਤੀ ਕਰਕੇ ਆਪਣਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਇਸ ਤੋਂ ਇਲਾਵਾ ਯੂਕਰੇਨ ਵਿੱਚ ਫਸੇ ਵਿਅਕਤੀਆਂ ਨੂੰ ਢੁਕਵੀਂ ਪਨਾਹ, ਪੈਸੇ ਦੀ ਕਮੀ ਆਦਿ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਅਜਿਹੇ ਵਿਅਕਤੀਆਂ ਦੀ ਭਾਰਤ ਵਿੱਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਕੂਟਨੀਤਕ ਢੰਗ-ਤਰੀਕੇ ਤਲਾਸ਼ਣ ਸਬੰਧੀ ਯਤਨਾਂ ਨੂੰ ਹੋਰ ਤੇਜ ਕਰਨ ਦੀ ਅਪੀਲ ਕੀਤੀ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਝੋਨਾ ਖ਼ਰੀਦ ਸੀਜ਼ਨ-2025 ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ ਲਾਭ

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ

ਮੋਹਾਲੀ ਪੁਲਿਸ ਵੱਲੋਂ ਅਗਵਾ ਹੋਏ ਪੱਤਰਕਾਰ ਨੂੰ 12 ਘੰਟੇ ਦੇ ਅੰਦਰ-ਅੰਦਰ ਸਹੀ ਸਲਾਮਤ ਛੁਡਵਾ ਕੇ 01 ਦੋਸ਼ੀ  ਗ੍ਰਿਫ਼ਤਾਰ

ਗੁਲਾਟੀ ਟਰੈਵਲਜ਼ ਫਰਮ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ