Tuesday, February 17, 2026
BREAKING NEWS
ਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾ

Malwa

ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਸੁਖਬੀਰ, ਮਜੀਠੀਆ ਚੜ੍ਹਦੀਕਲਾ ਵਿਚ ਹਨ

March 01, 2022 06:13 PM
SehajTimes

ਪਟਿਆਲਾ, 1 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬੇ ਦੀ ਨਰਮਾ ਪੱਟੀ ’ਤੇ ਗੁਲਾਬੀ ਸੁੰਡੀ ਦੇ ਫਿਰ ਹਮਲੇ ਪ੍ਰਤੀ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਦੇ ਹੁਣ ਤੱਕ ਇਸ ਪ੍ਰਤੀ ਕਮਜ਼ੋਰ ਤੇ ਢਿੱਲੇ ਮੱਠੇ ਹੁੰਗਾਰੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਹ ਇਕ ਗੰਭੀਰ ਖ਼ਤਰਾ ਹੈ ਤੇ ਜੇਕਰ ਇਸਨੁੰ ਫੈਲਣ ਦਿੱਤਾ ਗਿਆ ਤਾਂ ਇਹ ਸੁਬੇ ਦੇ ਨਰਮਾ ਕਿਸਾਨਾਂ ਨੁੰ ਤਬਾਹ ਕਰ ਦੇਵੇਗਾ।
ਉਹਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਤੁਰੰਤ ਮੌਕੇ ਵੱਲ ਰਵਾਨਾ ਕੀਤੇ ਜਾਣੇ ਚਾਹੀਦੇ ਹਨ ਅਤੇ ਇਸ ਮੁਸ਼ਕਿਲ ਦੇ ਟਾਕਰੇ ਲਈ ਕਿਸਾਨਾਂ ਨੁੰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰ ਕੇ ਉਹਨਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ। ਸਰਦਾਰ ਬਾਦਲ ਨੇ ਡਿਪਟੀ ਕਮਿਸ਼ਨਰਾਂ ਨੁੰ ਵੀ ਕਿਹਾ ਕਿ ਉਹ ਵੀ ਪਹਿਲਾਂ ਤੋਂ ਤਿਆਰੀ ਰੱਖਣ ਤਾਂ ਜੋ ਫਸਲਾਂ ਦੇ ਹੋ ਰਹੇ ਨੁਕਸਾਨ ਤੇ ਕਿਸਾਨਾਂ ਨੁੰ ਪੈਣ ਵਾਲੇ ਘਾਟੇ ਦੀ ਪਹਿਲਾਂ ਹੀ ਸਮੀਖਿਆ ਸਮੇਂ ਸਿਰ ਕੀਤੀ ਜਾ ਸਕੇ ਤੇ ਕਿਹਾ ਕਿ ਸਰਕਾਰ ਨੁੰ ਵੀ ਪ੍ਰਭਾਵਤ ਨਰਮਾ ਉਤਪਾਦਕਾਂ ਲਈ ਪੂਰੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੇ ਨਾਲ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਪਟਿਆਲਾ ਜੇਲ੍ਹ ਵਿਚ ਮੁਲਾਕਾਤ ਕੀਤੀ।
ਉਹਨਾਂ ਕਿਹਾ ਕਿ ਮਜੀਠੀਆ ਚੜ੍ਹਦੀਕਲਾ ਵਿਚ ਹਨ। ਸਾਰੀ ਪਾਰਟੀ ਅਤੇ ਸਾਰੇ ਸਹੀ ਸੋਚ ਰੱਖਣ ਵਾਲੇ ਲੋਕ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਉਹਨਾਂ ਨਾਲ ਖੜ੍ਹੇ ਹਨ ਕਿਉਂਕਿ ਉਹਨਾਂ ਖਿਲਾਫ ਇਕ ਦਾਗੀ ਡੀ ਜੀ ਪੀ ਨੇ ਦੇਸ਼ ਦੇ ਸਾਰੇ ਨਿਯਮ ਕਾਨੂੰਨ ਛਿੱਕੇ ਟੰਗ ਕੇ ਝੂਠਾ ਕੇਸ ਦਰਜ ਕਰਵਾਇਆ ਹੈ। ਉਹਨਾਂ ਕਿਹਾ ਕਿ ਇਹ ਕੇਸ ਮੁੱਖ ਮੰਤਰੀ ਚਰਨਜੀਤ ਸਿਘੰ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਹਿਣ ’ਤੇ ਦਰਜ ਹੋਇਆ ਜੋ ਸਪਸ਼ਟ ਤੌਰ ’ਤੇ ਅਕਾਲੀ ਦਲ ਦੇ ਖਿਲਾਫ ਬਦਲਾਖੋਰੀ ਦਾ ਮਾਮਲਾ ਹੈ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਪੂਰੀ ਤਰ੍ਹਾਂ ਨਿਰਦੋਸ਼ ਹਨ ਅਤੇ ਸਾਨੁੰ ਹਰ ਮਾਮਲੇ ਵਿਚ ਨਿਆਂਪਾਲਿਕਾ ’ਤੇ ਪੂਰਨ ਭਰੋਸਾ ਹੈ।
ਸਾਬਕਾ ਉਪ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੁੰ ਆਖਿਆ ਕਿ ਉਹ ਆਪਣੀ ਬਚਾਅ ਮੁਹਿੰਮ ਵਿਚ ਤੇਜ਼ੀ ਲਿਆਵੇ ਤਾਂ ਜੋ ਯੂਕਰੇਨ ਵਿਚ ਫਸਿਆ ਹਰ ਭਾਰਤੀ ਵਿਦਿਆਰਥੀ ਤੇ ਹੋਰ ਨਾਗਰਿਕ ਸੁਰੱਖਿਅਤ ਕੱਢੇ ਜਾ ਸਕਣ।
ਸਰਦਾਰ ਬਾਦਲ ਨੇ ਅਫਸੋਸ ਪ੍ਰਗਟ ਕੀਤਾ ਕਿ ਇਸ ਮਾਮਲੇ ਵਿਚ ਸੁਬਾ ਸਰਕਾਰ ਸੁੱਤੀ ਪਈ ਹੈ ਤੇ ਉਸਨੇ ਯੂਕਰੇਨ ਵਿਚ ਫਸੇ ਬੇਵੱਸ ਪੰਜਾਬੀ ਵਿਦਿਆਰਥੀਆਂ ਨੁੰ ਬਚਾਉਣ ਵਿਚ ਕੋਈ ਦਿਲਚਸਪੀ ਨਹੀਂ ਵਿਖਾਈ।
ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਅੇਤ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਮੰਤਰੀਆਂ ਨੇ ਕਦੇ ਵੀ ਕਿਸੇ ਮਾਮਲੇ ’ਤੇ ਬੋਲਣ ਦਾ ਮੌਕਾ ਨਹੀਂ ਖੁੰਝਾਇਆ ਪਰ ਯੂਕਰੇਨ ਵਿਚ ਗੰਭੀਰ ਸੰਕਟ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਬਾਰੇ ਬੋਲਣ ਦੀ ਵਾਰੀ ਆਈ ਤਾਂ ਉਹ ਪਤਾ ਨਹੀਂ ਕਿਥੇ ਲੁੱਕ ਗਏ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਸਕੱਤਰ ਨੁੰ ਆਖਿਆ ਕਿ ਉਹ ਤੁਰੰਤ ਕੁਝ ਸੀਨੀਅਰ ਅਫਸਰ ਮੌਕੇ ਵੱਲ ਰਵਾਨਾ ਕਰਨ ਤਾਂ ਜੋ ਭਾਰਤ ਸਰਕਾਰ ਦੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਤਾਲਮੇਲ ਕਰ ਕੇ ਸਾਡੇ ਬਹਾਦਰ ਬੱਚੇ ਬਚਾਏ ਜਾ ਸਕਣ ਜੋ ਇਹਨਾਂ ਮੁਸ਼ਕਿਲਾਂ ਦਾ ਮੁਕਾਬਲਾ ਕਰ ਰਹੇ ਹਨ।  ਉਹਨਾਂ ਇਹ ਵੀ ਕਿਹਾ ਕਿ 24 ਘੰਟੇ ਦੀ ਹੈਲਪਲਾਈਨ ਸਥਾਪਿਤ ਕੀਤੀ ਜਾਵੇ ਤਾਂ ਜੋ ਯੂਕਰੇਨ ਵਿਚ ਫਸੇ ਵਿਅਕਤੀਆਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਨੂੰ ਨੈਤਿਕ ਤੇ ਸਮਾਨ ਦੀ ਮਦਦ ਬਹੁਤ ਜ਼ਰੂਰੀਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮਾਮਲੇ ਵਿਚ ਬੇਹੱਦ ਤਬਾਹੀ ਵਾਲੇ ਫੈਸਲੇ ਬਾਰੇ ਭਾਰਤ ਸਰਕਾਰ ਦੇ ਸਪਸ਼ਟੀਕਰਨ ਨੁੰ ਰੱਦ ਕਰਦੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇਸ਼ ਵਿਚ ਸਹੀ ਸੰਘੀ  ਢਾਂਚੇ ਦਾ ਹਮਾਇਤ ਰਿਹਾ ਹੈ ਤੇ ਉਹਨਾਂ ਕਿਹਾ ਕਿ ਸਾਡੀ ਅਕਾਲੀ ਦਲ ਤੇ ਬਸਪਾ ਸਰਕਾਰ  ਭਾਰਤ ਸਰਕਾਰ ’ਤੇ ਦਬਾਅ ਬਣਾਏਗੀ ਕਿ ਉਹ ਰਾਜਾਂ ਦੀ ਵਿੱਤੀ ਖੁਦਮੁਖਤਿਆਰੀ ਯਕੀਨੀ ਬਣਾਵੇ ਤੇ ਉਹ ਸ਼ਕਤੀਆਂ ਬਹਾਲ ਹੋਣ ਜੋ ਪਿਛਲੇ ਸਾਲਾਂ ਵਿਚ ਕੇਂਦਰ ਸਰਕਾਰ ਨੇ ਰਾਜਾਂ ਤੋਂ ਖੋਹ ਲਈਆਂ ਹਨ।
ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਚੋਣ ਪ੍ਰਦਰਸ਼ਨ ਦੀ ਗੱਲ ਕਰਦਿਆਂ ਪਾਰਟੀ ਪ੍ਰਧਾਨ ਨੇ ਕਿਹਾ ਕਿ ਗਠਜੋੜ ਲਾਮਿਸਾਲ ਜਿੱਤ ਹਾਸਲ ਕਰੇਗਾ ਤੇ ਸਾਰੇ ਜਾਅਲੀ ਸਰਵੇਖਣਾ ਤੇ ਭਵਿੱਖਬਾਣੀਆਂ ਨੁੰ ਗਲਤ ਸਾਬਤ ਕਰੇਗਾ ਤੇ ਆਸਾਨੀ ਨਾਲ ਸਰਕਾਰ ਬਣਾਏਗਾ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਕਾਸ ਲਈ ਵੋਟਾਂ ਪਾਈਆਂ ਹਨ ਤੇ ਉਹਨਾਂ ਸਾਡੇ ਟਰੈਕ ਰਿਕਾਰਡ ’ਤੇ ਵਿਸਾਹ ਕੀਤਾ ਹੈ। ਉਹਨਾਂ ਕਿਹਾ ਕਿ ਜਦੋਂ ਅਕਾਲੀ ਦਲ ਤੇ ਬਸਪਾ ਗਠਜੋੜ ਹੀ ਭਾਰੀ ਬਹੁਮਤ ਨਾਲ ਜਿੱਤ ਗਿਆ ਤਾਂ ਸਾਨੁੰ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਨ ਦੀ ਜ਼ਰੂਰਤ ਹੀ ਨਹੀਂ ਹੋਵੇਗੀ।

Have something to say? Post your comment

 

More in Malwa

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ

ਘਰੇਲੂ ਬਗੀਚੀ ਵਿੱਚ ਸਬਜ਼ੀਆਂ ਜ਼ਰੂਰ ਉਗਾਉਣ ਕਿਸਾਨ : ਡਾ. ਅਸ਼ੋਕ ਕੁਮਾਰ ਗਰਗ

ਆਪ ਆਗੂਆਂ ਨੇ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਦਿਤਾ ਧਰਨਾ 

ਭਾਰਤੀ ਕਿਸਾਨ ਯੂਨੀਅਨ ਨੇ ਦਿਤਾ ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ