Friday, December 19, 2025

Chandigarh

ਅੱਜ ਮੋਹਾਲੀ ਵਿੱਚ ਗੋਰਮਿੰਟ ਟੀਚਰ ਯੂਨੀਅਨ ਮੋਹਾਲੀ ਦੀ ਮਹੀਨਾਵਾਰ ਮੀਟਿੰਗ ਹੋਈ।

March 03, 2022 09:54 AM
SehajTimes

ਮੋਹਾਲੀ : ਅੱਜ ਮੋਹਾਲੀ ਵਿੱਚ ਗੋਰਮਿੰਟ ਟੀਚਰ ਯੂਨੀਅਨ ਮੋਹਾਲੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਵਿਚ ਸਮੂਹ ਜਿਲ੍ਹਾ ਅਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ ਨੇ ਕਿਹਾ ਪ੍ਰਾਇਮਰੀ ਸਕੂਲਾਂ ਦਾ ਬਜਟ ਨਾ ਆਉਣ ਕਰਕੇ ਬਹੁਤ ਸਾਰੇ ਅਧਿਆਪਕ ਤਨਖਾਹਾਂ ਤੋਂ ਵਾਂਝੇ ਹਨ, ਜੇ ਇਸ ਮਹੀਨੇ ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲੀਆਂ ਤਾਂ ਇਸ ਬਾਰੇ  4 ਮਾਰਚ ਨੂੰ ਐਕਸ਼ਨ ਕੀਤਾ ਜਾਵੇਗਾ। ਵਿਭਾਗ ਵੱਲੋਂ ਸਮੇਂ ਸਮੇਂ ਤੇ ਇੱਕ ਦਿਨ ਵਿਚ ਹੀ ਖਰਚ ਕਰਨ ਲਈ ਅਧਿਆਪਕਾਂ ਤੇ ਮਾਨਸਿਕ ਬੋਝ ਪਾਇਆ ਜਾਂਦਾ ਹੈ ਜੋ ਕਿ ਸਰਾਸਰ ਗਲਤ ਰੁਝਾਨ ਹੈ। ਇਸੇ ਤਰ੍ਹਾਂ  ਪੇਪਰਾਂ ਦੀਆਂ ਪੀ ਦੀ ਐੱਫ ਭੇਜਕੇ ਹਜਾਰਾਂ ਕਾਪੀਆਂ ਕਰਨ ਨੂੰ ਕਹਿ ਦਿੱਤਾ ਜਾਂਦਾ ਹੈ ਜਿਸ ਲਈ ਬਹੁਤ ਸਾਰੇ ਸਕੂਲ ਖੱਜਲ ਖੁਆਰੀ ਦਾ ਸਾਹਮਣਾ ਕਰਦੇ ਹਨ। ਅਜਿਹੀਆਂ ਹੋਰਨਾਂ ਬਹੁਤ ਸਮੱਸਿਆਂਵਾਂ ਦਾ ਸਕੂਲਾਂ ਨੂੰ ਹਰ ਰੋਜ ਸਾਹਮਣਾ ਕਰਨਾ ਪੈਂਦਾ ਹੈ, ਇਸ ਬਾਰੇ ਜਲਦੀ ਹੀ ਜਿਲ੍ਹਾ ਅਧਿਕਾਰੀਆਂ ਨੂੰ ਜਥੇਬੰਦੀ ਦਾ ਵਫਦ ਮਿਲੇਗਾ। ਇਸ ਦੌਰਾਨ ਸਮੂਹ ਕਏਡਰ ਦੀਆਂ ਪ੍ਰਮੋਸ਼ਨ ਜਲਦੀ ਕਰਨ ਦੀ ੱੱਮਨੰਗ ਕੀਤੀ। ਇਸ ਸਮੇ ਬਲਬੀਰ ਸਿੰਘ, ਗੁਰਪ੍ਰੀਤ ਪਾਲ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਚੁੰਬਰ,ਸ਼ਮਸ਼ੇਰ ਸਿੰਘ, ਮਨਜਿੰਦਰ ਸਿੰਘ, ਰਵਿੰਦਰ ਸਿੰਘ, ਅਮਰੀਕ ਸਿੰਘ ਸਮਗੋਲੀ, ਆਤਮਾ ਸਿੰਘ, ਚਰਨਿੰਦਰ ਸਿੰਘ, ਸਰਦੂਲ ਸਿੰਘ, ਸੁਖਵਿੰਦਰ ਸਿੰਘ, ਬਲਰਾਜ ਸਿੰਘ, ਹਰਜੀਤ ਸਿੰਘ ਸੱਗੂ ਆਦਿ ਅਧਿਆਪਕ ਆਗੂ ਹਾਜਰ ਸਨ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ