Friday, December 19, 2025

Chandigarh

ਯੂਕਰੇਨ ਚ ਫਸੇ ਭਾਰਤੀਆਂ ਦੀ ਵਾਪਸੀ ਲਈ ਕੇਂਦਰ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ- ਬੀਬੀ ਰਾਮੂੰਵਾਲੀਆ

March 03, 2022 02:53 PM
SehajTimes
ਮੁਹਾਲੀ : ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ  ਕੇਂਦਰ ਸਰਕਾਰ ਯੂਕ੍ਰੇਨ ਚ ਫਸੇ ਭਾਰਤੀਆਂ ਨੂੰ ਵਾਪਸ ਲੈ ਕੇ ਆਉਣ ਲਈ ਬਹੁਤ ਫਿਕਰਮੰਦੀ ਅਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਜੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਬਾਰੇ ਚਰਚਾ ਕੀਤੀ ਹੈ।
 
ਇਸ ਦੇ ਚਲਦਿਆਂ ਉਨ੍ਹਾਂ ਦੱਸਿਆ ਕਿ ਜਿਵੇਂ ਜਿਵੇਂ ਫਸੇ ਹੋਏ ਬੱਚਿਆਂ ਦਾ ਡਾਟਾ ਕੰਟਰੋਲ ਰੂਮ ਤਕ ਪਹੁੰਚ ਰਿਹਾ ਹੈ,  ਉਸੇ ਨਾਲ ਕੇਂਦਰ ਸਰਕਾਰ ਪੂਰੀ ਤੇਜ਼ੀ ਨਾਲ ਬੱਚਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਵਾਪਸ ਲਿਆ ਰਹੀ ਹੈ ।ਉਨ੍ਹਾਂ ਦੱਸਿਆ ਕਿ ਪੰਚਕੂਲਾ ਦੇ 27 ਬੱਚੇ ਦੇ ਯੂਕਰੇਨ ਚ ਫਸੇ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਵਿੱਚੋਂ 12 ਬੱਚੇ ਸਹੀ ਸਲਾਮਤ ਘਰ ਵਾਪਸ ਲਿਆਂਦੇ ਜਾ ਚੁੱਕੇ ਹਨ  ।
 
ਉਨ੍ਹਾਂ ਨੇ ਏਅਰ ਇੰਡੀਆ ਦੀ ਪੂਰੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਾਨ ਖਤਰੇ ਵਿਚ ਪਾ ਕੇ ਬੱਚਿਆਂ ਨੂੰ ਵਾਪਸ ਲਿਆ ਰਹੇ ਹਨ,  ਉਨ੍ਹਾਂ ਦੇ ਸਾਥ ਨਾਲ ਹੀ ਬੱਚਿਆਂ ਦੀ ਵਾਪਸੀ ਸੰਭਵ ਹੋ ਸਕੀ ਹੈ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਅਰਦਾਸ ਕਰਦੀ ਹਾਂ ਕਿ ਯੂਕਰੇਨ ਦੇ ਹਾਲਾਤ ਜਲਦ ਤੋਂ ਜਲਦ ਠੀਕ ਹੋ ਜਾਣ ਅਤੇ ਯੂਕ੍ਰੇਨ ਚ ਮਰਨ ਵਾਲੇ ਬੱਚਿਆਂ ਦੀ ਖਬਰ ਸੁਣ ਕੇ ,ਪਰਿਵਾਰਿਕ ਮੈਂਬਰਾਂ ਨਾਲ  ਦੁੱਖ ਪ੍ਰਗਟ ਕੀਤਾ।
 
 
 

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ