Saturday, April 20, 2024
BREAKING NEWS
ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ ਭਰੇ ਸੈਂਪਲਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਘਰ ਬੈਠੇ ਡਾਊਨਲੋਡ ਕਰਨ ਫੋਟੋਯੁਕਤ ਡਿਜੀਟਲ ਵੋੋਟਰ ਕਾਰਡDC ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤੋਂ ਜਲਦੀ ਸਰਵੇ ਕਰਾਉਣ : TVSN Prasadਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਜਨਤਕ ਜਥੇਬੰਦੀਆਂਪੁਲਿਸ ਤੋਂ ਅੱਕੇ ਦੋ ਨੌਜਵਾਨ ਟੈਂਕੀ 'ਤੇ ਚੜ੍ਹੇ ਕਾਲਜ ਬਣਾਓ ਕਮੇਟੀ ਵੱਲੋਂ ਝੂੰਦਾਂ ਦਾ ਘਿਰਾਓ, ਕੀਤੀ ਨਾਅਰੇਬਾਜ਼ੀਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

National

ਸੁਰੱਖਿਆ ਪ੍ਰਬੰਧਾਂ ਅਤੇ ਵੋਟਾਂ ਦੀ ਗਿਣਤੀ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

March 05, 2022 10:20 AM
SehajTimes

ਬਰਨਾਲਾ : ਵਧੀਕ ਮੁੱਖ ਚੋਣ ਅਫਸਰ ਪੰਜਾਬ ਸ੍ਰੀ ਅਮਿਤ ਕੁਮਾਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਈਵੀਐਮ ਸਟਰਾਂਗ ਰੂਮਾਂ/ਗਿਣਤੀ ਕੇਂਦਰਾਂ ਦੀ ਸਰੁੱਖਿਆ ਦੇ ਜਾਇਜ਼ੇ ਲਈ ਐਸਡੀ ਕਾਲਜ ਬਰਨਾਲਾ ਦਾ ਦੌਰਾ ਕੀਤਾ ਗਿਆ, ਜਿੱਥੇ ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ 102 ਭਦੌੜ, 103 ਬਰਨਾਲਾ ਤੇ 104 ਮਹਿਲ ਕਲਾਂ ਦੇ ਈਵੀਐਮ ਸਟਰਾਂਗ ਰੂਮ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਤੇ ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਵੀ ਹਾਜ਼ਰ ਸਨ।
   ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ੍ਰੀ ਅਮਿਤ ਕੁਮਾਰ ਵੱਲੋਂ ਤਿੰਨੇ ਵਿਧਾਨ ਸਭਾ ਹਲਕਿਆਂ ਲਈ ਐਸਡੀ ਕਾਲਜ ਵਿਖੇ ਬੀ ਫਾਰਮੇਸੀ ਬਲਾਕ, ਐਸਡੀ ਕਾਲਜ ਫਾਰ ਐਜੂਕੇਸ਼ਨ ਤੇ ਡਾ. ਰਘੂਵੀਰ ਪ੍ਰਕਾਸ਼ ਐਸਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਏ ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਸਟਰਾਂਗ ਰੂਮਾਂ ਲਈ ਤਿੰਨ ਪਰਤੀ ਸੁਰੱਖਿਆ ਉਪਾਅ ਸਥਾਪਤ ਕੀਤੇ ਹਨ ਤੇ ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦੀ ਲਾਈਵ ਵੀਡੀਓ ਦੇਖੀ ਜਾ ਸਕਦੀ ਹੈੇ। ਉਨਾਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ।
       ਇਸ ਮੌਕੇ ਰਿਟਰਨਿੰਗ ਅਫਸਰ 103 ਬਰਨਾਲਾ ਕਮ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸਪੀ ਸ੍ਰੀ ਕੁਲਦੀਪ ਸਿੰਘ ਸੋਹੀ, ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਤਹਿਸੀਲਦਾਰ ਸੰਦੀਪ ਸਿੰੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment