Monday, February 09, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Majha

ਸ਼ਰਾਬ ਕਾਂਡ ਖ਼ਿਲਾਫ਼ ‘ਆਪ’ ਦਾ ਧਰਨਾ ਜਾਰੀ

August 24, 2020 11:37 AM

ਆਮ ਆਦਮੀ ਪਾਰਟੀ (ਆਪ) ਵਲੋਂ ਇਲਾਕੇ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਖਿਲਾਫ਼ ਸਰਕਾਰ ਅਤੇ ਪੁਲੀਸ ਦੀ ਕਾਰਗੁਜ਼ਾਰੀ ਖਿਲਾਫ਼ ਸ਼ੁਰੂ ਕੀਤੇ ਅੰਦੋਲਨ ਤਹਿਤ ਪਾਰਟੀ ਦਾ ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਸਾਹਮਣੇ ਸ਼ੁਰੂ ਕੀਤਾ ਲਗਾਤਾਰ ਧਰਨਾ ਐਤਵਾਰ ਦੀ ਛੁੱਟੀ ਹੋਣ ’ਤੇ ਵੀ ਜਾਰੀ ਰਿਹਾ ਜਿਹੜਾ ਅੱਜ ਚੌਥੇ ਦਿਨ ਵਿੱਚ ਦਾਖਲ ਹੋ ਗਿਆ|

ਪਾਰਟੀ ਦੇ ਮਾਝਾ ਜੋਨ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਇਸ ਅੰਦੋਲਨ ਵਿੱਚ ਸ਼ਾਮਲ ਪਾਰਟੀ ਵਲੰਟੀਅਰਾਂ ਨੂੰ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੰਬੋਧਨ ਕਰਦਿਆਂ ਪਾਰਟੀ ਵਲੋਂ ਉਠਾਏ ਜਾ ਰਹੇ ਮੁੱਦਿਆਂ ਦਾ ਨਿਪਟਾਰਾ ਕਰਨ ਲਈ ਸਰਕਾਰ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਚਾਰਾਜੋਈ ਨਾ ਕਰਨ ਦੀ ਨਿਖੇਧੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਰਾਤ-ਦਿਨ ਧਰਨਾ ਦੇ ਰਹੇ ਕਿਸੇ ਵਾਲੰਟੀਅਰ ਦੇ ਕਰੋਨਾ ਮਹਾਕਾਰੀ ਦੀ ਲਪੇਟ ਵਿੱਚ ਆ ਜਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁ਼ਦ ਜ਼ਿੰਮੇਵਾਰ ਹੋਣਗੇ| ਉਨ੍ਹਾਂ ਇਸ ਅਗਸਤ ਮਹੀਨੇ ਦੇ ਸ਼ੁਰੂ ਵਿੱਚ ਇਲਾਕੇ ਦੇ ਪਿੰਡ ਪੰਡੋਰੀ ਗੋਲਾਂ ਦੇ 11 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਜਾਣ ਦੇ ਕੁੱਝ ਦਿਨਾਂ ਬਾਅਦ ਫਿਰ ਇਸੇ ਹੀ ਬੁਰਾਈ ਨਾਲ ਦੋ ਹੋਰ ਜਣਿਆਂ ਦੀ ਮੌਤ ਹੋ ਜਾਣ ਲਈ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਪੂਰੀ ਤਰ੍ਹਾਂ ਨਾਲ ਕਸੂਰਵਾਰ ਠਹਿਰਾਇਆ| ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਸ ਗੈਰ-ਕਾਨੂੰਨੀ ਧੰਦੇ ਨੂੰ ਹਾਕਮ ਧਿਰ ਅਤੇ ਪੁਲੀਸ ਦੀ ਸਰਪਰਸਤੀ ਹਾਸਲ ਹੈ|

ਧਰਨਾਕਾਰੀਆਂ ਨੂੰ ਹੋਰਨਾਂ ਤੋਂ ਇਲਾਵਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ (ਮਹਿਲ ਕਲਾਂ), ਪਾਰਟੀ ਆਗੂ ਮਨਜਿੰਦਰ ਸਿੰਘ ਲਾਲਪੁਰਾ, ਜਸਬੀਰ ਸਿੰਘ ਸੁਰਸਿੰਘ, ਡਾ. ਕਸ਼ਮੀਰ ਸਿੰਘ ਸੋਹਲ, ਰਣਜੀਤ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਦਲਬੀਰ ਸਿੰਘ ਟੋਂਗ, ਹਰਭਜਨ ਸਿੰਘ ਈਟੀਓ, ਬਲਜੀਤ ਸਿੰਘ ਖਹਿਰਾ, ਮਾਸਟਰ ਸ਼ਿੰਗਾਰਾ ਸਿੰਘ , ਬਲਦੇਵ ਸਿੰਘ ਪੰਨੂੰ ਨੇ ਵੀ ਸੰਬੋਧਨ ਕੀਤਾ| ਬੁਲਾਰਿਆਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਲੋਕਾਂ ਦੇ ਕਤਲਾਂ ਲਈ ਇਸ ਧੰਦੇ ਦੇ ਕਾਰੋਬਾਰੀਆਂ ਖਿਲਾਫ਼ ਦਫ਼ਾ 302 ਦੇ ਮਾਮਲੇ ਦਰਜ ਕੀਤੇ ਜਾਣ, ਧਰਨਾ ਸਥਾਨ’ਤੇ ਆ ਕੇ ਐੱਸਐੱਸਪੀ ਵਲੋਂ ਮੰਗ ਪੱਤਰ ਲੈਣ ਆਦਿ ਦੀ ਵੀ ਮੰਗ ਕੀਤੀ|

Have something to say? Post your comment

 

More in Majha

ਜਦੋ ਪਲਾਂ ‘ਚ ਖੁਸ਼ੀ, ਗਮੀ ’ਚ ਬਦਲੀ! ਪੁੱਤਰ ਤੇ ਪਤੀ ਨਾਲ ਭੈਣ ਦੇ ਵਿਆਹ ਜਾ ਰਹੀ ਮਹਿਲਾ ਦੀ ਸੜਕ ਹਾਦਸੇ ’ਚ ਪੁੱਤਰ ਸਣੇ ਹੋਈ ਮੌਤ-ਪਤੀ ਜਖਮੀ

ਡੁਬਈ ’ਚ ਨੌਜਵਾਨ ਬਲਵਿੰਦਰ ਸਿੰਘ ਦੀ ਮੌਤ

ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਭਿੰਡੀਸੈਦਾਂ ਨੂੰ ਮਿਲੀ ਵੱਡੀ ਕਾਮਯਾਬੀ‌

ਰਾਹੁਲ ਗਾਂਧੀ ਵੱਲੋਂ ਅਭਦ੍ਰ ਭਾਸ਼ਾ ਦੀ ਵਰਤੋਂ ਉਨ੍ਹਾਂ ਦੀ ਛੋਟੀ ਸੋਚ ਦਾ ਸਬੂਤ: ਰਵਨੀਤ ਸਿੰਘ ਬਿੱਟੂ

ਪੁਲਿਸ ਕਾਰਵਾਈ ਨਾ ਹੋਣ ‘ਤੇ ਪਿੰਡ ਕੋਹਾਲਾ ਵਿੱਚ ਭੜਕਿਆ ਰੋਸ

ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਡਾਕਟਰ ਨਿੱਜਰ ਨੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣੀਆਂ

GRP ਅੰਮ੍ਰਿਤਸਰ ਦੀ ਵੱਡੀ ਕਾਮਯਾਬੀ

ਸੱਸ ਨੇ ਪੁੱਤਰਾਂ ਨੂੰ ਬਚਾਉਣ ਲਈ ਨੂੰਹ ਦੇ ਕਤਲ ਦਾ ਦੋਸ਼ ਆਪਣੇ ਸਿਰ ਲਿਆ

ਨਵਜੋਤ ਕੌਰ ਸਿੱਧੂ ਪਾਰਟੀ ਤੋਂ ਨਿਸ਼ਕਾਸ਼ਿਤ, ਕਾਂਗਰਸ ਨੇ ਲਿਆ ਸਖ਼ਤ ਫੈਸਲਾ