Friday, December 19, 2025

Chandigarh

ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

March 25, 2022 07:16 PM
SehajTimes
ਮਹੀਨਾਵਾਰ ਮੀਟਿੰਗ ਦੌਰਾਨ ਈਸ਼ਾ ਕਾਲੀਆ ਵਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਗਈ ਸਮੀਖਿਆ
ਐਸ.ਏ.ਐਸ. ਨਗਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਸਵੇਰੇ 9 ਵਜੇ ਤੋਂ ਸ਼ਾਮ ਤੱਕ ਚਲੀਆਂ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ  ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਮਹੀਨਾਵਾਰ ਮੀਟਿੰਗ ਦੌਰਾਨ ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਹਿਰੀ ਵਿਕਾਸ ਵਿਭਾਗ, ਕਾਨੂੰਨ ਤੇ ਵਿਵਸਥਾ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮਨੋਰਥ ਇਨ੍ਹਾਂ ਵਿਭਾਗਾਂ ਅਧੀਨ ਚਲ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਸ਼ਹਿਰੀਆਂ ਵਲੋਂ ਇਨ੍ਹਾਂ ਵਿਭਾਗਾਂ ਵਲੋਂ ਦਿੱਤੀਆਂ ਗਈਆਂ ਦਰਖਾਸਤਾਂ ਨੂੰ ਮਿੱਥੇ ਸਮੇਂ ਵਿਚ ਹਲ ਕਰਨ ਨੂੰ ਯਕੀਨੀ ਬਣਾਉਣਾ ਸੀ। 
ਇਸ ਮੌਕੇ ਉਨਾਂ ਜ਼ਿਲੇ ਨਾਲ ਸਬੰਧਤ ਐਸ.ਡੀ.ਐਮਜ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪੈਂਡਿੰਗ ਪਏ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਹਲ ਕਰਕੇ ਬਣਦੇ ਮਾਮਲਿਆਂ ਵਿਚ ਰਿਕਵਰੀ ਵਸੂਲ ਕੀਤੀ ਜਾਵੇ। ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਇੰਤਕਾਲ, ਜਮਾਂਬੰਦੀ, ਗਿਰਦਾਵਰੀ, ਸਟੈਂਪ ਡਿਊਟੀ ਦੀ ਰਿਕਵਰੀ ਸਬੰਧੀ ਕੇਸਾਂ ਦੀ ਸਮੀਖਿਆ ਕੀਤੀ। ਜਦਕਿ ਸਮਾਜਿਕ ਸੁਰੱਖਿਆ ਵਿਭਾਗ ਦੇ ਮੀਟਿੰਗ ਦੌਰਾਨ ਬੇਟੀ ਪੜਾਓ ਬੇਟੀ ਬਚਾਓ, ਬੰਧੂਆਂ ਮਜ਼ਦੂਰੀ, ਈ ਸੇਵਾ ਪੈਂਡਸੀ ਅਤੇ ਹੋਰਨਾਂ ਸਮਾਜਿਕ ਸੁਰੱਖਿਆ ਸਕੀਮਾਂ ਦੀ ਸਮੀਖਿਆ ਕੀਤੀ।
                   ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਰੋਡ ਸੇਫਟੀ ਸਬੰਧੀ ਵੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਉਚੇਚੇ ਤੌਰ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਤੀਨਿਧ ਵੀ ਸ਼ਾਮਲ ਹੋਏ। ਇਸ ਮੀਟਿੰਗ ਵਿਚ ਉਨ੍ਹਾਂ ਨੇ ਸੜਕਾਂ ਤੇ ਖਤਰਨਾਕ ਮੋੜਾਂ ਅਤੇ ਕਰਾਸਿੰਗ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਰੋਡ ਸੇਫਟੀ ਐਕਟ ਤਹਿਤ ਠੀਕ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੜ੍ਹਕ ਸੁਰੱਖਿਆ ਕੀਤੇ ਜਾ ਰਹੇ ਕੰਮਾਂ ਨੂੰ ਪੂਰੀ ਸੰਜੀਦਗੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ  ਸੜ੍ਹਕ ਸੁਰੱਖਿਆ  ਸਹੀ ਅਰਥਾਂ ਵਿੱਚ ਯਕੀਨੀ ਬਣਾਇਆ ਜਾ ਸਕੇ। 
          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਮੋਹਾਲੀ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਖਰੜ ਸ੍ਰੀ ਅਭਿਕੇਸ਼ ਗੁਪਤਾ , ਐਸ.ਡੀ.ਐਮ. ਡੇਰਾਬੱਸੀ ਸ੍ਰੀਮਤੀ ਸਵਾਤੀ ਟਿਵਾਣਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਰ ਸਨ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ