Saturday, December 13, 2025

Chandigarh

ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜ਼ਾ ਸਿਖਲਾਈ ਕੈਂਪ

April 02, 2022 10:10 AM
SehajTimes

ਪਟਿਆਲਾ : ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਸਿਖਲਾਈ ਤੇ ਸਮਰੱਥਾ ਉਸਾਰੀ ਪ੍ਰੋਗਰਾਮ ਤਹਿਤ ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਮਤਸ਼ਯ ਸੰਪਦਾ ਯੋਜਨਾ ਸਕੀਮ ਅਧੀਨ ਇੱਕ ਰੋਜ਼ਾ ਸਿਖਲਾਈ ਕੈਂਪ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਗਾਇਆ ਗਿਆ ਜਿਸ ਵਿਚ ਕੁੱਲ 50 ਸਿੱਖਿਆਰਥੀਆਂ ਨੇ ਭਾਗ ਲਿਆ।
ਕੈਂਪ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕਰਵਾਉਣ ਮੌਕੇ ਸਿੱਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਮਤਸ਼ਯ ਸੰਪਦਾ ਸਕੀਮ ਅਧੀਨ ਇੱਕ ਰੋਜ਼ਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਕੈਂਪ ਵਿਚ ਆਉਣ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।
ਇਸ ਮੌਕੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਤੋਂ ਰਿਸੋਰਸ ਪਰਸਨ ਵਜੋਂ ਡਾ. ਆਬੇਦ ਪਾਂਡੇ ਅਤੇ ਡਾ ਹਸਨ ਵੱਲੋਂ ਸਿੱਖਿਆਰਥੀਆਂ ਮੱਛੀ ਦੀ ਫੀਡ ਤਿਆਰ ਕਰਨ ਬਾਰੇ ਅਤੇ ਵਾਟਰ ਮੈਨੇਜਮੈਂਟ ਫ਼ਾਰ ਫਿਸ ਕਲਚਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਨਿਰਵੰਤ ਸਿੰਘ  ਡਿਪਟੀ ਡਾਇਰੈਕਟਰ ਬਾਗਬਾਨੀ ਅਤੇ ਡਾ. ਪਰਮਿੰਦਰ ਸਿੰਘ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ  ਆਪਣੇ  ਵਿਭਾਗ ਦੀਆਂ ਵੱਖ- ਵੱਖ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।
ਸ੍ਰੀ ਪਵਨ ਕੁਮਾਰ ਸਹਾਇਕ ਡਾਇਰੈਕਟਰ , ਮੱਛੀ ਪਾਲਣ ਪਟਿਆਲਾ ਵੱਲੋਂ ਆਏ ਸਾਰੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ 'ਤੇ ਸ੍ਰੀ ਗੁਰਜੀਤ ਸਿੰਘ ਮੱਛੀ ਪ੍ਰਸਾਰ ਅਫ਼ਸਰ ਪਟਿਆਲਾ, ਵੀਰਪਾਲ ਕੌਰ ਮੱਛੀ ਪਾਲਣ ਅਫ਼ਸਰ ਪਟਿਆਲਾ ਵੱਲੋਂ ਸਿੱਖਿਆਰਥੀਆਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸਮੂਹ ਸਟਾਫ਼, ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ  ਵੀ ਹਾਜ਼ਰ ਸੀ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ