Saturday, July 27, 2024
BREAKING NEWS
ਮਸਾਲਿਆਂ ਦੀਆਂ ਮਸ਼ਹੂਰ ਕੰਪਨੀਆਂ ਦੇ ਮਸਾਲੇ ਖ਼ਾਣਯੋਗ ਨਹੀਂNEET ਪੇਪਰ ਲੀਕ ਮਾਮਲਾ : ਸੀਬੀਆਈ ਨੂੰ ਮਿਲੇ ਛੱਪੜ ’ਚੋਂ ਮੋਬਾਇਲ; ਇਕ ਹੋਰ ਦੋਸ਼ੀ ਕੀਤਾ ਗ੍ਰਿਫ਼ਤਾਰਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨਬਜਟ ਸੈਸ਼ਨ ’ਚ ਚਰਨਜੀਤ ਸਿੰਘ ਚੰਨੀ ਨੇ ਬੀ.ਜੇ.ਪੀ. ਸਰਕਾਰ ’ਤੇ ਚੁੱਕੇ ਸਵਾਲਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰਗੁਜਰਾਤ ਵਿੱਚ ਭਾਰੀ ਮੀਂਹ ਕਾਰਨ 8 ਮੌਤਾਂ; ਮੀਂਹ ਕਾਰਨ ਮੁੰਬਈ ਦੇ ਇਲਾਕਿਆਂ ਵਿੱਚ ਪਾਣੀ ਭਰਿਆਕਾਂਗੜਾ ਵਿੱਚ ਹੋਵੇਗਾ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਮੁਕਾਬਲਾਪੰਜਾਬ ਦੇ ਆਰਥਿਕ ਵਿਕਾਸ ਲਈ ਵਿੱਤ ਕਮਿਸ਼ਨ ਕੋਲ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਿਆ : ਹਰਪਾਲ ਸਿੰਘ ਚੀਮਾਮੁੱਖ ਮੰਤਰੀ ਨੇ ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਸੁਣੀਆਂ ਸਮੱਸਿਆਵਾਂ ਤੇ ਕੀਤਾ ਨਿਬੇੜਾ

National

ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਨੇ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ

April 02, 2022 10:15 AM
Advocate Dalip Singh Wasan
ਚੰਡੀਗੜ੍ਹ : ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਅੱਜ ਇੱਥੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਦੀ ਅਗਵਾਈ ਹੇਠ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਮਨਪ੍ਰੀਤ ਸਿੰਘ ਛਤਵਾਲ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਗੁਰਲਵਲੀਨ ਸਿੰਘ ਸਿੱਧੂ ਦਾ ਵੀ ਸਨਮਾਨ ਕੀਤਾ ਗਿਆ।
ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ ਦੀ ਅਗਵਾਈ ਵਿੱਚ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਨਪ੍ਰੀਤ ਸਿੰਘ ਛਤਵਾਲ, ਜੋ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਦੇ ਸੇਵਾਮੁਕਤੀ ਤੋਂ ਬਾਅਦ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ।
 
ਇਸ ਅਧਿਕਾਰੀ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਅਤੇ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਦਿਆਂ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਸ੍ਰੀ ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਉਦਯੋਗ ਅਤੇ ਵਣਜ ਸ੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸ੍ਰੀ ਹੁਸਨ ਲਾਲ, ਸਕੱਤਰ ਪੰਜਾਬ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਅਤੇ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਨੇ ਉਨ੍ਹਾਂ ਨਾਲ ਆਪਣੇ ਨਜ਼ਦੀਕੀ ਸਬੰਧਾਂ ਬਾਰੇ ਗੱਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਆਉਣ ਵਾਲੇ ਸਿਵਲ ਅਧਿਕਾਰੀਆਂ ਦਾ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ ਅਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਅਹਿਮ ਅਹੁਦਿਆਂ `ਤੇ ਨਿਭਾਈਆਂ ਵੱਡਮੁੱਲੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਾਰੇ ਅਧਿਕਾਰੀਆਂ ਨੇ ਉਨ੍ਹਾਂ ਦੇ ਜੀਵਨ ਦੀ ਦੂਜੀ ਪਾਰੀ ਵਿੱਚ ਉਨ੍ਹਾਂ ਦੇ ਉਜਵਲ ਅਤੇ ਸਿਹਤਮੰਦ ਭਵਿੱਖ ਦੀ ਕਾਮਨਾ ਕੀਤੀ।
 
ਇਸ ਮੌਕੇ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ, ਸਕੱਤਰ ਵਿੱਤ ਵਿਭਾਗ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਸ੍ਰੀਮਤੀ ਸੁਰਭੀ ਮਲਿਕ, ਵਿਸ਼ੇਸ਼ ਸਕੱਤਰ ਆਮ ਰਾਜ ਪ੍ਰਬੰਧ ਸ੍ਰੀ ਅਮਿਤ ਤਲਵਾੜ, ਵਧੀਕ ਸਕੱਤਰ-ਕਮ-ਸਟਾਫ਼ ਅਫ਼ਸਰ, ਮੁੱਖ ਸਕੱਤਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਮੁੱਖ ਮੰਤਰੀ ਦੇ ਵਧੀਕ ਸਕੱਤਰ ਸ੍ਰੀ ਜਤਿੰਦਰ ਜੋਰਵਾਲ ਵੀ ਮੌਜੂਦ ਸਨ।

Have something to say? Post your comment

 

More in National

ਮਸਾਲਿਆਂ ਦੀਆਂ ਮਸ਼ਹੂਰ ਕੰਪਨੀਆਂ ਦੇ ਮਸਾਲੇ ਖ਼ਾਣਯੋਗ ਨਹੀਂ

NEET ਪੇਪਰ ਲੀਕ ਮਾਮਲਾ : ਸੀਬੀਆਈ ਨੂੰ ਮਿਲੇ ਛੱਪੜ ’ਚੋਂ ਮੋਬਾਇਲ; ਇਕ ਹੋਰ ਦੋਸ਼ੀ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਨਸ਼ਿਆਂ ਨੂੰ ਠੱਲ ਪਾਉਣ ਲਈ ਸਾਬਕਾ ਪੁਲਿਸ ਮੁਲਾਜ਼ਮ ਦੇਣ ਸਾਥ : ਭੁੱਲਰ

ਬਜਟ ਸੈਸ਼ਨ ’ਚ ਚਰਨਜੀਤ ਸਿੰਘ ਚੰਨੀ ਨੇ ਬੀ.ਜੇ.ਪੀ. ਸਰਕਾਰ ’ਤੇ ਚੁੱਕੇ ਸਵਾਲ

ਗੁਜਰਾਤ ਵਿੱਚ ਭਾਰੀ ਮੀਂਹ ਕਾਰਨ 8 ਮੌਤਾਂ; ਮੀਂਹ ਕਾਰਨ ਮੁੰਬਈ ਦੇ ਇਲਾਕਿਆਂ ਵਿੱਚ ਪਾਣੀ ਭਰਿਆ

ਮੀਂਹ ਕਾਰਨ ਗੁਜਰਾਤ ਵਿੱਚ ਡਿੱਗੀ ਇਮਾਰਤ

ਵਿੱਤ ਮੰਤਰੀ ਸੀਤਾਰਮਨ ਨੇ ਸੰਸਦ ਦਾ ਮਾਨਸੂਨ ਸੈਸ਼ਨ ਲੋਕ ਸਭਾ ‘ਚ ਕੀਤਾ ਪੇਸ਼

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦਾ ਕਹਿਰ; ਚਾਰ ਬੱਚਿਆਂ ਦੀ ਹੋਈ ਮੌਤ

ਜੰਮੂ ਕਸ਼ਮੀਰ ਦੇ ਡੋਡਾ ਵਿੱਚ ਸੇਨਾ ਤੇ ਅਤਿਵਾਦੀਆਂ ਵਿਚਾਲੇ ਹੋਈ ਫ਼ਾਇਰਿੰਗ

ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖ