Monday, November 03, 2025

Chandigarh

ਡਾ. ਨਾਨਕ ਸਿੰਘ ਨੇ ਪਟਿਆਲਾ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

April 02, 2022 09:42 PM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2011 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਡਾ. ਨਾਨਕ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਾ. ਨਾਨਕ ਸਿੰਘ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਸਮੇਤ ਨਸ਼ਿਆਂ ਅਤੇ ਜੁਰਮ ਦੀ ਰੋਕਥਾਮ ਲਈ ਪੁਲਿਸ ਨੂੰ ਸਹਿਯੋਗ ਕਰਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿੱਚ ਮਿਲਾਵਟਖ਼ੋਰੀ `ਤੇ ਸਿ਼ਕੰਜਾ ਕੱਸਣ ਨਾਲ ਲੋਕ ਨੂੰ ਮਿਲੇਗਾ ਖ਼ਾਲਸ ਦੁੱਧ ਅਤੇ ਵਧੀਆਂ ਗੁਣਵੱਤਾ ਦੇ ਦੁੱਧ ਪਦਾਰਥ: ਡਾ ਵਿਜੈ ਸਿੰਗਲਾ

ਇਸ ਮੌਕੇ ਡਾ. ਨਾਨਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰੇਕ ਨਾਗਰਿਕ ਦਾ ਉਨਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਨੂੰ ਨਿਆਂ ਦਿਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਵੇਗੀ, ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਵਿਭਾਗ ਦੇ ਦਫਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨਾ ਯਕੀਨੀ ਬਣਾਇਅ ਜਾਵੇਗਾ।
  ਡਾ. ਨਾਨਕ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ, ਜ਼ੁਰਮ ਰਹਿਤ ਜ਼ਿਲ੍ਹਾ ਬਣਾਈ ਰੱਖਣ ਲਈ ਲੋਕਾਂ ਦਾ ਮਿਲਵਰਤਨ ਬਹੁਤ ਜਰੂਰੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਨੇ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ

ਇਸ ਮੌਕੇ ਉਨ੍ਹਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਤੇ ਡੀ.ਜੀ.ਪੀ. ਸ੍ਰੀ ਵੀ.ਕੇ ਭਾਵੜਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਸਾਫ਼ ਸੁਥਰਾ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਡਾ. ਨਾਨਕ ਸਿੰਘ, ਪਟਿਆਲਾ ਦੇ ਐਸ.ਐਸ.ਪੀ. ਲੱਗਣ ਤੋਂ ਪਹਿਲਾਂ ਐਸ.ਐਸ.ਪੀ. ਗੁਰਦਾਸਪੁਰ ਵਜੋਂ ਸੇਵਾ ਨਿਭਾ ਰਹੇ ਸਨ। ਜਦਕਿ ਉਹ ਬਤੌਰ ਐਸ.ਐਸ.ਪੀ. ਫਰੀਦੀਕੋਟ ਤੇ ਬਠਿੰਡਾ ਵਿਖੇ ਵੀ ਸੇਵਾਵਾਂ ਨਿਭਾਅ ਚੁੱਕੇ  ਹਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ