Sunday, November 16, 2025

Malwa

ਕਸ਼ਮੀਰ ਸਿੰਘ, ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ

April 02, 2022 09:54 PM
SehajTimes
ਚੰਡੀਗੜ੍ਹ : ਕਸ਼ਮੀਰ ਸਿੰਘ ਅੱਜ ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲੇ ਸੂਬੇ ਦੇ ਪਹਿਲੇ ਕਿਸਾਨ ਬਣ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੁਹੱਬਤਪੁਰ ਦਾ ਰਹਿਣ ਵਾਲਾ ਕਸ਼ਮੀਰ ਸਿੰਘ 31 ਮਾਰਚ ਨੂੰ ਰਾਜਪੁਰਾ ਮੰਡੀ ਵਿੱਚ 51 ਕੁਇੰਟਲ ਕਣਕ ਲੈ ਕੇ ਆਇਆ ਸੀ ਅਤੇ, ਖਰੀਦ ਦੇ ਪਹਿਲੇ ਹੀ ਦਿਨ ਭਾਵ 1 ਅਪ੍ਰੈਲ। ਨੂੰ, ਇਸਦੀ ਸਫ਼ਾਈ ਕਰਕੇ ਖਰੀਦ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 24 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਦੀ ਬਣਦੀ ਅਦਾਇਗੀ ਮੁੱਬਲਿਗ  1,02,765, ਰੁਪਏ ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ।  ਮੰਤਰੀ ਨੇ ਦੱਸਿਆ ਕਿ ਰਾਜਪੁਰਾ ਮੰਡੀ ਵਿੱਚ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਲੇਬਰ ਅਤੇ ਟਰਾਂਸਪੋਰਟ ਦੇ ਠੇਕੇ ਪੂਰੇ ਕਰ ਲਏ ਗਏ ਹਨ। ਇਸ ਨਾਲ  ਰਾਜ ਭਰ ਦੀਆਂ ਮੰਡੀਆਂ ਵਿੱਚ ਮਜ਼ਦੂਰ ਅਤੇ ਟਰੱਕਾਂ ਦੀ ਪੂਰਨ ਉਪਲਬਧਤਾ ਸੰਭਵ ਹੋ ਗਈ ਹੈ।
ਮੰਡੀਆਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਬਾਰੇ ਮੰਤਰੀ ਨੇ ਕਿਹਾ ਕਿ ਅਜੇ ਤੱਕ ਫ਼ਸਲ ਪੱਕ ਨਹੀਂ ਸਕੀ ਅਤੇ 6 ਅਪ੍ਰੈਲ ਤੋਂ ਬਾਅਦ ਮਾਲਵਾ ਖੇਤਰ ਦੀਆਂ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਪੁੱਜਣ ਦੀ ਉਮੀਦ ਹੈ ਜਦਕਿ ਮਾਝੇ ਦੇ ਜ਼ਿਲ੍ਹਿਆਂ ਵਿੱਚ ਇਹ ਆਮਦ ਸੰਭਵ ਤੌਰ 'ਤੇ  12 ਅਪ੍ਰੈਲ ਤੋਂ ਬਾਅਦ ਦੇਖਣ ਨੂੰ ਮਿਲੇਗੀ।।
ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੰਗੀ ਫ਼ਸਲ ਦੀ ਆਸ ਨਾਲ ਕਿਸਾਨ ਉਤਸ਼ਾਹਿਤ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਵੇਚੇ ਜਾਣ ਵਾਲੇ ਹਰ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ।

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ