Monday, December 22, 2025

Malwa

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਸੈਸ਼ਨਜ਼ ਡਿਵੀਜ਼ਨ ਦੇ ਜੁਡੀਸ਼ੀਅਲ ਅਧਿਕਾਰੀ ਨਾਲ ਮੀਟਿੰਗ

April 03, 2022 09:44 AM
SehajTimes

ਪਟਿਆਲਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ -ਕਮ- ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ. ਤੇਜਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਮਿਤੀ 14 ਮਈ ਨੂੰ ਸੈਸ਼ਨ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰੀ-ਲਿਟੀਗੇਟਿਵ ਕੇਸ -ਐਨ.ਆਈ.ਐਕਟ 138 ਦੇ ਕੇਸ, ਮਨੀ ਰਿਕਵਰੀ ਕੇਸ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਦੇ ਕੇਸ, ਹੋਰ ਸਿਵਲ ਵਿਵਾਦ ਦੇ ਕੇਸ ਲਏ ਜਾਣਗੇ। ਇਸ ਤੋ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਕੇਸ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਯੋਗ ਕੇਸ, ਰੱਖ-ਰਖਾਵ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ ਤਲਾਕ ਨੂੰ ਛੱਡ ਕੇ, ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ ਕੇਸ ਲਏ ਜਾਣਗੇ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹਾ ਵਿੱਚ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵੀ ਸ਼ਾਮਲ ਹੋਣਗੇ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਐਸ.ਐਸ.ਪੀ. ਡਾ. ਸੰਦੀਪ ਗਰਗ ਨੂੰ ਨਿੱਘੀ ਵਿਦਾਇਗੀ

  ਜ਼ਿਲ੍ਹਾ ਅਤੇ ਸੈਸ਼ਨ ਸ਼੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ। ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਵਿਵਸਥਾ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁੱਦਈ ਸੰਬੰਧਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਮਾਣਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ

  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਪਟਿਆਲਾ ਸੈਸ਼ਨਜ਼ ਡਿਵੀਜ਼ਨ ਦੇ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪ੍ਰੀ ਲੋਕ ਅਦਾਲਤਾਂ ਲਗਾ ਕੇ ਝਗੜਿਆਂ ਦਾ ਨਿਪਟਾਰਾ ਸਮਝੌਤੇ ਰਾਹੀਂ ਕਰਨ ਤੇ ਜ਼ੋਰ ਦੇਣ ਲਈ ਕਿਹਾ ਅਤੇ ਸਮਝੌਤੇ ਯੋਗ ਫ਼ੌਜਦਾਰੀ ਕੇਸਾਂ ਦੀ ਵੀ ਪਹਿਚਾਣ ਕਰਨ ਲਈ ਕਿਹਾ। ਉਨ੍ਹਾਂ ਲੋਕ ਅਦਾਲਤ ਸਬੰਧੀ ਪ੍ਰਿੰਟ, ਇਲਕੈਟਰੋਨਿਕ ਤੇ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਕਿਹਾ। ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵੈਬਸਾਈਟ www.pulsa.gov.inਅਤੇ ਟੋਲ ਫ਼ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਖ਼ਬਰ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ ਜੀ   :

Have something to say? Post your comment

 

More in Malwa

ਬੀਕੇਯੂ ਉਗਰਾਹਾਂ ਨੇ ਮਹਿਲਾ ਨੂੰ ਭੇਟ ਕੀਤੀਆਂ ਕੰਨਾਂ ਦੀਆਂ ਵਾਲੀਆਂ 

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮਨਰੇਗਾ ਕਾਨੂੰਨ ਖਤਮ ਕਰਕੇ ਮਜ਼ਦੂਰਾਂ ਦਾ ਖੋਹਿਆ ਹੱਕ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ

ਕਿਸਾਨਾਂ ਨੇ ਬਿਜਲੀ ਤੇ ਸੀਡ ਬਿਲ ਨੂੰ ਦੱਸਿਆ ਕਿਸਾਨ ਵਿਰੋਧੀ  

ਛਾਜਲੀ ਵਿਖੇ ਸਕੂਲ ਖੇਡਾਂ 'ਚ ਜੇਤੂ ਬੱਚਿਆਂ ਨੇ ਕੱਢੀ ਰੈਲੀ 

ਮਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਅਮਨਬੀਰ ਚੈਰੀ ਨੇ ਸੰਮਤੀ ਮੈਂਬਰ ਕੀਤੇ ਸਨਮਾਨਤ