Wednesday, September 17, 2025

Chandigarh

ਵੱਧ ਤੋਂ ਵੱਧ ਲੋੜਵੰਦ ਅਤੇ ਸਹਿਯੋਗ ਦੇਣ ਵਾਲੇ ਵਿਅਕਤੀਆਂ ਨੂੰ ਜੋੜਨ ਲਈ ਕੀਤਾ ਜਾਵੇ ਪ੍ਰੇਰਿਤ : ਡਿਪਟੀ ਕਮਿਸ਼ਨਰ

April 08, 2022 09:16 AM
SehajTimes

ਜਿਲਾ ਰੈਡ ਕਰਾਸ ਸ਼ਾਖਾ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ

ਐਸ.ਏ.ਐਸ. ਨਗਰ : ਸ੍ਰੀ ਅਮਿਤ ਤਲਵਾੜ, ਆਈ.ਏ.ਐਸ. ਡਿਪਟੀ ਕਮਿਸ਼ਨਰ—ਕਮ—ਪ੍ਰਧਾਨ, ਰੈਡ ਕਰਾਸ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਜਿਲਾ ਰੈਡ ਕਰਾਸ ਸ਼ਾਖਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਰੈਡ ਕਰਾਸ ਦੀਆਂ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਹੋਰ ਗਤੀਵਿਧੀਆਂ ਵਧਾਉਣ ਸਬੰਧੀ ਵਿਚਾਰ ਕੀਤਾ ਗਿਆ। 
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਰੈਡ ਕਰਾਸ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹਰ ਪੱਧਰ ਤੇ ਆਮ ਜਨਤਾ ਨਾਲ ਸਾਝਾਂ ਕੀਤਾ ਜਾਵੇ ਤਾਂ ਜੋ ਰੈਡ ਕਰਾਸ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦਾ ਲੋੜਵੰਦ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ ਅਤੇ ਰੈਡ ਕਰਾਸ ਜ਼ਰੀਏ ਲੋੜਵੰਦਾਂ ਦੀ ਸਹਾਇਤਾ ਲਈ ਹਰ ਪੱਧਰ ਦੇ ਦਾਨੀ ਸੱਜਣ ਆਪਣਾ ਸਹਿਯੋਗ ਦੇ ਸਕਣ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਇਰਾਨ ਮੂਲ ਦੀ ਖੋਜਾਰਥਣ ਡਾ. ਲਇਲਾ ਚਮਨਖਾਹ ਪੰਜਾਬੀ ਯੂਨੀਵਰਸਿਟੀ ਵਿੱਚ 'ਵਿਜ਼ਟਿੰਗ ਫ਼ੈਕਲਟੀ' ਵਜੋਂ ਪ੍ਰਦਾਨ ਕਰੇਗੀ ਆਪਣੀਆਂ ਸੇਵਾਵਾਂ

ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ—ਕਮ—ਅਵੇਤਨੀ ਸਕੱਤਰ ਸ੍ਰੀ ਤਰਸੇਮ ਚੰਦ ਨੇ ਦੱਸਿਆ ਕਿ  ਰੈਡ ਕਰਾਸ ਵਲੋਂ ਆਮ ਜਨਤਾ ਦੇ ਲਾਭ ਲਈ ਔਸ਼ਧੀ ਸਟੋਰ, ਸਿਵਲ ਹਸਪਤਾਲ, ਮੋਹਾਲੀ ਅਤੇ ਖਰੜ ਵਿਖੇ ਚਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਿਵਲ ਹਸਪਤਾਲ ਡੇਰਾਬੱਸੀ ਅਤੇ ਕੁਰਾਲੀ ਵਿਖੇ ਖੋਲੇ ਜਾਣ ਵਾਲੇ ਜਨ ਔਸ਼ਧੀ ਸਟੋਰਾਂ ਸਬੰਧੀ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਹੁਕਮ ਕੀਤੇ ਗਏ। ਇਸ ਦੇ ਨਾਲ ਹੀ ਰੈਡ ਕਰਾਸ ਵਲੋਂ ਕੋਵਿਡ ਦੌਰਾਨ ਕੀਤੀ ਗਤੀਵਿਧੀਆਂ ਜਿਵੇ ਕਿ ਸਿਵਲ ਹਸਪਤਾਲ, ਮੋਹਾਲੀ ਵਿਖੇ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਮੈਡੀਕਲ ਆਕਸੀਜਨ ਸਪਲਾਈ ਸਿਸਟਮ ਲਗਵਾਏ ਗਏ, ਜਿਸ ਨਾਲ ਕੋਵਿਡ ਮਹਾਂਮਾਰੀ ਤੋਂ ਪੀੜ੍ਹਤ ਮਰੀਜਾਂ ਨੂੰ ਆਕਸੀਜਨ ਦੇ ਕੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੀ, ਰੈਡ ਕਰਾਸ ਵਲੋਂ ਆਕਸੀਜਨ ਕੰਨਸਟ੍ਰੇਟਰ ਬੈਂਕ ਵੀ ਚਲਾਇਆ ਜਾ ਰਿਹਾ ਹੈ ਜਿਸ ਦੀ ਸਹਾਇਤਾ ਨਾਲ ਡਾਕਟਰ ਵਲੋਂ ਪਰਚੀ ਤੇ ਸ਼ਿਫਾਰਸ਼ ਕਰਨ ਦੇ ਬਾਅਦ, ਬਿਨ੍ਹਾਂ ਕਿਸੇ ਕਿਰਾਏ ਤੋਂ ਮਰੀਜਾਂ ਨੂੰ 15 ਦਿਨਾਂ ਲਈ ਆਕਸੀਜਨ ਕੰਨਸਟ੍ਰੇਟਰ ਮੁਹੱਈਆਂ ਕਰਵਿਆ ਜਾਂਦਾ ਹੈ।
ਰੈਡ ਕਰਾਸ ਵਲੋਂ ਟੀਕਾਕਰਨ ਕਰਨ ਲਈ ਬੀ.ਐਸ.ਐਨ.ਐਲ ਨਾਲ ਤਾਲਮੇਲ ਕਰਕੇ ਮੈਸਿਜ਼ ਭੇਜ਼ ਕੇ ਅਤੇ ਟੈਲੀਫੋਨ ਕਰਕੇ ਆਮ ਜਨਤਾ ਨੂੰ ਟੀਕਾਕਰਨ ਲਈ ਜਾਗਰੂਕ ਕੀਤਾ ਗਿਆ ਅਤੇ ਜਿਲਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਜਿਸ ਨਾਲ ਕਿ 100 ਫੀਸਦੀ ਕੋਵਿਡ ਟੀਕਾਕਰਨ ਟੀਚਾ ਪੂਰਾ ਕੀਤਾ ਗਿਆ। ਜਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਭਾਈ ਘਨੱਈਆ ਜੀ ਕੇਅਰ ਸਰਵਿਸ ਐਡ ਵੈਲਫੇਅਰ ਸੁਸਾਇਟੀ, ਮੁਹਾਲੀ ਅਤੇ ਫੂਡ ਫਾਰ ਨੀਡੀ ਐਂਡ ਪੂਅਰ ਵੈਲਫੇਅਰ ਮੁਹਾਲੀ ਦੇ ਸਹਿਯੋਗ ਨਾਲ ਸਿਲਾਈ ਸੈਂਟਰ, ਕੰਪਿਊਟਰ ਸੈਂਟਰ ਅਤੇ ਬਿਊਟੀ ਪਾਰਲਰ ਸੈਂਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਲੋੜਵੰਦ ਬੱਚਿਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਦੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਾਤਾਵਰਣ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼: ਡਾ. ਵਿਜੈ ਸਿੰਗਲਾ

ਇਨ੍ਹਾਂ ਸੈਂਟਰਾਂ ਵਿੱਚ ਸਿਲਾਈ ਦਾ ਕੋਰਸ ਪੂਰਾ ਕਰਨ ਵਾਲੀਆ ਲੜਕੀਆਂ ਨੂੰ “ਬੇਟੀ ਬਚਾਉ ਬੇਟੀ ਪੜਾਉ” ਸਕੀਮ ਅਧੀਨ ਰੈਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਦੇ ਸਹਿਯੋਗ ਨਾਲ ਇੱਕ—ਇੱਕ ਸਿਲਾਈ ਮਸ਼ੀਨ ਮੁਫਤ ਦਿੱਤੀ ਜਾਂਦੀ ਹੈ, ਜਿਸ ਨਾਲ ਲੜਕੀਆਂ ਵਿੱਚ ਕਾਫੀ ਉਤਸ਼ਾਹ ਪੈਦਾ ਹੁੰਦਾ ਹੈ। ਜਿਲ੍ਹੇ ਵਿੱਚ ਇਸ ਸਮੇਂ 3 ਸਿਲਾਈ ਸੈਂਟਰ, 3 ਕੰਪਿਊਟਰ ਸੈਂਟਰ ਅਤੇ 2 ਬਿਊਟੀ ਪਾਰਲਰ ਸੈਂਟਰ ਚਲਾਏ ਜਾ ਰਹੇ ਹਨ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਮੋਹਾਲੀ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਖਰੜ ਸ੍ਰੀ ਅਭਿਕੇਸ਼ ਗੁਪਤਾ ਦੇ ਨਾਲ ਰੈਡ ਕਰਾਸ ਸ਼ਾਖਾ ਦੇ ਸਮੂਹ ਕਰਮਚਾਰੀ ਅਤੇ ਮੈਂਬਰ ਸ਼ਾਮਿਲ ਸਨ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ