Sunday, July 13, 2025

Malwa

ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਦੌਰਾ

April 08, 2022 09:27 AM
SehajTimes

ਕਣਕ ਦੀ ਖ਼ਰੀਦ ਕਰਵਾਈ ਸ਼ੁਰੂ
ਕਿਸਾਨਾਂ ਨੂੰ ਸੁੱਕੀ ਜਿਣਸ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ

ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਨੇ ਅੱਜ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਅਤੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨਾਂ ਕਿਸਾਨਾਂ, ਆੜਤੀਆਂ, ਲੇਬਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਜਿਣਸ ਦੀ ਵਿਕਰੀ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ। ਉਨਾਂ ਕਿਸਾਨਾਂ ਨੂੰ ਨਮੀ ਰਹਿਤ ਫਸਲ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਣਕ ਦੀ ਫਸਲ ਸਮੇਂ ਸਿਰ ਖਰੀਦੀ ਜਾਵੇਗੀ ਅਤੇ ਸਮਾਂਬੱਧ ਲਿਫਟਿੰਗ ਯਕੀਨੀ ਬਣਾਈ ਜਾਵੇਗੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਗਵੰਤ ਮਾਨ ਨੇ ਰੇਤ ਠੇਕੇਦਾਰਾਂ ਨੂੰ ਖਣਨ ਸਮਝੌਤੇ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ


    ਇਸ ਮੌਕੇ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮਿਨਾਕਸ਼ੀ ਨੇ ਦੱਸਿਆ ਕਿ ਜ਼ਿਲੇ ਵਿਚ 98 ਮੰਡੀਆਂ ਤੋਂ ਇਲਾਵਾ 72 ਸਬ ਯਾਰਡ ਬਣਾਏ ਗਏ ਹਨ। ਉਨਾਂ ਦੱਸਿਆ ਕਿ ਪਿਛਲੇ ਸੀਜ਼ਨ 2021-22 ਦੌਰਾਨ 468539 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ ਤੇ ਇਸ ਸਾਲ ਵੀ ਇੰਨੀ ਹੀ ਜਿਣਸ ਦੀ ਆਮਦ ਦੀ ਉਮੀਦ ਹੈ।


 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਐਸਡੀਐਮ ਸ੍ਰੀ ਵਰਜੀਤ ਵਾਲੀਆ, ਜ਼ਿਲਾ ਮੰਡੀ ਅਫਸਰ ਜਸਪਾਲ ਸਿੰਘ, ਗੁਰਦੀਪ ਸਿੰਘ ਬਾਠ, ਰੁਪਿੰਦਰ ਸਿੰਘ ਸੀਤਲ, ਪਰਮਿੰਦਰ ਸਿੰਘ ਭੰਗੂ ਤੇ ਹੋਰ ਹਾਜ਼ਰ ਸਨ।

Have something to say? Post your comment