Monday, December 29, 2025

Malwa

ਰੋਜ਼ਗਾਰ ਤੇ ਕਾਰੋਬਾਰ ਬਿਊਰੋ ’ਚ ਮੁਫ਼ਤ ਇੰਟਰਵਿਊ ਸਕਿੱਲ ਤੇ ਰਜ਼ਿਊਮ ਲਿਖਣਾ ਸਿਖਾਉਣ ਦੀਆਂ ਕਲਾਸਾਂ ਸ਼ੁਰੂ

April 08, 2022 09:38 AM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਇੰਟਰਵਿਊ ਸਕਿੱਲ ਅਤੇ ਰਜ਼ਿਊਮ ਲਿਖਣਾ ਸਿਖਾਉਣ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਰੋਜ਼ਾਨਾ ਸਵੇਰੇ 11 ਵਜੇ ਸੋਮਵਾਰ ਤੋਂ ਸ਼ੁੱਕਰਵਾਰ ਰੋਜ਼ਗਾਰ ਬਿਊਰੋ ਵਿੱਚ ਇਹ ਕਲਾਸ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ ਪਟਿਆਲਾ ਦਾ ਇਹ ਉਪਰਾਲਾ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਲੈਣ ਲਈ ਇੰਟਰਵਿਊ ਪਾਸ ਕਰਨ ਵਿੱਚ ਬੇਹੱਦ ਮਦਦਗਾਰ ਹੋਵੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਪੁਲਿਸ ਨੇ ਕਤਲ ਦਾ ਮਾਮਲਾ 12 ਘੰਟੇ 'ਚ ਸੁਲਝਾਇਆ ਦੋ ਕਾਬੂ, ਵਾਰਦਾਤ 'ਚ ਵਰਤਿਆ ਛੁਰਾ ਤੇ ਮੋਟਰਸਾਇਕਲ ਵੀ ਬਰਾਮਦ-ਡਾ. ਨਾਨਕ ਸਿੰਘ

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜ਼ਿਲ੍ਹਾ ਪਟਿਆਲਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲਾਸਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਤਾਂ ਜੋ ਇੰਟਰਵਿਊ ਪਾਸ ਕਰਨ ਵਿੱਚ ਮਦਦ ਮਿਲ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ

ਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾ

ਵਿੱਤ ਮੰਤਰੀ ਚੀਮਾ ਨੇ ਐੱਸ.ਸੀ.ਪਰਿਵਾਰਾਂ ਨੂੰ ਪਲਾਟਾਂ ਦੇ ਮਾਲਕੀ ਹੱਕ ਦੀਆਂ ਸਨਦਾਂ ਸੌਂਪੀਆਂ 

ਰਵਿੰਦਰ ਟੁਰਨਾ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ 

ਸੁਨਾਮ ਵਿਖੇ ਸਾਈਕਲਿਸਟ ਮਨਮੋਹਨ ਸਿੰਘ ਸਨਮਾਨਤ 

ਸ਼ਹੀਦੀ ਹਫ਼ਤੇ ਦੌਰਾਨ ਵਾਰਡਾਂ ਦੀ ਹੱਦਬੰਦੀ 'ਤੇ ਭੜਕੇ ਅਕਾਲੀ ਆਗੂ ਵਿਨਰਜੀਤ ਗੋਲਡੀ 

ਪ੍ਰਭਾਤ ਫੇਰੀਆਂ 'ਚ ਉਮੜਿਆ ਸੰਗਤਾਂ ਦਾ ਸੈਲਾਬ 

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਕੌਮੀ ਸੇਵਾ ਯੋਜਨਾ ਕੈਂਪ ਦੀ ਸਮਾਪਤੀ ਮੌਕੇ ਪਦਮਸ਼੍ਰੀ ਸੁਨੀਤਾ ਰਾਣੀ ਨੇ ਕੀਤੀ ਸ਼ਿਰਕਤ