Monday, November 03, 2025

Chandigarh

ਮਾਸ ਮੀਡੀਆ ਵਿੰਗ ਵੱਲੋਂ ਸੰਚਾਰ ਦੇ ਵੱਖ-ਵੱਖ ਸਾਧਨਾਂ ਰਾਹੀਂ ਕੀਤਾ ਜਾ ਰਿਹੈ ਜਾਗਰੂਕ

April 08, 2022 09:56 AM
SehajTimes

ਬਰਨਾਲਾ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਤਹਿਤ ਅੱਜ ਵਿਸ਼ਵ ਸਿਹਤ ਦਿਵਸ ਮੌਕੇ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਾਡੀ ਧਰਤੀ, ਸਾਡੀ ਸਿਹਤ ਥੀਮ ਅਧੀਨ ਕੁਦਰਤ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਦੌਰਾਨ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਜਾਗਰੂਕਤਾ ਭਰਪੂਰ ਸੰਦੇਸ਼ ਦਿੰਦਿਆ ਆਖਿਆ ਕਿ ,ਆਓ ਆਪਣੀ ਹਵਾ ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਈਏ ਅਤੇ ਰਲ ਮਿਲ ਕੇ ਬਿਹਤਰ ਕੱਲ੍ਹ ਲਈ ਕੋਸ਼ਿਸ਼ ਕਰੀਏ।ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡਿਮੋਲੋਜਿਸਟ ਨੇ ਦੱਸਿਆ ਕਿ ਸਾਨੂੰ ਸਾਡੀ ਧਰਤੀ ਅਤੇ ਸਾਡੀ ਸਿਹਤ ਪ੍ਰਤੀ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਖੁਸ਼ਹਾਰ ਤੇ ਤੰਦਰੁਸਤੀ ਭਰਿਆ ਹੋਵੇ। ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ.ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸੰਚਾਰ ਦੇ ਵੱਖ-ਵੱਖ ਹਰ ਸੰਭਵ ਸਾਧਨਾਂ ਨਾਲ“ਵਿਸ਼ਵ ਸਿਹਤ ਦਿਵਸ ਮੌਕੇ ਆਮ ਲੋਕਾਂ ਨੂੰ ਪਿੰਡ ਪੱਧਰ ਤੱਕ ਜਾਗਰੂਕ ਕਰ ਰਿਹਾ ਹੈ। ਇਸ ਸੈਮੀਨਾਰ ਦੌਰਾਨ ਗੁਰਮੇਲ ਸਿੰਘ ਢਿੱਲੋਂ ਹੈਲਥ ਸੁਪਰਵਾਇਜਰ, ਭੁਪਿੰਦਰ ਸਿੰਘ, ਮਦਨ ਲਾਲ, ਹੈਲਥ ਇੰਸਪੈਕਟਰ, ਮਨਪ੍ਰੀਤ ਸ਼ਰਮਾ, ਸੁਰਿੰਦਰ ਸਿੰਘ, ਸਿਹਤ ਕਰਮੀ ਅਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਆਦਿ ਹਾਜ਼ਰ ਸਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ