Sunday, December 21, 2025

Chandigarh

ਜੇ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਹੁੰਦੇ ਤਾਂ ਕਾਂਗਰਸ ਦੀ ਹਾਰ ਨਾ ਹੁੰਦੀ : ਜਲਾਲਪੁਰ

April 08, 2022 02:02 PM
SehajTimes

ਚੰਡੀਗੜ੍ਹ : ਰਾਜਪੁਰਾ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੀ ਇਕ ਇੰਟਰਵਿਊ ਵਿਚ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਹੁੰਦੇ ਤਾਂ ਕਾਂਗਰਸ ਦਾ ਇਹ ਹਾਲ ਨਾ ਹੁੰਦਾ। ਉਨ੍ਹਾਂ ਨਵਜੋਤ ਸਿੰਘ ਸਿੱਧੂ ’ਤੇ ਵਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਕਾਂਗਰਸ 70 ਸੀਟਾਂ ਨਾਲ ਜਿੱਤੀ ਸੀ। ਪਰ ਸਿੱਧੂ ਦੇ ਸਮੇਂ ਕਾਂਗਰਸ ਨੂੰ ਵੱਡੀ ਹਾਰ ਦਾ ਮੁੰਹ ਦੇਖਣਾ ਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਕਦੇ ਉਨ੍ਹਾਂ ਦੇ ਹਲਕੇ ਵਿੱਚ ਗੇੜਾ ਮਾਰਨਾ ਤਾਂ ਦੂਰ ਸਗੋਂ ਉਨ੍ਹਾਂ ਦਾ ਫ਼ੋਨ ਤੱਕ ਨਹੀਂ ਚੁਕਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੋਨੇ ਦੀ ਖ਼ਦਾਨ ਧਸਣ ਕਾਰਨ 10 ਮਜ਼ਦੂਰਾਂ ਦੀ ਮੌਤ

ਜ਼ਿਕਰਯੋਗ ਹੈ ਕਿ ਜਦੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਇਆ ਗਿਆ ਸੀ ਤਾਂ ਉਨ੍ਹਾਂ ਨੂੰ ਮਿਲਣ ਲਈ ਨਵਜੋਤ ਸਿੱਧੂ ਉਨ੍ਹਾਂ ਦੇ ਕੋਲ ਆਏ ਸਨ ਅਤੇ ਮਦਨ ਲਾਲ ਜਲਾਲਪੁਰ ਨੇ ਵੀ ਕੈਪਟਨ ਅਮਰਿੰਦਰ ਸਿੰਘ ਵਿਰੁਧ ਮੋਰਚਾ ਖੋਲਿਆ ਸੀ। ਮਦਨ ਲਾਲ ਜਲਾਲਪੁਰ ਨੇ ਤਾਂ ਇਹ ਵੀ ਆਖ ਦਿੱਤਾ ਸੀ ਕਿ ਇਹ ਹਲਕਾ ਨਵਜੋਤ ਸਿੱਧੂ ਦਾ ਹਲਕਾ ਹੈ। ਇਸ ਮੌਕੇ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਜੇਕਰ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਧਾਨਗੀ ਸੌਂਪੀ ਹੁੰਦੀ ਤਾਂ ਉਹ ਮੁੜ ਮੁੱਖ ਮੰਤਰੀ ਹੁੰਦੇ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਾਸ ਮੀਡੀਆ ਵਿੰਗ ਵੱਲੋਂ ਸੰਚਾਰ ਦੇ ਵੱਖ-ਵੱਖ ਸਾਧਨਾਂ ਰਾਹੀਂ ਕੀਤਾ ਜਾ ਰਿਹੈ ਜਾਗਰੂਕ

ਜ਼ਿਕਰਯੋਗ ਹੈ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵਜੋਤ ਸਿੰਘ ਸਿੱਧੂ ਨੂੰ ਫ਼ਿਰੰਗੀ ਆਖਦਿਆਂ ਕਿਹਾ ਕਿ ਨਵਜੋਤ ਸਿੱਧੂ ਜਦੋਂ ਤੋਂ ਪਾਰਟੀ ਵਿਚ ਆਇਆ ਹੈ ਉਦੋਂ ਤੋਂ ਸਾਡੀ ਪਾਰਟੀ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਸਾਡੇ ਬਜ਼ੂਰਗਾਂ ਨੇ ਪਾਰਟੀ ਲਈ ਬਹੁਤ ਕੁੱਝ ਕੀਤਾ ਪਰ ਬਾਹਰ ਤੋਂ ਆਉਣ ਵਾਲੇ ਫ਼ਿਰੰਗੀਆ ਨੇ ਸਭ ਕੁੱਝ ਤਬਾਹ ਕਰ ਦਿੱਤਾ। ਡੇਰਾ ਬਾਬਾ ਨਾਨਕ ਤੋਂ ਵਿਧਾਇਕ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਦੋਂ ਗਿਆਨੀ ਜ਼ੈਲ ਵਿਚ ਸੀ.ਐਮ. ਸਨ ਤਾਂ ਅਜਿਹੇ ਕਿਸੇ ਨੇਤਾ ਨੂੰ ਲੈ ਕੇ ਚਰਚਾ ਹੋਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਬਾਹਰ ਤੋਂ ਆਉਣ ਵਾਲੇ ਮੰਤਰੀ ਤਾਂ ਬਣ ਸਕਦੇ ਹਨ ਪਰ ਜ਼ਿਲ੍ਹਾ ਪ੍ਰਧਾਨ ਨਹੀਂ। ਸੁਖਜਿੰਦਰ ਰੰਧਾਵਾ ਦੇ ਇਸ ਬਿਆਨ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਉਹ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨਾ ਨਹੀਂ ਦੇਖਣਾ ਚਾਹੁੰਦੇ।

Have something to say? Post your comment

 

More in Chandigarh

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ