Friday, May 09, 2025

Chandigarh

ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

April 09, 2022 09:53 AM
SehajTimes

ਬਰਨਾਲਾ : ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਦੇ 03 ਵਿਦਿਆਰਥੀਆਂ ਦੀ CRESCOHR Private Limited ਕੰਪਨੀ ਵਿੱਚ ਨੌਕਰੀ ਲਈ ਚੋਣ ਹੋਈ ਹੈ। ਕੰਪਨੀ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ 2,50,000/ਰੁਪਏ ਦਾ ਸਾਲਾਨਾ ਪੈਕੇਜ ਦਿੱਤਾ ਜਾਵੇਗਾ ਜੋ ਕਿ ਕਾਲਜ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਚੱਲ ਰਹੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਦੀ CRESCOHR ਪ੍ਰਾਈਵੇਟ ਲਿਮਟਿਡ ਕੰਪਨੀ ਦੁਆਰਾ ਇੰਟਰਵਿਊ ਲਈ ਗਈ ਸੀ, ਜਿਸ ਵਿੱਚ ਕਾਲਜ ਦੇ 201819 ਬੈਚ ਦੇ 03 ਵਿਦਿਆਰਥੀਆਂ ਹਰਪ੍ਰੀਤ ਸਿੰਘ, ਅਨਿਲ ਕੁਮਾਰ ਅਤੇ ਸ਼ਹਿਰਾਜ ਅੰਸਾਰੀ ਦੀ ਚੋਣ ਹੋਈ ਹੈ। ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਡਿਊਟੀ ਜੁਆਇਨ ਕਰ ਲਈ ਹੈ।

ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਉਨ੍ਹਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਕਾਲਜ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਵਧੀਆ ਕੰਪਨੀਆਂ ਵਿਚ ਪਲੇਸਮੈਂਟ ਵੱਲ ਉਚੇਚਾ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਦੇ ਪਾਸ ਆਊਟ ਵਿਦਿਆਰਥੀ ਪਹਿਲਾਂ ਵੀ ਦੇਸ਼ ਦੀਆਂ ਨਾਮੀ ਕੰਪਨੀਆਂ ਵਿੱਚ ਡਿਊਟੀ ਨਿਭਾਉਂਦੇ ਹੋਏ ਮਾਪਿਆਂ ਅਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਆ ਰਹੇ ਹਨ।

ਇਸ ਮੌਕੇ ਕਾਲਜ ਟੀ.ਪੀ.ਓ. ਸ੍ਰੀ ਜਗਦੀਪ ਸਿੰਘ ਸਿੱਧੂ, ਅਫ਼ਸਰ ਇੰਚਾਰਜ ਮਕੈਨੀਕਲ ਇੰਜੀ: ਵਿਭਾਗ ਡਾ. ਹਰਜਿੰਦਰ ਸਿੰਘ ਅਤੇ ਵਿਭਾਗੀ ਟੀ.ਪੀ.ਓ. ਸ੍ਰੀ ਲਵਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।

Have something to say? Post your comment

 

More in Chandigarh

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ "ਨੋ ਫਲਾਇੰਗ ਜ਼ੋਨ" ਦੇ ਹੁਕਮ

ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-2 ਵਜੋਂ ਅਹੁਦਾ ਸੰਭਾਲਿਆ