Tuesday, September 16, 2025

Chandigarh

ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂ

April 11, 2022 09:49 AM
SehajTimes
ਬਠਿੰਡਾ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

 ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਵੱਕਾਰੀ ਸੰਸਥਾ ਤੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਕੇ ਸੂਬੇ `ਚੋਂ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅਜਿਹਾ ਮਾਹੌਲ ਸਿਰਜਾਂਗੇ ਕਿ ਵਿਦੇਸ਼ਾਂ ਤੋਂ ਲੋਕ ਕੰਮ ਕਰਨ ਲਈ ਪੰਜਾਬ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਕਨੀਕੀ ਸਿੱਖਿਆ ਦਾ ਯੁੱਗ ਹੈ, ਇਸ ਲਈ ਮੌਜੂਦਾ ਸਿੱਖਿਆ ਨੂੰ ਰੋਜ਼ਗਾਰ ਦੀ ਹਾਣੀ ਬਣਾਉਣ ਦੀ  ਲੋੜ ਹੈ। ਪੰਜਾਬ ਵਿੱਚ ਹੀ ਰੁਜ਼ਗਾਰ ਮੁਹੱਈਆ ਕਰਵਾਉਣ ਵਾਸਤੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੁਝ ਸਮਾਂ ਦੇਣ ਦੀ ਮੰਗ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦੀ ਅਪੀਲ ਕੀਤੀ।

 ਭਗਵੰਤ ਮਾਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਖਾਸ ਕਰਕੇ ਲੜਕੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਮੱਲਾਂ ਮਾਰਨ ਦੀ ਆਜ਼ਾਦੀ ਦੇਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਉਨ੍ਹਾਂ `ਤੇ ਨਿਰਭਰ ਹੋਣ ਦੀ ਬਜਾਏ ਖੁਦ ਨੂੰ ਸਾਬਤ ਕਰਨ ਲਈ ਖੁੱਲ੍ਹਾ ਮਾਹੌਲ ਪ੍ਰਦਾਨ ਕਰਨ ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ ਮਜ਼ਬੂਤੀ ਮਿਲ ਸਕੇ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੈਕਨਾਲੋਜਿਸਟ ਸਮੱਸਿਆ ਹੱਲ ਕਰਨ ਵਾਲੇ ਹੁੰਦੇ ਹਨ ਜੋ ਮੁਸ਼ਕਿਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਖਾਲੇ, ਬਿਹਤਰ ਅਤੇ ਕਿਫ਼ਾਇਤੀ ਢੰਗ-ਤਰੀਕੇ ਤਲਾਸ਼ਦੇ ਹਨ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਰਗੇ ਵੱਕਾਰੀ ਇੰਸਟੀਚਿਊਟ ਇਨ੍ਹਾਂ ਚੁਣੌਤੀਆਂ ਨੂੰ ਪੂਰਾ ਕਰਨ ਵਾਸਤੇ ਟੈਕਨਾਲੋਜਿਸਟਾਂ ਨੂੰ ਤਿਆਰ ਕਰਦੇ ਹਨ।

ਉਨ੍ਹਾਂ ਨੌਜਵਾਨ ਟੈਕਨਾਲੋਜਿਸਟਾਂ ਨੂੰ ਸੱਦਾ ਦਿੱਤਾ ਕਿ ਉਹ ਰੋਜ਼ਗਾਰ ਦੇ ਮੌਕੇ ਲੱਭਣ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਨ। ਸਟਾਰਟ-ਅੱਪਜ਼ ਅਤੇ ਉੱਦਮੀਆਂ ਜ਼ਰੀਏ ਉਹ ਉੱਦਮ ਖੜ੍ਹੇ ਕਰ ਸਕਦੇ ਹਨ, ਜੋ ਦੇਸ਼, ਸਮਾਜ ਅਤੇ ਲੋਕਾਂ ਲਈ ਆਮਦਨੀ ਦਾ ਸਾਧਨ ਬਣਨਗੇ। ਉਨ੍ਹਾਂ ਨੇ ਐਮ.ਆਰ.ਐਸ.ਪੀ.ਟੀ.ਯੂ ਨੂੰ ਆਪਣੇ ਸਬੰਧਤ ਕਾਲਜਾਂ ਵਿੱਚ ਉੱਦਮਤਾ ਅਤੇ ਨਵੀਨਤਾ ਲਈ ਉਸਾਰੂ ਮਾਹੌਲ ਸਿਰਜਣ ਦਾ ਸੱਦਾ ਦਿੱਤਾ ਅਤੇ ਇਨੋਵੇਸ਼ਨ ਤੇ ਇਨਕਿਊਬੇਸ਼ਨ ਸੈਂਟਰਾਂ ਦੀ ਸਥਾਪਨਾ ਦੀ ਉਮੀਦ ਜਤਾਈ।

ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਤਿੰਨ ਉੱਘੀਆਂ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਆਨਰੇਰੀ ਡਾਕਟਰੇਟ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਜਿਨ੍ਹਾਂ ਵਿੱਚ ਸਮਾਜ ਸੇਵੀ ਡਾ. ਐਸ.ਪੀ.ਐਸ.ਓਬਰਾਏ, ਉਦਯੋਗਪਤੀ ਰਾਜਿੰਦਰ ਗੁਪਤਾ ਅਤੇ ਇਸਰੋ ਦੇ ਸਾਬਕਾ   ਚੇਅਰਮੈਨ ਡਾ. ਰਾਧਾ ਕ੍ਰਿਸ਼ਨਨ (ਡਾਇਰੈਕਟਰ ਆਈ.ਆਈ.ਟੀ. ਰੋਪੜ ਡਾ. ਰਾਜੀਵ ਆਹੂਜਾ ਦੁਆਰਾ ਡਿਗਰੀ ਪ੍ਰਾਪਤ ਕੀਤੀ ਗਈ) ਸ਼ਾਮਲ ਹਨ।

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਗੋਲਡ ਮੈਡਲ ਪ੍ਰਦਾਨ ਕੀਤੇ ਜਦੋਂਕਿ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀਜ਼ ਦੇ ਚੇਅਰਮੈਨ ਵਿਕਾਸ ਗਰਗ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਆਰਐਸਪੀਟੀਯੂ ਦੁਆਰਾ ਉੱਨਤ ਤਕਨੀਕਾਂ ਵਿੱਚ ਸ਼ੁਰੂ ਕੀਤੇ ਗਏ 75 ਆਨਲਾਈਨ ਸਰਟੀਫਿਕੇਟ ਕੋਰਸਾਂ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਜਗਰੂਪ ਸਿੰਘ ਗਿੱਲ, ਬਲਜਿੰਦਰ ਕੌਰ, ਗੁਰਮੀਤ ਸਿੰਘ ਖੁੱਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਅਤੇ ਬਲਕਾਰ ਸਿੱਧੂ, ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਬੂਟਾ ਸਿੰਘ ਸਿੱਧੂ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਪ੍ਰੋ. ਰਘਵੇਂਦਰਨ ਪੀ. ਤਿਵਾੜੀ ਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ