Thursday, April 25, 2024
BREAKING NEWS
ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DCDC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲ

Malwa

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਬੰਦਾ ਬਹਾਦਰ ਜੀ ਦੇ 351ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਮਾਰਚ ਦਾ ਡਾ. ਰਜਿੰਦਰ ਕੌਰ ਨੇ ਕੀਤਾ ਸਵਾਗਤ

March 16, 2021 06:55 PM
Jaswinder Singh

ਮੋਗਾ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਅਤੇ ਵੈਰਾਗੀ ਮਹਾਂਮੰਡਲ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਕਿਸਾਨੀ ਦੇ ਮੁਕਤੀਦਾਤਾ ਬਾਬਾ ਬੰਦਾ ਬਹਾਦਰ ਜੀ ਦੇ 351ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਮਾਰਚ ਦੇ ਰਕਬਾ ਤੋਂ ਆਰੰਭ ਹੋ ਕੇ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ ਸਾਹਿਬ ਵਿਖੇ ਜਾਂਦਿਆਂ, ਮੋਗਾ ਪਹੁੰਚਣ ’ਤੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੀ ਧਰਮਪਤਨੀ ਡਾ. ਰਜਿੰਦਰ ਕੌਰ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਨਵੇਂ ਚੁਣੇ ਗਏ ਕੌਂਸਲਰਾਂ ਨੇ ਨਿੱਘਾ ਸਵਾਗਤ ਕੀਤਾ ਅਤੇ ਸਿਰੋਪਾਓ ਅਤੇ ਗੁਰੂ ਸਾਹਿਬ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਿਸ਼ਨ ਕੁਮਾਰ ਬਾਵਾ ਨੇ ਆਖਿਆ ਕਿ ਇਹ ਯਾਤਰਾ ਬਾਬਾ ਬੰਦਾ ਸਿੰਘ ਬਹਾਦਰ ਭਵਨ ਪਿੰਡ ਰਕਬਾ ਤੋਂ ਆਰੰਭ ਹੋਈ ਹੈ ਅਤੇ ਇਸ ਯਾਤਰਾ ਦਾ ਥਾਂ ਥਾਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਅਤਿ ਪ੍ਰਸੰਨਤਾ ਹੋਈ ਹੈ ਕਿ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ ਰਜਿੰਦਰ ਅਤੇ ‘ਟੀਮ ਹਰਜੋਤ’ ਦੇ ਮੈਂਬਰ ਖਾਸਕਰ ਨਵੇਂ ਚੁਣੇ ਗਏ ਕੌਂਸਲਰ ਯਾਤਰਾ ਦਾ ਸਵਾਗਤ ਕਰਨ ਲਈ ਪਹੰੁਚੇ ਹਨ। ਉਹਨਾਂ ਦੱਸਿਆ ਕਿ ਇਹ ਯਾਤਰਾ ਅੱਜ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ  ਵਿਸ਼ਰਾਮ ਕਰੇਗੀ ਅਤੇ ਫਿਰ ਬਾਬਾ ਬਕਾਲਾ, ਫਤਿਹਗੜ ਸਾਹਿਬ ਸਰਹੰਦ ਹੁੰਦਿਆਂ ਹੋਇਆਂ, ਗੁਰਦੁਆਰਾ ਰਕਾਬਗੰਜ ਤੇ ਫਿਰ ਗੁਰਦੁਆਰਾ ਸੀਸਗੰਜ ਸਾਹਿਬ ਜੀ ਵਿਖੇ ਪਹੁੰਚੇਗੀ। ਇਸ ਮੌਕੇ ਸੰਤ ਬਾਬਾ ਭੁਪਿੰਦਰ ਸਿੰਘ ਪਟਿਆਲੇ ਵਾਲੇ, ਉਮਰਾਓ ਸਿੰਘ ਪ੍ਰਧਾਨ ਫਾਊਂਡੇਸ਼ਨ ਹਰਿਆਣਾ ਅਤੇ ਕੌਂਸਲਰ ਬੀਬੀ ਬਰਜਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ ਫ਼ਾਊਡੇਸ਼ਨ ਨੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਰਜਿੰਦਰਪਾਲ ਸਿੰਘ ਗਿੱਲ, ਵਾਈਸ ਚੇਅਰਮੈਨ ਜਗਦੀਪ ਸਿੰਘ ਸੀਰਾ ਲੰਢੇਕੇ, ਚੇਅਰਮੈਨ ਦੀਸ਼ਾ ਬਰਾੜ, ਸਰਪੰਚ ਰਾਕੇਸ਼ ਕੁਮਾਰ ਕਿੱਟਾ, ਰਾਮਸਰੂਪ ਮੱਦੋਕੇ, ਕੌਂਸਲਰ ਅਸ਼ੋਕ ਧਮੀਜਾ, ਕੌਂਸਲਰ ਸਾਹਿਲ ਅਰੋੜਾ, ਕੌਂਸਲਰ ਦੀਪਕ ਭੱਲਾ, ਸਾਬਕਾ ਕੌਂਸਲਰ ਰਾਮੇਸ਼ ਬੱਗਾ, ਕੌਂਸਲਰ ਲਖਬੀਰ ਲੱਖਾ, ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ, ਕੌਂਸਲਰ ਪ੍ਰਵੀਨ ਮੱਕੜ, ਕੌਂਸਲਰ ਗੁਰਪ੍ਰੀਤ ਸੱਚਦੇਵਾ, ਕੁਲਦੀਪ ਬੱਸੀਆਂ, ਕੌਂਸਲਰ ਵਿਜੇ ਖੁੁਰਾਣਾ, ਕੌਂਸਲਰ ਛਿੰਦਾ ਬਰਾੜ, ਕੌਂਸਲਰ ਜਗਜੀਤ ਜੀਤਾ, ਕੌਂਸਲਰ ਨਰਿੰਦਰ ਬਾਲੀ, ਕੌਂਸਲਰ ਵਿਜੇ ਭੂਸ਼ਣ ਟੀਟੂ, ਕੌਂਸਲਰ ਹਰਵਿੰਦਰ ਹੈਪੀ ਕਾਹਨਪੁਰੀਆ, ਕੌਂਸਲਰ ਬਿਕਰਮ ਸਿੰਘ, ਨੀਲਾ ਧਮੀਜਾ, ਰਾਜੂ ਲੰਢੇਕੇ, ਸੋਮ ਸਹੋਤਾ, ਆਨੰਦ ਕੁਮਾਰ, ਤਰਨਦੀਪ ਸਿੰਘ ਦਮਨ, ਜਗਦੀਪ ਜੱਗੂ, ਗੁਰਸੇਵਕ ਸਮਰਾਟ, ਕੌਂਸਲਰ ਕੁਲਵਿੰਦਰ ਕੌਰ, ਸਰਪੰਚ ਮਨਵਿੰਦਰ ਕੌਰ, ਗੌਰਵ ਗਰਗ, ਕਸ਼ਮੀਰ ਲਾਲਾ ਆਦਿ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਤਪਾਲ ਵੈਰਾਗੀ ਪਟਿਆਲਾ, ਰੇਸ਼ਮ ਸਿੰਘ ਸੰਧੂ, ਸੁਰਜੀਤ ਸਿੰਘ ਮੈਂਬਰ ਜ਼ਿਲਾ ਪ੍ਰੀਸ਼ਦ, ਬਲਜਿੰਦਰ ਸਿੰਘ ਗਾਂਧੀ ਸਰਪੰਚ ਰਕਬਾ, ਮੁੱਖਤਿਆਰ ਸਿੰਘ ਭੰਮੀਪੁਰਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Have something to say? Post your comment

 

More in Malwa

24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DC

DC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ

ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ

ਘਰਾਂ ਵਿੱਚ ਜਣੇਪੇ ਕਰਵਾਉਣ ਵਾਲੀਆਂ ਦਾਈਆਂ ਵਿਰੁੱਧ ਕੀਤੀ ਜਾਵੇ ਕਾਰਵਾਈ

ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ

ਸੇਂਟ ਜੇਵਿਅਰਸ ਇੰਟਰਨੈਸ਼ਨਲ ਸਕੂਲ ਅਤਾਲਾਂ ਨੇ 10 ਸੋਨੇ ਅਤੇ 8 ਸਿਲਵਰ ਦੇ ਮੈਡਲ ਜਿੱਤੇ

ਜਥੇਦਾਰ ਕੁਲਦੀਪ ਸਿੰਘ ਢੈਂਠਲ ਨੂੰ ਸਦਮਾ ਪਿਤਾ ਦਾ ਦੇਹਾਂਤ