Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਰੀਰਕ ਸਿੱਖਿਆ ਅਧਿਅਪਾਕਾਂ ਨੇ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੂੰ ਦਿੱਤਾ ਮੰਗ ਪੱਤਰ

April 16, 2022 09:40 AM
SehajTimes

ਮਾਨਸਾ : ਗੌਰਮਿੰਟ ਡੀ.ਪੀ.ਐਡ./ਐਮ.ਪੀ.ਐਡ. ਅਧਿਆਪਕ ਯੂਨੀਅਨ ਨੇ ਇਕੱਤਰਤਾ ਕਰਕੇ ਆਪਣੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ ਅਤੇ ਕੈਬਨਿਟ ਮੰਤਰੀ ਡਾ. ਵਿਜੇ ਕੁਮਾਰ ਸਿੰਗਲਾ ਨੂੰ ਮ਼ੰਗ ਪੱਤਰ ਦਿੱਤਾ। ਯੂਨੀਅਨ ਦੇ ਆਗੂ ਸਿਕੰਦਰ ਸਿੰਘ ਮਾਨਸਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸਰੀਰਕ ਸਿੱਖਿਆ ਵਿਸ਼ੇ ਦਾ ਵੱਡਾ ਘਾਣ ਹੋਇਆ ਹੈ, ਜਿਸ ਦੇ ਚਲਦੇ ਸਰੀਰਕ ਸਿੱਖਿਆ ਵਿਸ਼ੇ ਨੂੰ ਜ਼ਰੂਰੀ ਵਿਸ਼ੇ ਤੋਂ ਆਪਸ਼ਨਲ ਵਿਸ਼ਾ ਬਣਾ ਦਿੱਤਾ ਗਿਆ ਹੈ ਤੇ ਪੀਰੀਅਡਾਂ ਦੀ ਗਿਣਤੀ ਵੀ ਘਟਾ ਦਿੱਤੀ ਗਈ ਹੈ।  ਉਹਨਾਂ ਨੇ ਮੰਗ ਕੀਤੀ ਕਿ ਸਰੀਰਕ ਸਿੱਖਿਆ ਵਿਸ਼ੇ ਦੇ ਪੀਰੀਅਡਾਂ ਦੀ ਗਿਣਤੀ ਵਧਾ ਕੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਸਰੀਰਕ ਸਿੱਖਿਆ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਲਾਗੂ ਕੀਤਾ ਜਾਵੇ। ਯੂਨੀਅਨ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਆਪਣੇ ਘਰਾਂ ਤੋਂ ਦੂਰ ਕੰਮ ਕਰਦੇ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਆਪਣੇ ਪਿੱਤਰੀ ਜਿਲ੍ਹੇ ਵਿੱਚ ਵਾਪਸ ਲਿਆਉਣ ਲਈ ਬਦਲੀਆਂ ਦਾ ਮੌਕਾ ਦਿੱਤਾ ਜਾਵੇ ਅਤੇ ਬਦਲੀ ਅਪਲਾਈ ਕਰਨ ਮੌਕੇ ਜਿਲ੍ਹੇ ਦੇ ਸਾਰੇ ਖਾਲੀ ਸਟੇਸ਼ਨ ਪੋਰਟਲ ਉੱਤੇ ਖੋਲ੍ਹੇ ਜਾਣ।  

ਯੂਨੀਅਨ ਦੇ ਆਗੂ ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਯੂਨੀਅਨ ਵੱਲੋਂ ਆਪਣੇ ਮਸਲੇ ਹੱਲ ਕਰਵਾਉਣ ਲਈ ਹਲਕਾ ਮਾਨਸਾ ਦੇ ਵਿਧਾਇਕ ਤੇ ਸਿਹਤ ਮੰਤਰੀ ਡਾ. ਵਿਜੈ ਕੁਮਾਰ ਸਿੰਗਲਾ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਡਾ. ਸਿੰਗਲਾ ਨੇ ਯੂਨੀਅਨ ਦੀਆਂ ਸਮੱਸਿਆਵਾਂ ਨੂੰ ਛੇਤੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਮੌਕੇ ‘ਤੇ ਹੀ ਸਿੱਖਿਆ ਮੰਤਰੀ ਨਾਲ ਫੋਨ ‘ਤੇ ਇਹਨਾਂ ਸਮੱਸਿਆਵਾਂ ਸਬੰਧੀ ਗੱਲਬਾਤ ਵੀ ਕੀਤੀ ਹੈ।  ਇਸ ਮੌਕੇ ਗੁਰਜੀਤ ਸਿੰਘ ਝੱਬਰ, ਗੁਰਦੀਪ ਸਿੰਘ ਬੁਰਜਹਰੀ, ਨਛੱਤਰ ਸਿੰਘ, ਕਿਰਨਪਾਲ ਸਿੰਘ, ਬਾਬੂ ਸਿੰਘ, ਦਵਿੰਦਰ ਸਿੰਘ, ਮਨਪ੍ਰੀਤ ਸਿੰਘ, ਕਮਲਦੀਪ ਸਿੰਘ, ਗੁਰਵਿੰਦਰ ਸਿੰਘ, ਅਰਸ਼ਦੀਪ ਸਿੰਘ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ