Thursday, October 30, 2025

National

ਰਾਜਿੰਦਰਾ ਹਸਪਤਾਲ ਵਿਖੇ ਲਗਾਇਆ ਖੂਨਦਾਨ ਕੈਂਪ

April 16, 2022 10:01 AM
SehajTimes

ਪਟਿਆਲਾ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਅੱਜ 131ਵੇਂ ਜਨਮ ਦਿਵਸ ਨੂੰ ਸਮਰਪਿਤ ਸਰਕਾਰੀ ਰਾਜਿੰਦਰ ਹਸਪਤਾਲ ਵਿਖੇ ਖੂਨਦਾਨ ਕੈਪ ਲਗਾਇਆ ਗਿਆ, ਜਿਸ 'ਚ 75 ਵਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ।
  ਸਰਕਾਰੀ ਮੈਡੀਕਲ ਕਾਲਜ ਤੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਲਗਾਏ ਇਸ ਖੂਨਦਾਨ ਕੈਪ ਦਾ ਉਦਘਾਟਨ ਡਾਇਰੈਕਟਰ ਰਿਸਰਚ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਦੂਸਰੇ ਦੀ ਜਾਨ ਬਚਾਉਣ ਲਈ ਖੂਨਦਾਨੀ ਵੱਲੋਂ ਦਿੱਤਾ ਗਿਆ ਖੂਨ ਕਿਸੇ ਦੀ ਜ਼ਿੰਦਗੀ ਬਚਾਅ ਸਕਦਾ ਹੈ। ਉਨ੍ਹਾਂ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣਾ ਖੂਨ ਦਾਨ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਦੀ ਸਗੋਂ ਸਰੀਰ 'ਚ ਖੂਨ ਥੋੜ੍ਹੇ ਸਮੇਂ 'ਚ ਹੀ ਪੂਰਾ ਹੋ ਜਾਂਦਾ ਹੈ।
  ਇਸ ਮੌਕੇ ਮੈਡੀਕਲ ਸੁਪਰਡੈਂਟ ਸਰਕਾਰੀ ਰਾਜਿੰਦਰਾ ਹਸਪਤਾਲ ਡਾ. ਐਚ.ਐਸ ਰੇਖੀ ਨੇ ਕਿਹਾ ਕਿ ਹਸਪਤਾਲ 'ਚ ਬਲੱਡ ਬੈਕ ਬਣਿਆ ਹੋਇਆ ਹੈ ਤੇ ਇਥੇ ਵਲੰਟੀਅਰਜ਼ ਵੱਲੋਂ ਲੋੜਵੰਦਾਂ ਦੀ ਮਦਦ ਲਈ ਖੂਨਦਾਨ ਵੀ ਨਿਰੰਤਰ ਕੀਤਾ ਜਾਂਦਾ ਹੈ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਇਸ ਮਨੁੱਖਤਾ ਦੀ ਸੇਵਾ ਵਾਲੇ ਕੰਮ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਇੰਚਾਰਜ ਬਲੱਡ ਬੈਕ ਪ੍ਰੋ. ਹਰਪਾਲ ਸਿੰਘ ਵੀ ਮੌਜੂਦ ਸਨ। ਕੈਂਪ ਦੌਰਾਨ ਹਾਜ਼ਰ ਖੂਨਦਾਨੀਆਂ ਨੇ ਮਨੁੱਖਤਾ ਦੀ ਸੇਵਾ ਲਈ ਬਿਨਾਂ ਕਿਸੇ ਭੇਦ ਭਾਵ ਦੇ ਖੂਨਦਾਨ ਕਰਨ ਦੀ ਸਹੁੰ ਖਾਧੀ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ