Saturday, May 18, 2024

Chandigarh

ਪਹਿਲੇ ਗੇੜ ਦੇ ਤਹਿਤ ਇੱਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ: ਕੁਲਦੀਪ ਧਾਲੀਵਾਲ

April 26, 2022 09:35 AM
SehajTimes
ਮੁਹਾਲੀ : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜਮੀਨਾਂ ‘ਤੇ ਨਜਾਇਜ਼ ਕਬਜਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਸਖਤੀ ਨਾਲ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ੇ ਹਟਾਏ ਜਾਣ।ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ ਇੱਕ ਮਹੀਨੇ ਦੇ ਅੰਦਰ 31 ਮਈ, 2022 ਤੱਕ ਪੰਜ ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ ।
 
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕਰਿਦਿਆਂ ਕਿਹਾ ਕਿ ਖੁੱਲੀ ਬੋਲੀ ਸਬੰਧੀ ਕੀਤੀ ਜਾਂਦੀ ਅਨਾਉਂਸਮੈਂਟਾਂ ਦੀ ਵੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੀ ਬੋਲੀ ਕਰਵਾਉਣ ਮੌਕੇ ਕਿਸੇ ਵਿਆਕਤੀ ਨੂੰ ਲਾਭ ਪਹੁੰਚਾਉਣ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਆਦੇਸ਼ ਦਿੰਦਿਆਂ ਕਿਹਾ ਕਿ ਜਿਹੜੀਆਂ ਜਮੀਨਾਂ ਦੇ ਚਕੌਤੇ ਦੇ ਰੇਟ ਘਟੇ ਹਨ ਉਨ੍ਹਾਂ ਦੀ ਜਾਂਚ ਕਰਕੇ ਤੁਰੰਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।ਇਸ ਦੇ ਨਾਲ ਹੀ ਮੰਤਰੀ ਨੇ ਪੰਚਾਇਤੀ ਜ਼ਮੀਨਾ ‘ਤੇ ਟਿਊਬਲ ਲਾਗਵਾਉਣ ਲਈ ਅਧਿਕਾਰੀਆਂ ਨੂੰ ਕਾਰਵਾਈ ਅਮਲ ਵਿਚ ਲਿਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਟਿਊਬਣ ਲਗਵਾਉਣ ਲਈ ਜ਼ਿਲ੍ਹਾ ਅਤੇ ਬਲਾਕ ਅਧਿਕਾਰੀ ਖੁਦ ਬਿਜ਼ਲੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।
 
ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀ.ਡੀ.ਪੀ.ਓ ਦੀਆਂ ਅਦਾਲਤਾਂ ਵਿਚ ਚਲਦੇ ਕੇਸਾਂ ਦਾ ਤਿੰਨ ਮਹੀਨੇ ਵਿਚ ਨਿਬੇੜਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਕੇਸ ਲੰਬਿਤ ਨਾ ਰੱਖਿਆ ਜਾਵੇ।ਜੇਕਰ ਕੋਈ ਅਧਿਕਾਰੀ ਜਾਣ ਬੁੱਝ ਕੇ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
 
ਸੂਬੇ ਨੂੰ ਹਰਾ ਭਰਾ ਬਣਾਉਣ ਦੇ ਮੰਤਵ ਨਾਲ ਹਰ ਪਿੰਡ ਵਿਚ 500 ਬੂਟੇ ਲਾਏ ਲਾਉਣ ਦਾ ਫੈਸਾਲ ਵੀ ਇਸ ਮੀਟਿੰਗ ਵਿਚ ਕੀਤਾ ਗਿਆ।
 
ਇਸ ਮੀਟੰਗ ਵਿਚ ਹੋਰਨਾਂ ਤੋਂ ਇਲਵਾ ਵਿੱਤੀ ਕਮਿਸ਼ਨਰ ਵਿਕਾਸ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਟ ਵਿਕਾਸ ਕਮਿਸ਼ਨਰ ਟੀ.ਪੀ.ਐਸ ਫੂਲਕਾ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫਤਰ ਦੇ ਸੀਨੀਅਰ ਅਧਿਕਾਰੀ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਵੀ ਮੌਜੂਦ ਸਨ।
 
 

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ