Tuesday, April 30, 2024

Chandigarh

ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

April 26, 2022 09:54 AM
SehajTimes

ਪਟਿਆਲਾ : ਗੁਰੂ ਗੋਬਿੰਦ ਸਿੰਘ ਚੇਅਰ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਵੱਖ-ਵੱਖ ਵਿਦਵਾਨਾਂ ਦੇ ਵਿਚਾਰਾਂ ਤੋਂ ਗੱਲ ਉਭਰ ਕੇ ਆਈ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ, ਯਾਤਰਾਵਾਂ ਅਤੇ ਦਰਸ਼ਨ ਸੰਬੰਧੀ 1975 ਈ. ਵਿਚ ਹੋਏ ਖੋਜ ਕਾਰਜਾਂ ਦਾ ਮੁੜ ਤੋਂ ਮੁਲਾਂਕਣ ਅਤੇ ਤੱਥਾਂ ਤੇ ਹੋਰ ਖੋਜ ਦੀ ਜ਼ਰੂਰਤ ਹੈ। ਡਾ. ਗੁਰਮੀਤ ਸਿੰਘ ਸਿੱਧੂ, ਪ੍ਰੋਫੈਸਰ ਇੰਚਾਰਜ, ਗੁਰੂ ਗੋਬਿੰਦ ਸਿੰਘ ਚੇਅਰ, ਨੇ ਸੈਮੀਨਾਰ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਯਾਤਰਾਵਾਂ, ਗ੍ਰਿਫਤਾਰੀ ਸੰਬੰਧੀ ਕਈ ਅਜਿਹੇ ਭੁਲੇਖੇ ਪ੍ਰਚਲਿਤ ਹਨ ਜਿਨ੍ਹਾਂ ਨੂੰ ਸਪਸ਼ਟ ਕਰਨ ਲਈ ਕੋਈ ਪ੍ਰਮਾਣਿਕ ਸ੍ਰੋਤ ਨਹੀਂ ਹੈ। ਕਿਹਾ ਕਿ ਅੱਜ ਦੇ ਖੋਜਾਰਥੀਆਂ ਨੂੰ ਇਸ ਸੰਬੰਧੀ ਕਾਰਜ ਕਰਨੇ ਚਾਹੀਦੇ ਹਨ ਤਾਂਕਿ ਸਪਸ਼ਟਤਾ ਵਲ ਵਧਿਆ ਜਾ ਸਕੇ। ਇਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਚੇਅਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸੰਬੰਧਿਤ ਹੋਏ ਪ੍ਰੋਜੈਕਟ ਦੀ ਸੰਖੇਪ ਵਿਚ ਜਾਣਕਾਰੀ ਦਿੱਤੀ। ਪਹਿਲੇ ਵਕਤਾ ਡਾ. ਗੁਰਮੇਲ ਸਿੰਘ, ਅਸਿਸਟੈਂਟ ਪ੍ਰੋਫੈਸਰ, ਨੇ ਆਪਣੇ ਪੇਪਰ ਰਾਹੀਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਚ ਗੁਰੂ ਤੇਗ ਬਹਾਦਰ ਸਾਹਿਬ ਤੇ 1975 ਈ. ਵਿਚ ਹੋਏ ਵੱਡੇ ਕਾਰਜਾਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ, ਸ਼ਹਾਦਤ ਅਤੇ ਯਾਤਰਾਵਾਂ ਤਿੰਨਾਂ ਪੱਖਾਂ ਨੂੰ ਤਵਜੋ ਦੇਣ ਲਈ ਕਿਹਾ। ਡਾ. ਜਸਵਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ, ਨੇ ਪ੍ਰੋਫੈਸਰ ਪੂਰਨ ਸਿੰਘ ਦੁਆਰਾ 1909 ਈ. ਵਿਚ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸਲੋਕਾਂ ਦੇ ਕੀਤੇ ਅਨੁਵਾਦ ਸੰਬੰਧੀ ਗੱਲ ਕੀਤੀ। ਡਾ. ਅਰਵਿੰਦ ਰਿਤੂਰਾਜ, ਅਸਿਸਟੈਂਟ ਪ੍ਰੋਫੈਸਰ, ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਅਤੇ ਬੁੱਧ ਧਰਮ ਦੇ ਗ੍ਰੰਥਾਂ ਵਿਚਲੇ ਸਿਧਾਂਤਾਂ ਦੀਆਂ ਸਮਾਨਤਾਵਾਂ ਨੂੰ ਪੇਸ਼ ਕੀਤਾ।  ਡਾ. ਮੁਹੰਮਦ ਹਬੀਬ, ਮੁਖੀ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਨੇ ਇਸ ਮਹਾਨ ਉਤਸਵ ਤੇ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਖਾਸ ਧਰਮ ਜਾਂ ਕੌਮ ਦੇ ਸੰਦਰਭ ਤੋਂ ਦੇਖਣਾ ਬੇਇਨਸਾਫੀ ਹੈ, ਕਿਉਂਕਿ ਗੁਰੂ ਸਾਹਿਬ ਸਮੁੱਚੀ ਮਾਨਵਤਾ 'ਤੇ ਹੋਣ ਵਾਲੀ ਤਸ਼ੱਦਦ ਦੇ ਵਿਰੋਧੀ ਸਨ। ਡਾ. ਪਰਮਵੀਰ ਸਿੰਘ, ਪ੍ਰੋਫੈਸਰ ਅਤੇ ਮੁਖੀ, ਸਿੱਖ ਵਿਸ਼ਵਕੋਸ਼ ਵਿਭਾਗ, ਨੇ ਗੁਰੂ ਸਾਹਿਬ ਦੀ ਬਾਣੀ ਨੂੰ ਪੜ੍ਹਨ ਅਤੇ ਉਨ੍ਹਾਂ ਦੇ ਸਿਧਾਂਤਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਅਖੀਰ ਵਿਚ ਡਾ. ਜਸਪ੍ਰੀਤ ਕੌਰ ਸੰਧੂ, ਪ੍ਰੋਫੈਸਰ, ਸਿੱਖ ਵਿਸ਼ਵਕੋਸ਼ ਵਿਭਾਗ, ਨੇ ਸਾਰੇ ਮਹਿਮਾਨਾਂ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਡਾ. ਪ੍ਰਦੀਪ ਕੌਰ, ਡਾ. ਰੁਪਿੰਦਰ ਕੌਰ ਅਤੇ ਵਿਭਾਗ ਦੇ ਖੋਜਾਰਥੀ ਮੌਜੂਦ ਰਹੇ।

Have something to say? Post your comment

 

More in Chandigarh

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ