Sunday, October 12, 2025

Chandigarh

ਯਾਦਗਾਰੀ ਹੋ ਨਿਬੜਿਆ ਬੂਥਗੜ੍ਹ ਦਾ ਸਿਹਤ ਮੇਲਾ

April 27, 2022 09:48 AM
SehajTimes
ਬੂਥਗੜ੍ਹ : ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਮਾਗਮਾਂ ਦੀ ਲੜੀ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ ਸਿਹਤ ਮੇਲਾ ਯਾਦਗਾਰੀ ਹੋ ਨਿਬੜਿਆl ਮੇਲੇ ਦਾ ਉਦਘਾਟਨ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾl ਸਮਾਗਮ ਨੂੰ ਸੰਬੋਧਨ ਕਰਦਿਆਂ ਮੇਲੇ ਦੇ ਮੁੱਖ ਮਹਿਮਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਿਹਤ ਮੇਲੇ ਦਾ ਉਦੇਸ਼ ਲੋਕਾਂ ਖ਼ਾਸਕਰ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਲ ਇਕ ਯਤਨ ਹੈl ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਹਤ ਢਾਂਚੇ ਵਿਚ ਵਿਆਪਕ ਸੁਧਾਰ ਕਰ ਰਹੀ ਹੈ ਅਤੇ ਆਉਣ ਵਾਲੇ ਕੁਝ ਸਮੇਂ ਅੰਦਰ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣਗੀਆਂl ਉਨ੍ਹਾਂ ਮੇਲੇ ਵਿਚ ਲੱਗੇ ਵੱਖ ਵੱਖ ਸਟਾਲਾਂ ਦਾ ਨਿਰੀਖਣ ਕੀਤਾ ਅਤੇ ਸਿਹਤ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ l ਮੇਲੇ ਵਿਚ 300 ਤੋਂ ਵਧੇਰੇ ਮਰੀਜ਼ਾਂ ਨੇ ਮੈਡੀਕਲ ਕੈਂਪ ਦਾ ਲਾਹਾ ਲੈਂਦਿਆਂ ਹੋਇਆਂ ਆਪਣੀ ਸਿਹਤ ਦੀ ਜਾਂਚ ਕਰਵਾਈ।
ਇਸ ਮੌਕੇ ਸਿਵਲ ਸਰਜਨ ਮੋਹਾਲੀ ਡਾ. ਆਦਰਸ਼ਪਾਲ ਕੌਰ ਨੇ ਵੀ ਮੇਲੇ ਵਿਚ ਪਹੁੰਚ ਕੇ ਸਟਾਲਾਂ ਦਾ ਨਿਰੀਖਣ ਕੀਤਾl ਸਿਹਤ ਮੇਲੇ ਵਿੱਚ ਸਿਹਤ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਵੱਖ ਵੱਖ ਰੋਗਾਂ ਦੇ ਮਾਹਰਾਂ ਵੱਲੋਂ ਲੋਕਾਂ ਦੀ ਸਿਹਤ ਜਾਂਚ ਬਿਲਕੁਲ ਮੁਫ਼ਤ ਕੀਤੀ ਗਈ ਅਤੇ ਨਾਲੋ ਨਾਲ ਲੋੜਵੰਦਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ। ਇਸ ਮੌਕੇ ਲੋੜਵੰਦ ਲਾਭਪਾਤਰੀਆਂ ਦੀ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ।
ਸਿਹਤ ਮੇਲੇ ਵਿਚ ਯੋਗਾ ਪੇਸ਼ਕਾਰੀ ਵੀ ਕੀਤੀ ਗਈ l ਹੋਰ ਕਈ ਵਿਭਾਗਾਂ ਨੇ ਵੀ ਅਪਣੇ ਸਟਾਲ ਲਗਾਏl
ਸਿਹਤ ਮੇਲੇ ਵਿਚ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਡੀ. ਐਫ. ਪੀ. ਓ. ਡਾ. ਨਿਧੀ ਕੌਸ਼ਲ, ਐਸ. ਐਮ. ਓ. ਡਾ. ਅਲਕਜੋਤ ਕੌਰ, ਡਾ. ਹਰਮਨ ਮਾਹਲ, ਡਾ. ਅਰੁਣ ਬਾਂਸਲ, ਡਾ. ਮਫ਼ਲੀਨ ਸਿੰਘ, ਡਾ. ਸਿਮਨ ਢਿਲੋਂ, ਮੀਡੀਆ ਕੋਆਰਡੀਨੇਟਰ ਬਲਜਿੰਦਰ ਸੈਣੀ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਪ੍ਰਿਤਪਾਲ ਸਿੰਘ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨl
- ਮੇਲੇ ਦੀਆਂ ਤਸਵੀਰਾਂ
 

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ