Thursday, October 23, 2025

Chandigarh

ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਪੁਸਤਕਾਂ ਦੀ ਖਰੀਦ

April 30, 2022 09:37 AM
SehajTimes

ਬਰਨਾਲਾ : ਜ਼ਿਲਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਗੁਰੂੁ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਲਗਾਈ ਪੁਸਤਕ ਪ੍ਰਦਰਸ਼ਨੀ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵੱਡੀ ਗਿਣਤੀ ’ਚ ਪੁਸਤਕਾਂ ਦੀ ਖਰੀਦ ਕੀਤੀ ਗਈ।
  ਜ਼ਿਲਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ, ਖੇਡਾਂ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਵਿਦਿਅਕ ਸੰਸਥਾਵਾਂ ’ਚ ਭਾਸ਼ਾ ਮੰਚਾਂ ਦੀ ਸਥਾਪਨਾ ਰਾਹੀਂ ਵਿਦਿਆਰਥੀਆਂ ਦੇ ਮਨਾਂ ’ਚ ਮਾਤ ਭਾਸ਼ਾ ਪ੍ਰਤੀ ਮੋਹ ਪੈਦਾ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
   ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਇਸੇ ਉਪਰਾਲੇ ਤਹਿਤ ਗੁਰੂੁ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪਿ੍ਰੰਸੀਪਲ ਸਰਬਜੀਤ ਸਿੰਘ ਕੁਲਾਰ ਅਤੇ ਵਾਈਸ ਪਿ੍ਰੰਸੀਪਲ ਤਾਰਾ ਸਿੰਘ ਸੰਘੇੜਾ ਦੇ ਪ੍ਰਬੰਧਾਂ ਅਧੀਨ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੇ ਸੰਚਾਲਕ ਜਗਦੇਵ ਸਿੰਘ ਜੂਨੀਅਰ ਸਹਾਇਕ ਭਾਸ਼ਾ ਦਫਤਰ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਕਾਲਜ ਅਤੇ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਸੰਘੇੜਾ ਦੇ ਵਿਦਿਆਰਥੀ ਅਤੇ ਅਧਿਆਪਕ ਵੱਡੀ ਗਿਣਤੀ ’ਚ ਪੁਸਤਕ ਪ੍ਰਦਰਸ਼ਨੀ ਵੇਖਣ ਲਈ ਪਹੁੰਚੇ। ਇਸ ਮੌਕੇ ਗੁਰੂ ਗੋਬਿੰਦ ਸਿੰਘ ਕਾਲਜੀਏਟ ਸਕੂਲ ਦੇ ਪਿ੍ਰੰਸੀਪਲ ਡਾ. ਰਵਿੰਦਰ ਕੌਰ ਜਵੰਧਾ, ਲਾਇਬ੍ਰੇਰੀਅਨ ਜਗਜੀਤ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਅਨਿਲ ਸ਼ੋਰੀ, ਡਾ. ਗੁਰਪ੍ਰੀਤ ਕੌਰ, ਪ੍ਰੋ. ਮਿੱਠੂ ਪਾਠਕ, ਲਾਇਬ੍ਰੇਰੀ ਅਟੈਂਡੈਂਟ ਤਾਰਾ ਸਿੰਘ ਤੇ ਜ਼ਿਲਾ ਭਾਸ਼ਾ ਦਫਤਰ ਦੇ ਸਟਾਫ ਮੈਂਬਰ ਗੋਬਿੰਦ ਸਿੰਘ ਸਮੇਤ ਕਾਲਜ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਰਿਹਾ।

Have something to say? Post your comment

 

More in Chandigarh

ਝੋਨਾ ਖਰੀਦ ਸੀਜ਼ਨ 2025 ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ. ਐਸ. ਪੀ. ਦਾ ਲਾਭ ਮਿਲਿਆ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ