Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਪੂਰੀ ਤਰ੍ਹਾਂ ਤਿਆਰ ਸੀ ਐਮ ਡੀ ਜਤਾਇਆ ਰਾਜਪੁਰਾ ਥਰਮਲ ਵਿੱਚ ਵਿਸ਼ਵਾਸ

May 03, 2022 09:39 AM
SehajTimes

ਰਾਜਪੁਰਾ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨਾਲ ਰਾਜਪੁਰਾ ਥਰਮਲ ਪਾਵਰ ਪਲਾਂਟ 'ਦਾ ਵਿਸ਼ੇਸ਼ ਦੌਰਾ ਕੀਤਾ। ਇਸ ਅਵਸਰ ਪ੍ਰਤਾਕਾਰਾਂ ਨਾਲ ਗੱਲ ਕਰਦੇ ਹੋਏ, ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਵਿਚ ਵੱਧ ਰਹੀ ਬਿਜਲੀ ਦੀ ਪੂਰਤੀ ਲਈ ਪੀ.ਐੱਸ.ਪੀ.ਸੀ.ਐੱਲ. ਪੂਰੀ ਤਰ੍ਹਾਂ ਤਿਆਰ ਹੈ। ਬਿਜਲੀ ਮੰਤਰੀ ਨੇ ਨਾਭਾ ਪਾਵਰ ਲਿਮਟਿਡ, ਜੋ ਕਿ 2x700 ਮੈਗਾਵਾਟ ਰਾਜਪੁਰਾ ਥਰਮਲ ਪਾਵਰ ਪਲਾਂਟ ਦਾ ਸੰਚਾਲਨ ਕਰਦੀ ਹੈ, ਦੇ ਉੱਚ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਸਿਰਫ ਪੰਜਾਬ ਹੀ ਨਹੀਂ, ਬਲਕਿ ਪੂਰਾ ਦੇਸ਼ ਕੋਲੇ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਪਰ, ਪੰਜਾਬ ਅਜੇ ਵੀ ਦੂਜੇ ਰਾਜਾਂ ਦੇ ਮੁਕਾਬਲੇ ਬਿਹਤਰ ਸਥਿੱਤੀ ਵਿਚ ਹੈ।" ਉਨ੍ਹਾਂ ਕਿਹਾ ਕਿ ਬਿਜਲੀ ਦੀ ਮੰਗ ਪਹਿਲਾਂ ਹੀ 8500 ਮੈਗਾਵਾਟ ਨੂੰ ਪਾਰ ਕਰ ਚੁੱਕੀ ਹੈ ਅਤੇ ਪਾਵਰ ਕਾਰਪੋਰੇਸ਼ਨ ਇਸ ਮੰਗ ਨੂੰ ਪੂਰਾ ਕਰ ਰਿਹਾ ਹੈ ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ 40 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਵਰਗਾਂ -ਖੇਤੀਬਾੜੀ, ਉਦਯੋਗਿਕ, ਵਪਾਰਕ ਅਤੇ ਅਤੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਅਤੇ ਭਰੋਸੇਮੰਦ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣਾਂ ਨੂੰ ਮੁੜ ਚਾਲੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜੂਨ ਦੇ ਅੰਤ ਤੱਕ ਰਾਜ ਦੇ ਦੇ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਸ਼ੁਰੂ ਹੋਨ ਕਰਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਮੰਗ ਕਈ ਗੁਣਾ ਵੱਧ ਗਈ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਸਰਕਾਰੀ ਅਤੇ ਨਿੱਜੀ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਕਰਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨੇ ਰਾਜਪੁਰਾ ਤਾਪ ਬਿਜਲੀ ਘਰ ਦੀ ਸ਼ਲਾਘਾ ਕਰਦਿਆਂ ਦਾਅਵਾ ਕੀਤਾ ਕਿ ਇਸ ਦੀ ਕਾਰਗੁਜ਼ਾਰੀ ਬਾਕੀਆਂ ਨਾਲੋਂ ਬਿਹਤਰ ਹੈ ਅਤੇ ਇਹ ਪਲਾਂਟ ਬਿਨਾਂ ਸ਼ੱਕ ਸੂਬੇ ਦੇ ਊਰਜਾ ਖੇਤਰ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਬਿਜਲੀ ਮੰਤਰੀ ਅੱਜ ਉਹਨਾਂ ਦੇ ਹਲਕੇ ਦੇ ਥਰਮਲ ਪਲਾਂਟ ਦਾ ਦੌਰਾ ਕਰਨ ਲਈ ਆਏ ਹਨ, ਜੋ ਕਿ ਉਨ੍ਹਾਂ ਅਨੁਸਾਰ ਪੰਜਾਬ ਦੀ ਬਿਜਲੀ ਦੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਵੱਡੇ ਪੱਧਰ 'ਤੇ ਪੂਰਾ ਕਰਨ ਵਿਚ ਯੋਗਦਾਨ ਪਾ ਰਿਹਾ ਹੈ। ਇਸ ਤੋਂ ਪਹਿਲਾਂ ਨਾਭਾ ਪਾਵਰ ਲਿਮਟਿਡ ਦੇ ਉੱਚ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦਾ ਸਵਾਗਤ ਕੀਤਾ ਅਤੇ ਮੰਤਰੀ ਨੂੰ ਪਲਾਂਟ ਦੀ ਚੰਗੀ ਕਾਰਗੁਜ਼ਾਰੀ ਨਾਲ ਅਵਗਤ ਕਰਵਾਇਆ। ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਵਿਚ ਝੋਨੇ ਦੇ ਸੀਜ਼ਨ ਦੌਰਾਨ ਇਸਦੇ ਪਲਾਂਟ ਦੀ ਉਪਲਬਧਤਾ ਦਾ ਕਾਰਕ 96% ਤੋਂ ਵੱਧ ਰਿਹਾ ਹੈ, ਖਾਸ ਕਰਕੇ ਪਿਛਲੇ ਦੋ ਸਾਲ ਜਦੋਂ ਪੀਏਐਫ ਲਗਾਤਾਰ 100% ਰਿਹਾ ਹੈ ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ