Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਖ਼ੁਦ ਕੀਤੀ ਅਗਵਾਈ

May 03, 2022 09:47 AM
SehajTimes

ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਬਲਾਕ ਰਾਜਪੁਰਾ ਦੀ ਗ੍ਰਾਮ ਪੰਚਾਇਤ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ ਗਿਆ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਦੇਖ-ਰੇਖ ਕੀਤੀ ਗਈ ਇਸ ਕਾਰਵਾਈ ਦੌਰਾਨ 30 ਏਕੜ ਜਮੀਨ ਵਿੱਚੋਂ ਦੋ ਮਾਮਲਿਆਂ 'ਚ 14 ਏਕੜ ਨਜਾਇਜ਼ ਕਾਬਜ਼ਕਾਰਾਂ ਦੇ ਕਬਜ਼ੇ ਹੇਠੋਂ ਕਬਜ਼ਾ ਵਾਰੰਟ ਲੈਕੇ ਛੁਡਵਾਈ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ 'ਚ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਬਣੀ ਹੈ, ਜਿਹੜੀ ਕਿ  ਵੱਡੇ ਆਰਥਿਕ ਸੰਕਟ ਫਸੇ ਪੰਜਾਬ ਨੂੰ ਮਜ਼ਬੂਤ ਇਰਾਦੇ ਨਾਲ ਅਜਿਹੇ ਸੰਕਟ 'ਚੋਂ ਬਾਹਰ ਕੱਢੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਨੈਣ ਖੁਰਦ ਦੀ 43 ਏਕੜ ਅਤੇ ਹੁਲਕਾ ਪਿੰਡ ਦੀ 14 ਏਕੜ ਜਮੀਨ ਮੁੜ ਸਰਕਾਰ ਦੇ ਕੋਲ ਵਾਪਸ ਆਉਣੀ ਸ਼ੁਭ ਸ਼ਗਨ ਹੈ। ਉਨ੍ਹਾਂ ਨੇ ਪੰਚਾਇਤ ਮਹਿਕਮੇ ਦੇ ਅਧਿਕਾਰੀਆਂ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਵੀ ਕੀਤੀ।
ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਨੇ ਖ਼ੁਦ ਵੀ ਨਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ। ਉਨ੍ਹਾਂ ਕਿਹਾ ਕਿ ਜਿਹੜਾ ਨਜਾਇਜ਼ ਕਾਬਜ਼ਕਾਰ ਅਜਿਹਾ ਨਹੀਂ ਕਰੇਗਾ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ 'ਚ ਕੁਲਦੀਪ ਧਾਲੀਵਾਲ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਲੋਕਾਂ ਦੇ ਸੁਝਾਓ ਲੈਕੇ ਨਿਵੇਕਲੀ ਪਹਿਲਕਦਮੀ ਕਰ ਰਹੀ ਹੈ।
ਕੈਬਨਿਟ ਮੰਤਰੀ ਧਾਲੀਵਾਲ ਨੇ ਹੁਲਕਾ ਪਿੰਡ ਦੀ ਜ਼ਮੀਨ ਨੂੰ ਛੁਡਵਾਉਣ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਡੀ.ਪੀ.ਓ.-ਕਮ-ਕੁਲੈਕਟਰ ਪਟਿਆਲਾ ਸੁਖਚੈਨ ਸਿੰਘ ਦੀ ਅਦਾਲਤ ਨੇ ਪੰਜਾਬ ਵਿਲੇਜ਼ ਕਾਮਨ ਲੈਂਡਜ਼ ਐਕਟ 1961 ਦੀ ਧਾਰਾ 7 ਤਹਿਤ ਦੋ ਮਾਮਲਿਆਂ 'ਚ ਫੈਸਲਾ ਸੁਣਾਇਆ ਸੀ। ਇਸ ਤਰ੍ਹਾਂ ਕੁਲ 16 ਕਬਜ਼ਾ ਵਾਰੰਟ ਜਾਰੀ ਕੀਤੇ ਗਏ ਸਨ ਅਤੇ ਅੱਜ ਇਨ੍ਹਾਂ ਕਬਜ਼ਾ ਵਾਰੰਟਾਂ ਤਹਿਤ 14 ਏਕੜ ਸ਼ਾਮਲਾਟ ਜ਼ਮੀਨ ਤੋਂ ਕਬਜ਼ਾ ਛੁਡਵਾ ਕੇ ਗ੍ਰਾਮ ਪੰਚਾਇਤ ਹੁਲਕਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਏ.ਡੀ.ਸੀ. (ਵਿਕਾਸ) ਗੌਤਮ ਜੈਨ, ਡੀ.ਡੀ.ਪੀ.ਓ. ਸੁਖਚੈਨ ਸਿੰਘ, ਬੀ.ਡੀ.ਪੀ.ਓ. ਰਾਜਪੁਰਾ ਅਮਨਦੀਪ ਕੌਰ, ਨਾਇਬ ਤਹਿਸੀਲਦਾਰ ਬਨੂੜ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਬੰਧਤ ਥਾਣਿਆਂ ਦੀ ਪੁਲਿਸ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ