Friday, May 02, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

4 ਮਈ ਤੇ ਵਿਸ਼ੇਸ਼:- (ਆਓ ਜਾਣੀਏ ਪੰਜਾਬੀ ਦੀ ਪਹਿਲੀ ਪੀ.ਐੱਚ.ਡੀ ਕਰਨ ਵਾਲ਼ੀ ਔਰਤ ਲੇਖਕਾ ਦੇ ਸਾਹਿਤਕ ਸਫ਼ਰ ਬਾਰੇ) Inbox

May 04, 2022 09:14 AM
SehajTimes

ਫ਼ਿਰੋਜ਼ਪੁਰ : ਅੱਜ ਤੁਹਾਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿਖੇ ਸ. ਕਾਕਾ ਸਿੰਘ ਦੇ ਘਰ ਅਤੇ ਮਾਂ ਚੰਦ ਕੌਰ ਦੇ ਵਿਹੜੇ ਵਿੱਚ ਲੈ ਚੱਲਦੇ ਹਾਂ। ਜਿੱਥੇ 4 ਮਈ 1935 ਨੂੰ ਇੱਕ ਨੰਨ੍ਹੀ ਜਿਹੀ ਧੀ ਦਾ ਜਨਮ ਹੁੰਦਾ ਹੈ। ਜਿਸਦਾ ਨਾਂ ਦਲੀਪ ਕੌਰ ਰੱਖਿਆ ਜਾਂਦਾ ਹੈ। ਦਲੀਪ ਕੌਰ ਨੇ ਆਪਣਾ ਬਚਪਨ ਪਟਿਆਲੇ ਭੂਆ ਗੁਲਾਬ ਕੌਰ ਤੇ ਫੁੱਫੜ ਤਾਰਾ ਸਿੰਘ ਦੇ ਘਰ ਹੀ ਮਾਣਿਆ। ਬੇਔਲਾਦ ਹੋਣ ਕਾਰਨ ਭੂਆ ਅਤੇ ਫੁੱਫੜ ਨੇ ਉਹ ਨੂੰ ਪਟਿਆਲੇ ਹੀ ਪੜ੍ਹਾਇਆ-ਲਿਖਾਇਆ,ਜਿੱਥੇ ਟਿਵਾਣਾ ਨੇ ਮੁੱਢਲੀ ਵਿੱਦਿਆ ਸਿੰਘ ਸਭਾ ਸਕੂਲ ਤੋਂ, ਮੈਟ੍ਰਿਕ ਵਿਕਟੋਰੀਆ ਗਰਲਜ਼ ਸਕੂਲ ਤੋਂ, ਬੀ.ਏ. ਮਹਿੰਦਰਾ ਕਾਲਜ ਪਟਿਆਲਾ(1954) ਤੋਂ ਅਤੇ ਫਿਰ ਇੱਥੋਂ ਹੀ ਪਹਿਲੇ ਦਰਜੇ ਵਿੱਚ ਐਮ.ਏ. ਪੰਜਾਬੀ ਪਾਸ ਕੀਤੀ।

1966 ਵਿੱਚ ਸਭ ਤੋਂ ਛੋਟੀ ਉਮਰ ਦੀ ਲੜਕੀ ਵਜੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ 'ਪੰਜਾਬੀ ਨਿੱਕੀ ਕਹਾਣੀ ਦੇ ਝੁਕਾਅ ਅਤੇ ਵਿਸ਼ੇਸ਼ਤਾਵਾਂ' ਵਿਸ਼ੇ 'ਤੇ ਪੀ.ਐਚ.ਡੀ. ਕਰਨ ਦਾ ਮਾਣ ਦਲੀਪ ਕੌਰ ਟਿਵਾਣਾ ਦੇ ਹਿੱਸੇ ਹੀ ਆਇਆ। ਯੂਨੀਵਰਸਿਟੀ ਵਿਚ ਪੰਜਾਬੀ ਦੀ ਪੀ.ਐਚ.ਡੀ. ਕਰਨ ਵਾਲੀ ਉਹ ਪਹਿਲੀ ਔਰਤ ਸੀ।
ਧਰਮਸ਼ਾਲਾ (ਕਾਂਗੜਾ) ਦੇ ਸਰਕਾਰੀ ਕਾਲਜ ਵਿੱਚ ਬਤੌਰ ਲੈਕਚਰਾਰ ਕੁਝ ਚਿਰ ਕੰਮ ਕਰਨ ਤੋਂ ਬਾਅਦ ਟਿਵਾਣਾ ਨੇ ਲੰਬਾਂ ਸਮਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੇਵਾ ਕੀਤੀ। ਇੱਥੇ ਉਨ੍ਹਾਂ ਨੇ ਬਤੌਰ ਪੰਜਾਬੀ ਲੈਕਚਰਾਰ 1963 ਤੋਂ 1971 ਤੱਕ, ਰੀਡਰ 1971 ਤੋਂ 1981 ਤੱਕ, ਪ੍ਰੋਫੈਸਰ 1981 ਤੋਂ 1983 ਤੱਕ ਅਤੇ ਮੁਖੀ ਪੰਜਾਬੀ ਵਿਭਾਗ 1983 ਤੋਂ 1986 ਤੱਕ ਅਪਣਾ ਫ਼ਰਜ਼ ਨਿਭਾਇਆ।  
ਉਸ ਤੋਂ ਬਾਅਦ ਫਿਰ ਟਿਵਾਣਾ ਨੇ ਨਵਾਬ ਸ਼ੇਰ ਮੁਹੰਮਦ ਖ਼ਾਨ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਉਰਦੂ,ਪਰਸ਼ੀਅਨ ਐਂਡ ਅਰੈਬਿਕ ਮਲੇਰਕੋਟਲਾ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁਖੀ ਵਜੋਂ 1987 ਤੋਂ 1989 ਤੱਕ ਇਹ ਜ਼ਿੰਮੇਵਾਰੀ ਨਿਭਾਈ। ਫਿਰ ਯੂਜੀਸੀ ਵੱਲੋਂ ਨੈਸ਼ਨਲ ਪ੍ਰੋਫੈਸਰਸ਼ਿਪ ਦੇ ਅਹੁਦੇ ਤੇ 1989 ਤੋਂ 1990 ਤੱਕ ਕੰਮ ਕੀਤਾ। 1992 ਤੋਂ 1994 ਤੱਕ ਉਨ੍ਹਾਂ ਨੇ ਪੁਨਰ ਨਿਯੁਕਤੀ 'ਤੇ ਸੇਵਾ ਕੀਤੀ। 1994 ਤੋਂ ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਜੀਵਨ ਫੈਲੋਸ਼ਿਪ ਪ੍ਰਦਾਨ ਕੀਤੀ ਗਈ।
ਵਿੱਦਿਅਕ ਖੇਤਰ ਵਿੱਚ ਉਪਰੋਕਤ ਪ੍ਰਾਪਤੀਆਂ ਨਾਲ਼ ਨਾਲ਼ ਡਾ. ਦਲੀਪ ਕੌਰ ਟਿਵਾਣਾ ਨੇ ਪੰਜਾਬੀ ਸਾਹਿਤ ਦੀ ਝੋਲੀ ਜੋ ਅਨਮੋਲ ਖ਼ਜ਼ਾਨਾ ਪਾਇਆ, ਉਹ ਇਸ ਪ੍ਰਕਾਰ ਹੈ :- ਨਾਵਲ:-‘ਪੈੜ ਚਾਲ, ਅਗਨੀ ਪ੍ਰੀਖਿਆ, ਵਾਟ ਮਹਮਾਰੀ, ਤੀਲੀ ਦਾ ਨਿਸ਼ਾਨ, ਸੂਰਜ ਤੇ ਸਮੁੰਦਰ, ਦੂਸਰੀ ਸੀਤਾ, ਸਰਕੰਡੇ ਦਾ ਦੇਸ਼, ਧੁੱਪ ਛਾਂ ਤੇ ਰੁੱਖ, ਲੰਮੀ ਉਡਾਰੀ, ਪੀਲੇ ਪੱਤਿਆਂ ਦੀ ਦਾਸਤਾਨ, ਹਸਤਾਖਰ, ਰਿਣ ਪਿੱਤਰਾਂ ਦਾ, ਐਰ ਵੈਰ ਮਿਲਦਿਆਂ, ਲੰਘ ਗਏ ਦਰਿਆ, ਕਥਾ ਕੁਕਨੁਸ ਦੀ, ਕਥਾ ਕਹੋ ਉਰਵਸੀ, ਗਫੂਰ ਸੀ ਉਸ ਦਾ ਨਾਓ (ਲਘੂ ਨਾਵਲ) ਆਦਿ। ਜੀਵਨੀ-ਜਿਊਣ ਜੋਗੇ 
ਸਵੈ-ਜੀਵਨੀ :- ਪੂਛਤੇ ਹੋ ਤੋ ਸੁਨੋ (ਸਾਹਿਤਕ ਸਵੈ-ਜੀਵਨੀ), ਨੰਗੇ ਪੈਰਾਂ ਦਾ ਸਫ਼ਰ, ਤੁਰਦਿਆਂ ਤੁਰਦਿਆਂ’।
ਕਹਾਣੀ ਸੰਗ੍ਰਹਿ :- ‘ਸਾਧਨਾ, ਯਾਤਰਾ, ਕਿਸ ਦੀ ਧੀ, ਇਕ ਕੁੜੀ, ਤੇਰਾ ਮੇਰਾ ਕਮਰਾ, ਮਾਲਣ, ਤੂੰ ਭਰੀਂ ਹੁੰਗਾਰਾ’।
ਬਾਲ ਸਾਹਿਤ :-‘ਫੁੱਲਾਂ ਦੀਆਂ ਕਹਾਣੀਆਂ, ਪੰਛੀਆਂ ਦੀਆਂ ਕਹਾਣੀਆਂ, ਪੰਜਾਂ ਵਿਚ ਪਰਮੇਸ਼ਰ’।
ਆਲੋਚਨਾ :- ‘ਆਧੁਨਿਕ ਪੰਜਾਬੀ ਨਿੱਕੀ ਕਹਾਣੀ ਦੇ ਲੱਛਣ ਤੇ ਪ੍ਰਵਿਰਤੀ, ਪੰਜ ਪ੍ਰਮੁੱਖ ਕਹਾਣੀਕਾਰ, ਕਹਾਣੀ ਕਲਾ ਅਤੇ ਮੇਰਾ ਅਨੁਭਵ’ ਆਦਿ। ਆਪ ਦੀਆਂ ਰਚਨਾਵਾਂ ਵਿੱਚੋਂ ‘ਏਹੁ ਹਮਾਰਾ ਜੀਵਣਾ’, ਪੀਲੇ ਪੱਤਿਆਂ ਦੀ ਦਾਸਤਾਨ, ਵਾਟ ਹਮਾਰੀ, ਰਿਣ ਪਿੱਤਰਾਂ ਦਾ, ਸੱਚੋ ਸੱਚ ਦੱਸ ਵੇ ਜੋਗੀ ਅਤੇ ਬੀਬੀ ਬੰਸੋ’ ਕਹਾਣੀ ਅਤੇ ਜੀਵਨ ਬਾਰੇ ਟੈਲੀ ਫਿਲਮਾਂ,ਡਾਕੂਮੈਂਟਰੀ ਫ਼ਿਲਮਾਂ ਅਤੇ ਸੀਰੀਅਲ ਵੀ ਬਣੇ ਹੋਏ ਹਨ। 
ਪੰਜਾਬੀ ਮਾਂ-ਬੋਲੀ ਹਿੱਸੇ ਰੂਹਦਾਰੀ ਤੋਂ ਆਪਣੀ ਕਲਮ ਦੀ ਕਮਾਈ ਪਾਉਣ ਵਾਲ਼ੀ ਮਹਾਨ ਲੇਖਕਾ ਨੂੰ ਵੱਖ-ਵੱਖ ਸਮਿਆਂ ਤੇ ਵੱਖ-ਵੱਖ ਰਚਨਾਵਾਂ ਬਦਲੇ ਬਹੁਤ ਸਾਰੇ ਮਾਣ-ਸਨਮਾਨ ਵੀ ਮਿਲ਼ੇ। 
ਜਿੰਨ੍ਹਾਂ ਵਿੱਚ ਸਾਲ 1971 ਵਿੱਚ 'ਏਹੁ ਹਮਾਰਾ ਜੀਵਣਾ' ਨਾਵਲ ਲਈ ਸਾਹਿਤ ਅਦਾਕਮੀ ਐਵਾਰਡ ਮਿਲ਼ਿਆ।
1987 ਵਿੱਚ ਪੰਜਾਬੀ ਭਾਸ਼ਾ ਵਿਭਾਗ ਵੱਲੋਂ ਸ਼੍ਰੋਮਣੀ ਸਾਹਿਤਕਾਰ ਐਵਾਰਡ,1994 ਵਿੱਚ ਪੰਜਾਬੀ ਅਕਾਦਮੀ ਦਿੱਲੀ ਵੱਲੋਂ ਦਹਾਕੇ (1980-90) ਦੀ ਸਭ ਤੋਂ ਵਧੀਆ ਨਾਵਲਕਾਰ ਦਾ ਸਨਮਾਨ ਮਿਲ਼ਿਆ।
2004 ਵਿੱਚ ਪਦਮਸ਼੍ਰੀ ਸਨਮਾਨ (ਜੋ ਕਿ ਭਾਰਤ ਸਰਕਾਰ ਦੁਆਰਾ ਦਿੱਤਾ ਜਾਣ ਵਾਲਾ ਚੌਥਾ ਵੱਡਾ ਨਾਗਰਿਕ ਸਨਮਾਨ ਹੈ)ਮਿਲ਼ਿਆ।
(2015 ਵਿੱਚ ਮੌਕੇ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸਤਪਾਲ ਸਿੰਘ ਦੇ "ਦਾਦਰੀ ਕਤਲਕਾਂਡ" ਨੂੰ ਇੱਕ 'ਛੋਟੀ ਜਿਹੀ ਘਟਨਾ' ਕਹਿਣ 'ਤੇ ਆਪਣੇ ਮਨ ਦੇ ਰੋਸ ਨੂੰ ਪ੍ਰਗਟ ਕਰਦਿਆਂ ਦਲੀਪ ਕੌਰ ਟਿਵਾਣਾ ਨੇ ਆਪਣਾ ਪਦਮਸ਼੍ਰੀ ਸਨਮਾਨ ਕੇਂਦਰ ਸਰਕਾਰ ਨੂੰ ਵਾਪਸ ਕਰ ਦਿੱਤਾ ਸੀ।)
ਪਦਮਸ੍ਰੀ ਵਾਪਸੀ ਸਮੇਂ ਦਲੀਪ ਕੌਰ ਟਿਵਾਣਾ ਨੇ ਕਿਹਾ ਸੀ ਕਿ "ਗੌਤਮ ਬੁੱਧ ਅਤੇ ਨਾਨਕ ਦੇ ਦੇਸ ਵਿੱਚ 1984 ਵਿੱਚ ਸਿੱਖਾਂ ਦੇ ਖ਼ਿਲਾਫ਼ ਹੋਈ ਹਿੰਸਾ ਅਤੇ ਮੁਸਲਮਾਨਾਂ ਦੇ ਖ਼ਿਲਾਫ਼ ਵਾਰ-ਵਾਰ ਹੋ ਰਹੀ ਸੰਪ੍ਰਦਾਇਕ ਘਟਨਾਵਾਂ ਸਾਡੇ ਰਾਸ਼ਟਰ ਅਤੇ ਸਮਾਜ ਲਈ ਸ਼ਰਮਨਾਕ ਹਨ।"
2005 ਵਿੱਚ ਜਲੰਧਰ ਦੂਰਦਰਸ਼ਨ ਵੱਲੋਂ ਪੰਜ ਪਾਣੀ ਐਵਾਰਡ, 2008 ਵਿੱਚ ਪੰਜਾਬ ਸਰਕਾਰ ਦਾ ਪੰਜਾਬੀ ਸਾਹਿਤ ਰਤਨ ਐਵਾਰਡ, 2011 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਡੀ.ਲਿਟ ਦੀ ਉਪਾਧੀ ਦਿੱਤੀ ਗਈ। 
ਪੰਜਾਬੀ ਸਾਹਿਤ ਜਗਤ ਵਿੱਚ ਉਹ ਪਹਿਲੀ ਔਰਤ ਸਨ ਜਿਸ ਦੀ ਰਚਨਾ ਕਥਾ ਕਹੋ ਉਰਵਸ਼ੀ ਨੂੰ ਕੇ. ਕੇ. ਬਿਰਲਾ ਫਾਊਂਡੇਸ਼ਨ ਵੱਲੋਂ ਸਰਸਵਤੀ ਸਨਮਾਨ ਦਿੱਤਾ ਗਿਆ। ਟਿਵਾਣਾ ਦੀ ਸ੍ਵੈਜੀਵਨੀ ਨੰਗੇ ਪੈਰਾਂ ਦਾ ਸਫ਼ਰ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਗੁਰਮੁਖ ਸਿੰਘ ਮੁਸਾਫਿਰ ਅਵਾਰਡ ਪ੍ਰਾਪਤ ਹੋਇਆ। ਡਾ.ਦਲੀਪ ਕੌਰ ਟਿਵਾਣਾ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਪਹਿਲੀ ਔਰਤ ਪ੍ਰਧਾਨ ਬਣੇ। ਪੰਜਾਬੀ ਯੂਨੀਵਰਸਿਟੀ ਵਿੱਚ ਲੈਕਚਰਾਰ ਬਣ ਕੇ ਆਉਣ ਵਾਲੀ ਉਹ ਪਹਿਲੀ ਔਰਤ ਸਨ।
ਦਲੀਪ ਕੌਰ ਟਿਵਾਣਾ ਨੇ ਜੋ ਵੀ ਸਵੈ-ਪਹਿਚਾਣ ਬਣਾਈ ਉਹ ਉਸ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਕਾਇਮ ਕੀਤੀ। ਉਹ ਕਦੇ ਵੀ ਆਪਣੀ ਜ਼ਿੰਦਗੀ ਵਿੱਚ ਹਾਲਾਤਾਂ ਅੱਗੇ ਨਹੀਂ ਝੁਕੀ ਸਗੋਂ ਉਸਨੇ ਹਮੇਸ਼ਾਂ ਆਪਣੀ ਅੰਦਰਲੀ ਔਰਤ ਦੀ ਸ਼ਕਤੀ ਨੂੰ ਪਹਿਚਾਣ ਕੇ ਸਮਾਜ ਵਿੱਚ ਵਿਚਰਦਿਆਂ ਚੁਣੌਤੀਆਂ ਨੂੰ ਵੰਗਾਰਦਿਆਂ ਸਾਹਿਤ ਨਾਲ਼ ਸਾਂਝ ਬਣਾਈ ਰੱਖੀ। ਅਖੀਰ ਸੰਖੇਪ ਬਿਮਾਰੀ ਨਾਲ਼ ਜੂਝਦਿਆਂ 31 ਜਨਵਰੀ 2020 ਨੂੰ ਮੈਕਸ ਸੁਪਰ ਸਪੈਸਲਿਟੀ ਹਸਪਤਾਲ, ਮੋਹਾਲੀ, ਚੰਡੀਗੜ੍ਹ ਵਿੱਚ ਦਲੀਪ ਕੌਰ ਟਿਵਾਣਾ ਨੇ ਆਪਣੀ ਜ਼ਿੰਦਗੀ ਦਾ ਆਖਰੀ ਸਾਹ ਲਿਆ।

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ : ਮੁੱਖ ਮੰਤਰੀ

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ