Friday, April 26, 2024
BREAKING NEWS
ਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharmaਸਿਵਲ ਹਸਪਤਾਲ ਵਿਖੇ ਡਾ.ਜਿਤੇਨ ਡਾਹਰਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਲੇਰੀਆ ਦਿਵਸ ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨ

Religious

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਗ ਅਧਾਰਿਤ ਸ਼ਬਦ ਗਾਇਨ ਕਰਵਾਇਆ

March 19, 2021 09:38 AM
Harjeet Singh Talwandi (Patiala)

ਪਟਿਆਲਾ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਉੱਤਰ ਖੇਤਰੀ ਸਭਿਆਚਾਰ ਕੇਂਦਰ ਵੱਲੋਂ ਗੁਰਮਤਿ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਆਨ ਲਾਈਨ ਗੁਰਬਾਣੀ ਗਾਇਨ ਦਾ ਆਯੋਜਨ ਕੀਤਾ ਗਿਆ।
ਸਮਾਗਮ ਦਾ ਆਰੰਭ ਗੁਰਮਤਿ ਸੰਗੀਤ ਦੀ ਪਰੰਪਰਾਗਤ ਟਕਸਾਲੀ ਗਾਇਨ ਦੇ ਕੀਰਤਨਕਾਰ ਡਾ. ਅਰਸ਼ਪ੍ਰੀਤ ਸਿੰਘ 'ਰਿਦਮ' ਦੁਆਰਾ ਰਾਗ ਬਸੰਤ ਵਿਚ ਸ਼ਾਨ, ਮੰਗਲਾਚਰਨ ਅਤੇ ਸ਼ਬਦ ਗਾਇਨ ਦੁਆਰਾ ਕੀਤਾ ਗਿਆ। ਇਸ ਮੌਕੇ ਗੁਰਮਤਿ ਸੰਗੀਤ ਵਿਭਾਗ ਦੇ ਇੰਚਾਰਜ ਡਾ. ਕੰਵਲਜੀਤ ਸਿੰਘ ਨੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵੱਲੋਂ ਪ੍ਰਯੋਗ ਕੀਤੇ ਗਏ ਰਾਗਾਂ ਅਤੇ ਬਾਣੀ 'ਤੇ ਆਧਾਰਿਤ ਜਾਣਕਾਰੀ ਸਰੋਤਿਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗੁਰਮਤਿ ਸੰਗੀਤ ਪਰੰਪਰਾ ਅਨੁਸਾਰ ਟਕਸਾਲੀ ਕੀਰਤਨੀਏ ਲੋਹੜੀ ਦੀ ਰਾਤ ਤੋਂ ਹੋਲੇ ਮੁਹੱਲੇ ਤੱਕ ਹਰ ਕੀਰਤਨ ਪ੍ਰਸਤੁਤੀ ਵਿਚ ਰਾਗ ਬਸੰਤ ਦਾ ਗਾਇਨ ਜ਼ਰੂਰ ਕਰਦੇ ਹਨ। ਗੁਰੂ ਤੇਗ਼ ਬਹਾਦਰ ਸਾਹਿਬ ਜਿੱਥੇ ਖ਼ੁਦ ਆਲਾ ਦਰਜੇ ਦੇ ਮਿਰਦੰਗ ਜੋੜੀ ਵਾਦਕ ਸਨ ਉੱਥੇ ਕੀਰਤਨੀਆਂ ਨੂੰ ਵਿਸ਼ੇਸ਼ ਸਰਪ੍ਰਸਤੀ ਦਿੰਦੇ ਸਨ।
ਅੱਜ ਦੀ ਕੀਰਤਨ ਪ੍ਰਸਤੁਤੀ ਵਿਚ ਡਾ. ਅਰਸ਼ਪ੍ਰੀਤ ਸਿੰਘ 'ਰਿਦਮ' ਦੁਆਰਾ ਗੁਰਮਤਿ ਸੰਗੀਤ ਦੇ ਪਰੰਪਰਾਗਤ ਤੰਤੀ ਸਾਜ਼ਾਂ ਤਾਊਸ, ਦਿਲਰੁਬਾ, ਰਬਾਬ ਅਤੇ ਜੋੜੀ ਦਾ ਪ੍ਰਯੋਗ ਕੀਤਾ ਗਿਆ। ਸਮਾਗਮ ਉਪਰੰਤ ਡਾ. ਕੰਵਲਜੀਤ ਸਿੰਘ ਇੰਚਾਰਜ ਗੁਰਮਤਿ ਸੰਗੀਤ ਵਿਭਾਗ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਇਨ੍ਹਾਂ ਸ਼ਤਾਬਦੀ ਸਮਾਰੋਹਾਂ ਲਈ ਵੱਖ-ਵੱਖ ਸੰਸਥਾਵਾਂ ਅਤੇ ਸੁਸਾਇਟੀਆਂ ਨਾਲ ਮਿਲਕੇ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਰਾਹੀਂ ਗੁਰੂ ਤੇਗ਼ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ਦੇ ਨਾਲ ਨਾਲ ਉਨ੍ਹਾਂ ਦੁਆਰਾ ਭਾਰਤੀ ਸੰਗੀਤ ਨੂੰ ਪਾਏ ਯੋਗਦਾਨ ਦੀ ਚਰਚਾ ਕੀਤੀ ਜਾ ਰਹੀ ਹੈ। ਸਮਾਗਮ ਦੇ ਸਮਾਪਨ ਸਮੇਂ ਗੁਰਮਤਿ ਸੰਗੀਤ ਵਿਭਾਗ ਵੱਲੋਂ ਉੱਤਰ ਖੇਤਰੀ ਸਭਿਆਚਾਰ ਕੇਂਦਰ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੇ ਉੱਦਮ ਸਦਕਾ ਵਿਸ਼ਵ ਪੱਧਰ 'ਤੇ ਅਜਿਹੇ ਸਮਾਗਮ ਉਲੀਕੇ ਜਾ ਰਹੇ ਹਨ।

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ