Saturday, May 18, 2024

Chandigarh

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗਿਆ ਖੂਨਦਾਨ ਕੈਂਪ,ਨਿਸ਼ਾਨ ਸਿੰਘ ਨੇ 31ਵੀਂ ਵਾਰ ਕੀਤਾ ਖੂਨਦਾਨ

May 06, 2022 06:40 PM
SehajTimes
ਐਸ.ਏ.ਐਸ ਨਗਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ਾਂ ਦੇ ਸਨਮੁੱਖ ਜਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਵਿਸ਼ਵਾਸ ਫਾਉਡੇਸ਼ਨ, ਪੰਚਕੂਲਾ ਅਤੇ ਸਾਂਝ ਕੇਂਦਰ ਮੋਹਾਲੀ ਪੁਲਿਸ ਦਫ਼ਤਰ ਦੇ ਸਹਿਯੋਗ ਨਾਲ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ.ਨਗਰ ਵਿਖੇ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ । ਇਸ ਮੌਕੇ 80 ਖੂਨਦਾਨੀਆਂ ਨੇ ਆਪਣੀ ਮਰਜ਼ੀ ਨਾਲ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ । ਕੈਂਪ ਦੌਰਾਨ ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ਼ ਐਸ.ਆਈ.ਖੁਸ਼ਪ੍ਰੀਤ ਕੌਰ, ਸਾਂਝ ਮੁਲਾਜਮ ਅਤੇ ਪੁਲਿਸ ਕਰਮੀਆਂ ਵੱਲੋਂ ਖੂਨਦਾਨ ਕੀਤਾ ਗਿਆ । ਬਲੱਡ ਡੋਨਰ ਨਿਸ਼ਾਨ ਸਿੰਘ ਨੇ 31ਵੀਂ ਵਾਰ ਖੂਨਦਾਨ ਕੀਤਾ । 
 
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਖੂਨਦਾਨੀਆਂ ਨੂੰ ਬੈਂਜ ਲਗਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ । ਇਸ ਮੌਕੇ ਕਮਲੇਸ਼ ਕੁਮਾਰ, ਸਕੱਤਰ, ਰੈਡ ਕਰਾਸ ਵਲੋਂ ਦੱਸਿਆ ਕਿ ਡੋਨਰ ਨਿਸ਼ਾਨ ਸਿੰਘ ਨੇ 31 ਵੀਂ ਵਾਰ ਖੂਨਦਾਨ ਕੀਤਾ ਅਤੇ ਕਿਹਾ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜੋਰੀ ਆਉਂਦੀ ਹੈ ਖੂਨਦਾਨ ਕਰਕੇ ਕੋਈ ਕਮਜੋਰੀ ਨਹੀ ਹੈ, ਬਲਕਿ ਹਰ ਕਿਸੇ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਹ ਲੋੜਵੰਦਾਂ ਦੀ ਮਦਦ ਦੇ ਨਾਲ ਨਾਲ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਖੂਨਦਾਨ ਕਰਨਾ ਇੱਕ ਨੇਕ ਕੰਮ ਹੈ ਅਤੇ ਮਾਨਵਤਾ ਦੀ ਸੇਵਾ ਵਿੱਚ ਆਉਦਾ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋ ਤਿਆਰ ਨਹੀ ਕੀਤਾ ਜਾ ਸਕਦਾ ਸਗੋ ਇਸ ਨੂੰ ਇਨਸਾਨ ਦੁਆਰਾ ਹੀ ਡੋਨੇਟ ਕੀਤਾ ਜਾ ਸਕਦਾ ਹੈ । 
 
ਇਸ ਮੋਕੇ ਗੱਲਬਾਤ ਕਰਦਿਆ ਸਕੱਤਰ ਨੇ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਰੈਡ ਕਰਾਸ ਦੀਆਂ ਚਲਾਈਆਂ ਜਾ ਰਹੀਆ ਗਤੀ-ਵਿਧੀਆ ਜਿਵੇ ਕਿ ਫਸਟ ਏਡ ਟੇ੍ਰਨਿੰਗ, ਪੇਸੈਂਟ ਕੇਅਰ ਅਟੈਡੈਂਟ ਸਰਵਿਸ, ਜਨ ਅੋਸ਼ਧੀ ਸਟੋਰਾਂ ਅਤੇ ਕੋਵਿਡ-19 ਦੀ ਮਹਾਂਮਾਰੀ ਦੋਰਾਨ ਆਕਸੀਜਨ ਕੰਨਸਨਟ੍ਰੇਟਰ ਬੈਕ ਦੀ ਸਹੂਲਤ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ । ਅੰਤ ਵਿੱਚ ਸਕੱਤਰ ਕਮਲੇਸ਼ ਕੁਮਾਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣ ਚਾਹੀਦੇ ਹਨ ਅਤੇ ਜੇਕਰ ਕਿਸੇ ਸੰਸਥਾ ਜਾਂ ਐਨ.ਜੀ.ਓ. ਨੂੰ ਕੈਂਪ ਲਗਾਉਣ ਲਈ ਕਿਸੇ ਸਹਿਯੋਗ ਦੀ ਲੋੜ ਹੈ ਤਾਂ ਉਹ ਰੈਡ ਕਰਾਸ ਸ਼ਾਖਾ ਨਾਲ ਸੰਪਰਕ ਕਰ ਸਕਦੀ ਹੈ। ਰੈਡ ਕਰਾਸ ਸ਼ਾਖਾ ਸੰਸਥਾ,ਐਨ.ਜੀ.ਓ. ਦੀ ਮਦਦ ਕਰਨ ਲਈ ਹਮੇਸ਼ਾਂ ਤੰਤਪਰ ਰਹੇਗੀ । ਇਸ ਕੈਂਪ ਦੌਰਾਨ  ਕੋਵਿਡ-19 ਤੋਂ ਬਚਣ ਲਈ ਵਿਸ਼ੇਸ਼ ਧਿਆਨ ਰੱਖਿਆ ਗਿਆ ।
 
ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਬਰਾੜ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ ਅਤੇ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਸਾਧਵੀ ਨੀਲੀਮਾ ਵਿਸ਼ਵਾਸ, ਸਾਧਵੀਂਸ਼ਕਤੀ ਵਿਸ਼ਵਾਸ, ਸ਼ਿਸ਼ੁਪਾਲ ਪਠਾਣਿਆ ਅਤੇ ਮੰਜੁਲਾ ਗੁਲਾਟੀ ਵਲੋਂ ਸਮੂਲੀਅਤ ਕੀਤੀ ਗਈ। ਇਸ ਦੇ ਨਾਲ ਹੀ ਇਸ ਕੈਂਪ ਵਿੱਚ ਰੈਡ ਕਰਾਸ ਸਾਂਝ ਕੇਂਦਰ ਮੋਹਾਲੀ ਪੁਲਿਸ ਦਫਤਰ ਅਤੇ ਵਿਸ਼ਵਾਸ ਫਾਉਡੇਸ਼ਨ ਦੀ ਟੀਮ ਵਲੋਂ ਖੂਨਦਾਨੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ, ਸਰਟੀਫਿਕੇਟ ਦਿੱਤੇ ਗਏ ਅਤੇ ਰਿਫਰੇਸ਼ਮੈਟ ਵੀ ਦਿੱਤੀ ਗਈ ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ