Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਨੇ ਤਰਨਤਾਰਨ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; 2.5 ਕਿਲੋ ਆਈਈਡੀ ਸਮੇਤ 2 ਵਿਅਕਤੀ ਗਿ੍ਰਫਤਾਰ

May 10, 2022 09:59 AM
SehajTimes
ਤਰਨਤਾਰਨ : ਸਰਹੱਦੀ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਪਿੰਡ ਨੌਸ਼ਹਿਰਾ ਪੰਨੂਆਂ ਜ਼ਿਲਾ ਤਰਨਤਾਰਨ ਤੋਂ 2.5 ਕਿਲੋ ਤੋਂ ਵੱਧ ਵਜ਼ਨ ਵਾਲੇ ਅਤੇ  12* 6*2.5 ਇੰਚ ਦੇ ਕਾਲੇ ਰੰਗ ਦੇ ਧਾਤੂ ਬਕਸੇ ਵਿੱਚ ਪੈਕ ਆਰ.ਡੀ.ਐਕਸ. ਨਾਲ ਲੈਸ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਬਰਾਮਦ ਕਰਨ ਤੋਂ ਬਾਅਦ 2 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਉਕਤ ਆਈ.ਈ.ਡੀ ਟਾਈਮਰ, ਡੈਟੋਨੇਟਰ , ਬੈਟਰੀ ਅਤੇ ਛੱਅਰਿਆਂ (ਸ਼੍ਰੈਪਨਲਜ਼) ਨਾਲ ਲੈਸ ਸੀ।
 
ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਬਿੰਦੂ (22) ਵਾਸੀ ਪਿੰਡ ਗੁੱਜਰਪੁਰਾ, ਅਜਨਾਲਾ, ਅੰਮਿ੍ਰਤਸਰ ਅਤੇ ਜਗਤਾਰ ਸਿੰਘ ਉਰਫ ਜੱਗਾ (40) ਵਾਸੀ ਪਿੰਡ ਖਾਨੋਵਾਲ, ਅਜਨਾਲਾ, ਅੰਮਿ੍ਰਤਸਰ ਵਜੋਂ ਹੋਈ ਹੈ। ਪੁਲੀਸ ਨੇ ਇਨਾਂ ਕੋਲੋਂ ਇੱਕ ਬਜਾਜ ਪਲੈਟੀਨਾ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਬਿੰਦੂ ਅਜਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸਿੰਗ ਅਸਿਸਟੈਂਟ ਵਜੋਂ ਕੰਮ ਕਰਦਾ ਸੀ, ਜਦੋਂ ਕਿ ਜੱਗਾ ਮਜਦੂਰ ਹੈ ਅਤੇ ਦੋਵੇਂ ਪੈਸੇ ਅਤੇ ਨਸ਼ੇ ਲਈ ਇਹ ਕੰਮ ਕਰ ਰਹੇ ਸਨ।
 
ਇਹ ਕਾਰਵਾਈ ਪੰਜਾਬ ਪੁਲਿਸ ਦੀ ਇਨਪੁਟਸ ਦੇ ਬਾਅਦ ਹਰਿਆਣਾ ਪੁਲਿਸ ਦੁਆਰਾ ਕਰਨਾਲ ਤੋਂ ਇੱਕ ਮੈਟੈਲਿਕ ਕੇਸਾਂ (2.5 ਕਿਲੋਗ੍ਰਾਮ ) ਵਿੱਚ ਪੈਕ ਕੀਤੇ ਤਿੰਨ ਆਈਈਡੀ  ਅਤੇ ਇੱਕ ਪਿਸਤੌਲ ਦੀ ਬਰਾਮਦਗੀ ਸਣੇ ਚਾਰ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਤੋਂ ਤਿੰਨ ਦਿਨ ਬਾਅਦ ਆਈ ਅਮਲ ਵਿੱਚ ਲਿਆਂਦੀ ਗਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਿੰਦੂ ਅਤੇ ਜੱਗਾ ਧਮਾਕਾਖੇਜ਼ ਸਮੱਗਰੀ ਲੈ ਕੇ ਨੌਸ਼ਹਿਰਾ ਪੰਨੂਆਂ ਦੇ ਇਲਾਕੇ ਵਿੱਚ ਮੌਜੂਦ ਹਨ ਅਤੇ ਇਲਾਕੇ ਵਿੱਚ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਧਮਾਕਾ ਕਰਨ ਦੀ ਯੋਜਨਾ ਬਣਾ ਰਹੇ ਹਨ।
 
ਉਨਾਂ ਦੱਸਿਆ ਕਿ ਇਸ ਸਬੰਧੀ ਫੌਰੀ ਕਾਰਵਾਈ ਕਰਦੇ ਹੋਏ ਐਸ.ਐਸ.ਪੀ. ਤਰਨਤਾਰਨ ਰਣਜੀਤ ਸਿੰਘ ਨੇ ਇਲਾਕੇ ਵਿੱਚ ਛਾਪੇਮਾਰੀ ਕਰਨ ਲਈ ਪੁਲੀਸ ਟੀਮਾਂ ਭੇਜੀਆਂ ਅਤੇ ਦੋਵੇਂ ਮੁਲਜਮਾਂ ਨੂੰ ਧਾਤੂ ਦੇ ਡੱਬੇ ਵਿੱਚ ਇੱਕ ਆਈਈਡੀ ਸਮੇਤ ਉਸ ਵੇਲੇ ਗਿ੍ਰਫਤਾਰ ਕਰ ਲਿਆ ਗਿਆ ਜਦੋਂ ਉਹ ਸੁੰਨਸਾਨ ਥਾਂ ਤੋਂ ਇਸਨੂੰ ਪਾ੍ਰਪਤ ਕਰਕੇ ਮੋਟਰਸਾਈਕਲ ’ਤੇ ਜਾ ਰਹੇ ਸਨ।
 
ਐਸਐਸਪੀ ਰਣਜੀਤ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜਮ ਆਪਣੇ ਸਾਥੀ ਜੋਬਨਜੀਤ ਸਿੰਘ ਉਰਫ ਜੋਬਨ ਵਾਸੀ ਅਜਨਾਲਾ ਦੇ ਹਿਣ ’ਤੇ ਆਈ.ਈ.ਡੀ ਲੈਣ ਲਈ ਗਏ ਸਨ। ਜੋਬਨਜੀਤ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।
 
ਐਸਐਸਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਬੰਬ ਨਿਰੋਧਕ ਟੀਮ ਨੇ ਬਾਅਦ ਵਿੱਚ ਆਈਈਡੀ ਨੂੰ ਨਕਾਰਾ ਕਰ ਦਿੱਤਾ, ਜਿਸ ਵਿੱਚ ਲਗਭਗ 1.5 ਕਿਲੋ ਆਰਡੀਐਕਸ ਸੀ।
 
ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਸਰਹਾਲੀ ਤਰਨਤਾਰਨ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 3, 4 ਅਤੇ 5 ਅਤੇ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ  ਐਫਆਈਆਰ ਨੰਬਰ 70 ਮਿਤੀ 08.05.2022 ਨੂੰ ਦਰਜ ਕੀਤੀ ਗਈ ਹੈ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ