Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਾਰਲ ਮਾਰਕਸ ਦੇ ਜਨਮਦਿਨ ਮੌਕੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ

May 10, 2022 10:22 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵੱਲੋਂ ਵਿਸ਼ਵ ਪ੍ਰਸਿੱਧ ਚਿੰਤਕ ਕਾਰਲ ਮਾਰਕਸ ਦੇ ਜਨਮਦਿਨ ਮੌਕੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦਾ ਵਿਸ਼ਾ ‘ਚਿੰਤਨ ਪਰੰਪਰਾਵਾਂ ਵਿਚ ਮਾਰਕਸਵਾਦ ਦੀ ਮਹੱਤਤਾ ਅਤੇ ਯੋਗਦਾਨ’ ਸੀ। ਇਸ ਮੌਕੇ ਡਾ. ਕੁਲਦੀਪ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।
 ਡਾ. ਕੁਲਦੀਪ ਸਿੰਘ ਨੇ ਕਾਰਲ ਮਾਰਕਸ ਦੇ ਜੀਵਨ ਅਤੇ ਚਿੰਤਨ ਦੇ ਖੇਤਰ ਵਿਚ ਪਾਏ ਯੋਗਦਾਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੂੰਜੀਵਾਦ ਦੇ ਦੌਰ ਵਿਚ ਕਾਰਲ ਮਾਰਕਸ ਦਾ ਸਿਧਾਂਤ ਵੱਖ-ਵੱਖ ਸਮਾਜਾਂ ਦੀਆਂ ਸਥਾਨਕ ਵੱਖਰਤਾਵਾਂ ਸਮੇਤ ਸਮਾਜਾਂ ਨੂੰ ਸਮਝਣ ਦੇ ਸਭ ਤੋਂ ਕਾਰਗਰ ਸੰਦ ਮਹੱਈਆ ਕਰਵਾਉਂਦਾ ਹੈ। ਮਾਰਕਸ ਦੇ ਸਿਧਾਂਤ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਦੁਨੀਆਂ ਵਿਚੋਂ ਨਾ ਬਰਾਬਰੀ ਖਤਮ ਨਹੀਂ ਹੋ ਜਾਂਦੀ ਇਸ ਸਿਧਾਂਤ ਦੀ ਸਾਰਥਕਤਾ ਬਣੀ ਰਹੇਗੀ। 
ਇਸ ਸਮਾਗਮ ਦੀ ਪ੍ਰਧਾਨਗੀ ਪ੍ਰੋ. ਬਾਵਾ ਸਿੰਘ, ਸਾਬਕਾ ਵਾਈਸ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਵੱਲੋਂ ਕੀਤੀ ਗਈ। ਪ੍ਰੋ. ਬਾਵਾ ਸਿੰਘ ਨੇ ਵਿਦਿਆਰਥੀਆਂ ਖੋਜਾਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੂੰਜੀਵਾਦੀ ਵਿਵਸਥਾ ਨੂੰ ਸਮਝਣ ਤੇ ਟਾਕਰਾ ਦੇਣ ਲਈ ਮਾਰਕਸ ਦੇ ਵਿਚਾਰਾਂ ਦਾ ਅਧਿਐਨ ਕਰਨਾ ਬਹੁਤ ਮਹੱਤਵਪੂਰਨ ਹੈ। 
ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਰਜੀਤ ਸਿੰਘ ਵੱਲੋਂ ਸਮਾਗਮ ਵਿਚ ਆਏ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋ. ਡਾ. ਰਜਿੰਦਰਪਾਲ ਸਿੰਘ ਬਰਾੜ, ਡੀਨ ਭਾਸ਼ਾਵਾਂ, ਪੰਜਾਬੀ ਯੂਨੀਵਰਿਸਟੀ ਪਟਿਆਲਾ ਵੱਲੋਂ ਸਮਾਗਮ ਵਿਚ ਸ਼ਾਮਲ ਮਹਿਮਾਨਾਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ ਗਿਆ।
 ਇਸ ਸਮਾਗਮ ਵਿਚ ਵਿਭਾਗ ਦੇ ਅਧਿਆਪਕ ਡਾ. ਗੁਰਜੰਟ ਸਿੰਘ, ਡਾ. ਰਾਜਵਿੰਦਰ ਸਿੰਘ ਤੇ ਡਾ. ਰਾਜਮੋਹਿੰਦਰ ਕੌਰ ਹਾਜ਼ਰ ਰਹੇ। ਇਸ ਤੋਂ ਇਲਾਵਾ ਖੋਜਾਰਥੀਆਂ ਤੇ ਵਿਦਿਆਰਥੀਆਂ ਨੇ ਵੀ ਸਵਾਲਾਂ ਦੇ ਰੂਪ ਵਿਚ ਭਰਵੀਂ ਸ਼ਮੂਲੀਅਤ ਕੀਤੀ

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ