Wednesday, November 05, 2025

National

ਗਊ ਚਰਾਂਦਾਂ ਨੂੰ ਕਬਜ਼ਾ ਮੁਕਤ ਕਰਨ ਲਈ ਕਬਜ਼ਾਧਾਰਕ ਖ਼ੁਦ ਅੱਗੇ ਆਉਣ: ਸਚਿਨ ਸ਼ਰਮਾ

May 12, 2022 10:38 AM
Sehaj times
ਚੰਡੀਗੜ੍ਹ : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਗਊ ਚਰਾਂਦਾਂ ਦੇ ਕਬਜ਼ਾਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਊ ਚਰਾਂਦਾ ਨੂੰ ਜਲਦ ਤੋਂ ਜਲਦ ਕਬਜ਼ਾ ਮੁਕਤ ਕਰਨ ਲਈ ਖ਼ੁਦ ਅੱਗੇ ਆਉਣ।
ਇਥੇ ਜਾਰੀ ਬਿਆਨ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸ਼ਾਮਲਾਤ ਜ਼ਮੀਨ ਛੁਡਵਾਉਣ ਲਈ ਭੂ ਮਾਫੀਆ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਰਕਾਰੀ ਗਊ ਚਰਾਂਦਾਂ ਨੂੰ ਵੀ ਕਬਜ਼ਾਧਾਰੀਆਂ ਤੋਂ ਮੁਕਤ ਕਰਵਾਇਆ ਜਾਵੇਗਾ। ਸ੍ਰੀ ਸ਼ਰਮਾ ਨੇ ਕਬਜ਼ਾਧਾਰੀਆਂ ਨੂੰ ਅਪੀਲ ਕੀਤੀ ਕਿ ਕਬਜ਼ਾ ਨਾ ਛੱਡਣ ਦੀ ਸੂਰਤ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊ ਚਰਾਂਦਾਂ ਗਾਵਾਂ ਲਈ ਵੱਡਾ ਆਸਰਾ ਹਨ, ਜਿੱਥੇ ਗਾਵਾਂ ਨੂੰ ਕੁਦਰਤੀ ਤੌਰ ‘ਤੇ ਹਰਾ ਚਾਰਾ, ਪੀਣ ਲਈ ਪਾਣੀ ਅਤੇ ਤਾਜ਼ੀ ਹਵਾ ਮਿਲਦੀ ਹੈ, ਜੋ ਉਨ੍ਹਾਂ ਲਈ ਲਾਹੇਵੰਦ ਹੈ ਪਰ ਕਈ ਲੋਕ ਨਿੱਜੀ ਸਵਾਰਥਾਂ ਲਈ ਬੇਜ਼ੁਬਾਨ ਗਊ ਵੰਸ਼ ਨੂੰ ਸੜਕਾਂ 'ਤੇ ਰੁਲਣ ਲਈ ਮਜਬੂਰ ਕਰ ਰਹੇ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਗਊ ਚਰਾਂਦਾਂ ਨੂੰ ਕਬਜ਼ਾਧਾਰੀ ਜਲਦ ਤੋਂ ਜਲਦ ਛੱਡਣ ਤਾਂ ਜੋ ਭਵਿੱਖ ਵਿੱਚ ਗਊ ਵੰਸ਼ ਨੂੰ ਇਸ ਜ਼ਮੀਨ 'ਤੇ ਰੱਖਣ ਲਈ ਯੋਗ ਉਪਰਾਲੇ ਕੀਤੇ ਜਾ ਸਕਣ ਜਿਸ ਨਾਲ ਸੜਕਾਂ 'ਤੇ ਘੁੰਮਦੀਆਂ ਗਾਵਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ ਅਤੇ ਨਾਲ ਹੀ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ