Tuesday, October 14, 2025

Chandigarh

ਪਟਿਆਲਾ ਹਿੰਸਾ, ਗੋਲੀ ਚਲਾ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫਤਾਰ

May 14, 2022 09:57 AM
SehajTimes

ਪਟਿਆਲਾ : ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪਟਿਆਲਾ ਵਿਖੇ ਹੋਈ ਹਿੰਸਾ ਦੇ ਮਾਮਲੇ ਵਿੱਚ ਗੋਲੀ ਚਲਾ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਦੀਪਕ ਪਾਰੀਕ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ ਹੁਸਨ, ਨਿਮੇਸ਼ ਉਰਫ ਨਿਸ਼ੂ, ਯਸ਼ਦੇਵ ਉਰਫ ਯਾਦਾ ਅਤੇ ਕੁਸ਼ਲ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ 29 ਅਪ੍ਰੈਲ, 2022 ਨੂੰ ਸ੍ਰੀ ਕਾਲੀ ਮਾਤਾ ਮੰਦਿਰ ਕੰਪਲੈਕਸ ਪਟਿਆਲਾ ਵਿੱਚ ਵਾਪਰੀ ਘਟਨਾ ਸਬੰਧੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਅਤੇ ਬਾਕੀ ਸਬੂਤਾਂ ਨੂੰ ਵਾਚਦੇ ਹੋਏ ਬਲਵਿੰਦਰ ਸਿੰਘ 'ਤੇ ਗੋਲੀ ਚਲਾਉਣ ਸਬੰਧੀ ਮੁਕੱਦਮਾ ਨੰਬਰ 72 ਮਿਤੀ 29 ਅਪ੍ਰੈਲ, 2022 ਅ/ਧ 307, 323, 506, 148, 149 ਹਿੰ : ਦੰ : 25, 27/
54/59 ਅਸਲਾ ਐਕਟ ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਸੀ।
ਐਸ.ਐਸ.ਪੀ. ਨੇ ਦੱਸਿਆ ਕਿ ਫੁਟੇਜ ਵਿੱਚ ਪਛਾਣੇ ਗਏ ਚਾਰੋ ਵਿਅਕਤੀਆਂ ਹੁਸਨਪ੍ਰੀਤ ਸਿੰਘ ਉਰਫ ਹੁਸਨ, ਨਿਮੇਸ਼ ਉਰਫ ਨਿਸ਼ੂ, ਯਸ਼ਦੇਵ ਉਰਫ ਯਾਦਾ ਅਤੇ ਕੁਸ਼ਲ ਨੂੰ ਗ੍ਰਿਫਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਸ੍ਰੀ ਪਾਰੀਕ ਨੇ ਦੱਸਿਆ ਕਿ ਦੋਸ਼ੀਆਂ ਪਾਸੋਂ ਵਾਰਦਾਤ ਵਿੱਚ ਵਰਤਿਆ ਗਿਆ 1 ਪਿਸਤੌਲ ਸਮੇਤ 1 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਸਬੂਤ ਵਜੋਂ ਕਬਜ਼ੇ ਵਿੱਚ ਲਿਆ ਗਿਆ ਹੈ। ਸਾਰੇ ਪੁਖਤਾ ਸਬੂਤਾਂ ਦੇ ਅਧਾਰ 'ਤੇ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਬਲਵਿੰਦਰ ਸਿੰਘ ਵਿਰੁੱਧ ਮੁਕੱਦਮਾ ਨੰਬਰ 76 ਮਿਤੀ 30.04 2022 ਅ/ਧ 295-ਏ, 153-ਏ, 452, 380, 427, 504, 147, 148, 149 , ਹਿੰ : ਦੰ : 3 ਪ੍ਰੀਵੈਨਸ਼ਨ ਆਫ ਡੈਮੇਜ ਟੂ ਪਬਲਿਕ ਪ੍ਰਾਪਰਟੀ ਐਕਟ 1984 ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਲਾਜ ਲਈ ਹਸਪਤਾਲ ਵਿੱਚ ਹੀ ਦਾਖਲ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਤਫਤੀਸ ਦੌਰਾਨ ਸਾਹਮਣੇ ਆਏ ਤੱਥਾਂ ਦੇ ਅਧਾਰ 'ਤੇ ਮੁਕੱਦਮਾ ਨੰਬਰ 76 ਵਿੱਚ ਦੋਸ਼ੀ ਪ੍ਰਿੰਸਪਾਲ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਂਚ ਟੀਮ ਵੱਲੋਂ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।

 
 

Have something to say? Post your comment

 

More in Chandigarh

ਭਾਜਪਾ ਨੇ " ਆਪ " ਸਰਕਾਰ ਤੋਂ ਮੰਗਿਆ 12, ਹਜ਼ਾਰ ਕਰੋੜ ਰੁਪਏ ਦਾ ਹਿਸਾਬ 

ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਵਲੋਂ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅਧਿਕਾਰੀਆਂ ਨੂੰ ਨਗਰ ਕੀਰਤਨਾਂ ਦੀ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ