Thursday, November 27, 2025

Chandigarh

ਬਿਜਲੀ ਮੰਤਰੀ ਨੇ ਆਗਾਮੀ ਝੋਨਾ ਸੀਜਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

May 14, 2022 10:00 AM
SehajTimes
ਚੰਡੀਗੜ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਗਾਮੀ ਝੋਨੇ ਦੇ ਸੀਜਨ ਦੌਰਾਨ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀ.ਐਸ.ਪੀ.ਸੀ.ਐਲ. ਦੇ ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨਾਂ ਝੋਨੇ ਦੇ ਸੀਜਨ ਦੌਰਾਨ ਨਿਰਧਾਰਤ ਬਿਜਲੀ ਸਪਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸੀਜਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਦੇਣ ਲਈ ਲੋੜੀਂਦੇ ਠੋਸ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਬਿਜਲੀ ਸਪਲਾਈ ਦਿੱਤੀ ਜਾ ਸਕੇ। 
ਬਿਜਲੀ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸੀ.ਐਮ.ਡੀ., ਪੀ.ਐਸ.ਪੀ.ਸੀ.ਐਲ. ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਸ. ਡੀ.ਪੀ.ਐਸ. ਗਰੇਵਾਲ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਲਈ ਅਤੇ ਵਿਚਾਰ ਵਟਾਂਦਰਾ ਕੀਤਾ। ਉਨਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਮੈਨਪਾਵਰ ਨੂੰ ਵਧਾਉਣ ਅਤੇ ਓਵਰਲੋਡ ਗਰਿੱਡਾਂ, ਲਾਈਨਾਂ ਅਤੇ ਟਰਾਂਸਫਾਰਮਰਾਂ ਨੂੰ ਡੀਲੋਡ ਕਰਨ ਦੇ ਨਿਰਦੇਸ਼ ਦਿੱਤੇ। 
ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੁਆਰਾ ਨੋਟੀਫਾਈ ਕੀਤੇ ਗਏ ਕਾਰਜਕ੍ਰਮ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ। ਉਨਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਪ੍ਰਣਾਲੀ ਨੂੰ ਅਪਣਾ ਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਿਯੋਗ ਕਰਨ ਅਤੇ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਦਾ ਲਾਭ ਲੈਣ। 
ਬਿਜਲੀ ਮੰਤਰੀ ਨੇ ਸੂਬੇ ਵਿੱਚ ਬਿਜਲੀ ਚੋਰੀ ਦੀ ਸਮੱਸਿਆ ਨੂੰ ਕਾਬੂ ਕਰਨ ਲਈ ਹਦਾਇਤਾਂ ਦਿੱਤੀਆਂ। ਉਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ੍ਰੇਣੀਆਂ ਨੂੰ ਨਿਯਮਤ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਵਿੱਚ ਸਹਿਯੋਗ ਕਰਨ ਦਾ ਸੱਦਾ ਦਿੱਤਾ।

Have something to say? Post your comment

 

More in Chandigarh

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ