Friday, December 19, 2025

Chandigarh

ਪਟਿਆਲਾ ਜ਼ਿਲ੍ਹੇ 'ਚ ਜਨ ਸੁਵਿਧਾ ਕੈਂਪ 14 ਮਈ ਨੂੰ

May 14, 2022 10:02 AM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ 'ਤੇ 14 ਮਈ ਨੂੰ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੇ ਸਹਿਯੋਗ ਨਾਲ ਸਾਰੇ ਹਲਕਿਆਂ ਅੰਦਰ ਵੱਖ-ਵੱਖ ਥਾਵਾਂ 'ਤੇ 8 ਜਨ ਸੁਵਿਧਾ ਕੈਂਪ ਲਗਾਏ ਜਾਣਗੇ। ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਡੀ.ਸੀ. ਨੇ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਲੋਕਾਂ ਦੇ ਜਾਇਜ਼ ਅਤੇ ਹੋਣ ਵਾਲੇ ਕੰਮ ਮੌਕੇ 'ਤੇ ਨਿਪਟਾਏ ਜਾਣਗੇ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਅਬਲੋਵਾਲ ਵਿਖੇ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਇਹ ਕੈਂਪ ਲੱਗਣਗੇ। ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿੰਜਲ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਸਹਿਯੋਗ ਨਾਲ ਸਰਕਾਰੀ ਮਿਡਲ ਸਕੂਲ ਫ਼ਤਿਹਪੁਰ ਤੇ ਨਾਭਾ ਦੇ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ ਦੇ ਸਹਿਯੋਗ ਨਾਲ ਦੁਰਗਾ ਮੰਦਿਰ ਧਰਮਸ਼ਾਲਾ ਭਾਦਸੋਂ ਵਿਖੇ ਜਨ ਸੁਵਿਧਾ ਕੈਂਪ ਲਗਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਸ਼ੁਤਰਾਣਾ ਦੇ ਐਮ.ਐਲ.ਏ. ਕੁਲਵੰਤ ਸਿੰਘ ਬਾਜੀਗਰ ਦੇ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੁਤਰਾਣਾ, ਰਾਜਪੁਰਾ ਦੇ ਐਮ.ਐਲ.ਏ. ਨੀਨਾ ਮਿੱਤਲ ਦੇ ਸਹਿਯੋਗ ਨਾਲ ਗੁੱਗਾਮਾੜੀ ਪਿੰਡ ਖੇੜਾ ਗੱਜੂ ਵਿਖੇ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਰਾਵਰ ਵਿਖੇ ਇਹ ਜਨ ਸੁਵਿਧਾ ਕੈਂਪ 14 ਮਈ ਨੂੰ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ ਕਿਉਂਕਿ ਇਸ ਮੌਕੇ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ।

 

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ