Saturday, November 22, 2025

Chandigarh

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ

May 14, 2022 10:04 AM
SehajTimes
ਚੰਡੀਗੜ੍ਹ : ਪੰਜਾਬ ਦੇ ਸਮੂਹ ਡਿੱਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ ਕੀਤੇ ਗਏ।
ਸੂਬੇ ਭਰ ਦੇ ਡਿੱਪੂ ਹੋਲਡਰਾਂ ਨਾਲ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਡਿੱਪੂ ਹੋਲਡਰਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਅਤੇ ਉਹਨਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਇਸੇ ਦੇ ਹਿੱਸੇ ਵਜੋਂ ਸਰਕਾਰ ਦੀ ਇਹ ਵੀ ਭਰਪੂਰ ਕੋਸ਼ਿਸ਼ ਹੈ ਕਿ ਡਿੱਪੂ ਹੋਲਡਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਉਹਨਾਂ ਨੂੰ ਆਪਣੇ ਡਿੱਪੂਆਂ ਉੱਤੇ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ। ਮਾਰਕਫੈੱਡ ਦੇ ਇੱਕ ਮਸ਼ਹੂਰ ਅਦਾਰਾ ਹੋਣ ਕਾਰਣ ਇਸ ਦੇ ਉਤਪਾਦਾਂ ਦੀ ਬਾਜ਼ਾਰ ਵਿੱਚ ਬਹੁਤ ਮੰਗ ਹੈ ਜਿਸ ਨਾਲ ਇਹਨਾਂ ਉਤਪਾਦਾਂ ਨੂੰ ਵੇਚ ਕੇ ਡਿੱਪੂ ਹੋਲਡਰ ਵੀ ਆਪਣੀ ਆਮਦਨ ਵਿੱਚ ਚੋਖਾ ਵਾਧਾ ਕਰ ਸਕਦੇ ਹਨ। 
ਇਸ ਮੌਕੇ ਮੰਤਰੀ ਨੇ ਇਹ ਵੀ ਕਿਹਾ ਕਿ ਡਿੱਪੂ ਹੋਲਡਰਾਂ ਵੱਲੋਂ ਆਪਣਾ ਕਮਿਸ਼ਨ ਵਧਾਏ ਜਾਣ ਅਤੇ ਕਿਸੇ ਵੀ ਕਾਰਣ ਕਰਕੇ ਯੋਗ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡ ਆਦਿ ਮੁੱਦੇ ਉਹਨਾਂ ਦੇ ਧਿਆਨ ਵਿੱਚ ਹਨ, ਜਿਹਨਾਂ ਨੂੰ ਹੱਲ ਕਰਨ ਲਈ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ। 
ਇਸ ਮੌਕੇ ਮੰਤਰੀ ਨੇ ਸਪਸ਼ੱਟ ਕੀਤਾ ਕਿ ਵਿਭਾਗ ਦੇ ਕੰਮਕਾਜ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਵਰਤੀ ਜਾ ਰਹੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ‘ਤੇ ਅਮਲ ਕੀਤਾ ਜਾ ਰਿਹਾ ਹੈ। ਉਹਨਾਂ ਸਭਨਾਂ ਨੂੰ ਅਪੀਲ ਕੀਤੀ ਕਿ ਆਓ, ਅਸੀਂ ਸਾਰੇ ਰਲ-ਮਿਲ ਕੇ ਇੱਕ ਨਵਾਂ, ਤਰੱਕੀਸ਼ੁਦਾ ਅਤੇ ਖੁਸ਼ਹਾਲ ਪੰਜਾਬ ਸਿਰਜੀਏ। 
ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸ੍ਰੀ ਅਭਿਨਵ ਤ੍ਰਿਖਾ ਅਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਫੈਡਰੇਸ਼ਨ ਦੇ ਵਾਈਸ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।

Have something to say? Post your comment

 

More in Chandigarh

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੱੁਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

'ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ