Monday, January 26, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Chandigarh

ਪਟਿਆਲਾ ਵਿੱਚ ਕੁੱਤਿਆਂ ਨੂੰ ਤਿੰਨ ਤਹਿ ਥਾਵਾਂ ਉੱਤੇ ਹੀ ਖਾਣ ਨੂੰ ਦਿੱਤਾ ਜਾ ਸਕਦਾ ਹੈ।

May 14, 2022 10:13 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਕੁੱਤਿਆਂ ਨੂੰ ਤਿੰਨ ਤਹਿ ਥਾਵਾਂ ਉੱਤੇ ਹੀ ਖਾਣ ਨੂੰ ਦਿੱਤਾ ਜਾ ਸਕਦਾ ਹੈ। ਇਨ੍ਹਾਂ ਥਾਵਾਂ ਤੋਂ ਬਿਨਾਂ ਜੇ ਕੋਈ ਅਵਾਰਾ ਕੁੱਤਿਆਂ ਨੂੰ ਖਾਣ ਲਈ ਪਾਵੇਗਾ ਤਾਂ ਉਸਨੂੰ 2000/-ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜੇ ਕੋਈ ਇਨ੍ਹਾਂ ਅਵਾਰਾ ਕੁੱਤਿਆਂ ਨੂੰ ਮਾਰੇਗਾ ਤਾਂ ਉਸਨੂੰ ਵੀ 2000/-ਰੁਪਏ ਜੁਰਮਾਨਾ ਕੀਤਾ ਜਾਵੇਗਾ। ਪੰਜਾਬੀ ਯੂਨੀਵਰਸਿਟੀ ਨੇ ਇਹ ਫੈਸਲੇ ਕਈ ਮਹੀਨਿਆਂ ਦੀ ਬਹਿਸ ਤੋਂ ਬਾਅਦ ਕੀਤੇ ਹਨ। ਅਵਾਰਾ ਕੁੱਤਿਆਂ ਦੇ ਵੱਢਣ ਦੇ ਕਈ ਮਾਮਲੇ ਯੂਨਵਰਸਿਟੀ ਵਿਚ ਸਾਹਮਣੇ ਆਏ ਸਨ ਤਾਂ ਇਨ੍ਹਾਂ ਉੱਤੇ ਕਾਬੂ ਪਾਉਣ ਦੀ ਮੰਗ ਉਠੀ ਸੀ ਦੂਜੇ ਪਾਸੇ ਜਾਨਵਰ ਪ੍ਰੇਮੀਆਂ ਦੀ ਦਲੀਲ ਸੀ ਕਿ ਕੁੱਤੇ ਇਨਸਾਨ ਦੇ ਜ਼ੁਲਮ ਦਾ ਸ਼ਿਕਾਰ ਹਨ ਜਿਸ ਕਾਰਨ ਇਹ ਮੁੱਦਾ ਸੰਜੀਦਗੀ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ ਅਤੇ ਕੁੱਤਿਆਂ ਦੇ ਜੀਵਨ ਦੇ ਹੱਕ ਦੀ ਰਾਖੀ ਹੋਣੀ ਚਾਹੀਦੀ ਹੈ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਚ ਇਸ ਮੁੱਦੇ ਉੱਤੇ ਇੱਕ ਕਮੇਟੀ ਬਣਾਈ ਗਈ ਸੀ ਜਿਸਨੇ ਵੱਖ-ਵੱਖ ਅਦਾਰਿਆਂ ਵਿਚ ਇਸ ਮੁੱਦੇ ਉੱਤੇ ਬਣਾਇਆ ਗਈਆਂ ਨੀਤੀਆਂ ਦਾ ਅਧਿਐਨ ਕੀਤਾ ਅਤੇ ਇਹ ਸਮਝਣ ਦੀ ਕੋਸ਼ਿਸ਼ ਕੀਤੀ ਕਿ ਅਵਾਰਾ ਕੁੱਤਿਆਂ ਦੀ ਮਾਰ ਤੋਂ ਬਚਣ ਅਤੇ ਜਾਨਵਰ ਪ੍ਰੇਮੀਆਂ ਦੇ ਸਰੋਕਾਰਾਂ ਵਿਚਕਾਰ ਤਵਾਜਨ ਕਾਇਮ ਕਰਨ ਦਾ ਬਿਹਤਰ ਤਰੀਕਾ ਕੀ ਹੋ ਸਕਦਾ ਹੈ?
ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾਉਣ ਲਈ ਤਿੰਨ ਥਾਵਾਂ ਨਿਯਤ ਕੀਤੀਆਂ ਗਈਆਂ ਹਨ ਪਹਿਲੀ ਥਾਂ ਹਾਰਟੀਕਲਚਰ ਵਿਭਾਗ ਕੋਲ ਕਾਰਨਰ ਸਫੈਦਿਆਂ ਵਾਲੀ ਜਗ੍ਹਾ ਦੇ ਨਜ਼ਦੀਕ, ਦੂਜੀ ਥਾਂ ਯੂਕੋ ਵਰਕਸ਼ਾਪ ਦੇ ਪਿਛਲੇ ਪਾਸੇ ਬਾਉਂਡਰੀ ਵਾਲ ਦੇ ਨਾਲ ਤੀਜੀ ਥਾਂ ਯੂਨੀਵਰਸਿਟੀ ਧੋਬੀ ਘਾਟ ਦੇ ਨੇੜੇ (ਜੋ ਰਿਹਾਇਸ਼ੀ ਏਰੀਏ ਤੋਂ ਦੂਰ ਹੈ)।ਪੰਜਾਬੀ ਯੂਨੀਵਰਸਿਟੀ ਦੀ ਰਜਿਸਟਰਾਰ ਡਾ.ਨਵਜੋਤ ਕੌਰ ਦਾ ਇਸ ਬਾਰੇ ਕਹਿਣਾ ਹੈ ਕਿ ਇਹ ਯੂਨੀਵਰਸਿਟੀ ਚੁਗਿਰਦੇ ਅਤੇ ਜਾਨਵਰਾਂ ਬਾਰੇ ਸੰਜੀਦਗੀ ਨਾਲ ਸੋਚਦੀ ਹੈ ।ਮੌਜੂਦਾ ਫੈਸਲਾ ਇਸੇ ਸਮਝ ਨਾਲ ਕੀਤਾ ਗਿਆ ਹੈ ਕਿ ਵਿਦਿਆਰਥੀਆਂ ਸਮੇਤ ਆਮ ਲੋਕਾਂ ਨੂੰ ਅਵਾਰਾ ਕੁੱਤਿਆਂ ਤੋਂ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ ਅਤੇ ਜਾਨਵਰ ਪ੍ਰੇਮੀਆਂ ਦੇ ਸਰੋਕਾਰਾਂ ਦਾ ਸਤਿਕਾਰ ਕੀਤਾ ਜਾ ਸਕੇ।ਉਨ੍ਹਾਂ ਅੱਗੇ ਕਿਹਾ, (ਇਸ ਇਤਜਾਮ ਨੂੰ ਕੁੱਝ ਦਿਨ ਦੇਖਣ ਤੋਂ ਬਾਅਦ ਜੇ ਜ਼ਰੂਰਤ ਮਹਿਸੂਸ ਹੋਈ ਤਾਂ ਥਾਵਾਂ ਦੀ ਗਿਣਤੀ ਬਾਰੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ। 

Have something to say? Post your comment

 

More in Chandigarh

ਸੂਬੇ ਭਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਜਸ਼ਨ

ਕਰਤੱਵਿਆ ਪੱਥ 'ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ

ਰਿਸ਼ੀ ਅਪਾਰਟਮੈਂਟ ਵਿੱਚ 98 ਲੱਖ ਦੇ ਵਿਕਾਸ ਕਾਰਜ ਸ਼ੁਰੂ, ਵਿਧਾਇਕ ਕੁਲਵੰਤ ਸਿੰਘ ਤੇ ਚੇਅਰਮੈਨ ਪ੍ਰਭਜੋਤ ਕੌਰ ਨੇ ਟੱਕ ਲਾ ਕੇ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ