Tuesday, July 15, 2025

Chandigarh

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਅਗਾਂਹਵਧੂ ਕਿਸਾਨ ਕਰਨਵੀਰ ਸਿੰਘ ਹੋਰਨਾਂ ਲਈ ਬਣਿਆ ਰਾਹ ਦਸੇਰਾ

May 14, 2022 10:18 AM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਬਲਾਕ ਨਾਭਾ ਦੇ ਪਿੰਡ ਬੌੜਾਂ ਕਲਾਂ ਦਾ ਪੜਿਆ ਲਿਖਿਆ ਅਗਾਂਹਵਧੂ ਕਿਸਾਨ ਕਰਨਵੀਰ ਸਿੰਘ ਜੋ ਕਿ ਕੱਦੂ ਕਰਕੇ ਝੋਨਾ ਲਗਾਉਣ ਵਾਲੀ ਰਵਾਇਤ ਨੂੰ ਤੋੜ ਕੇ ਲੰਮੇ ਸਮੇਂ ਤੋਂ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਰਾਹ ਦਸੇਰਾ ਬਣ ਰਿਹਾ ਹੈ।
ਝੋਨੇ ਦੀ ਸਿੱਧੀ ਬਿਜਾਈ ਦੇ ਤਜਰਬੇ ਸਾਂਝੇ ਕਰਦਿਆ ਕਰਨਵੀਰ ਸਿੰਘ ਨੇ ਦੱਸਿਆ ਕਿ ਪੰਜਾਬ 'ਚ ਰਵਾਇਤੀ ਤਰੀਕੇ ਨਾਲ ਝੋਨੇ ਦੀ ਕਾਸ਼ਤ ਕਰਨ ਨਾਲ ਜਿਥੇ ਪਾਣੀ ਦਾ ਪੱਧਰ ਥੱਲੇ ਜਾ ਰਿਹਾ ਹੈ ਅਤੇ ਹਰ ਸਾਲ ਬੋਰ/ਟਿਊਬਵੈੱਲ ਡੂੰਘੇ ਹੋ ਰਹੇ ਹਨ ਅਤੇ ਉਥੇ ਹੀ ਕਿਸਾਨਾਂ ਉੱਪਰ ਇਹ ਵਾਧੂ ਖਰਚੇ ਦਾ ਬੋਝ ਪੈ ਰਿਹਾ ਹੈ। ਦੂਸਰੇ ਪਾਸੇ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾ ਕੇ ਪਾਣੀ ਦੀ ਬਹੁਤ ਬੱਚਤ ਹੁੰਦੀ ਹੈ ਅਤੇ ਨਾਲ ਹੀ ਲੇਬਰ ਅਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ।
ਕਰਨਵੀਰ ਸਿੰਘ ਦੇ ਦੱਸਣ ਅਨੁਸਾਰ ਉਸਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਿਛਲੇ ਤਿੰਨ ਸਾਲਾਂ ਤੋਂ ਆਪਣੇ 15 ਏਕੜ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਇਸ ਵਿਧੀ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ ਨਾਲ ਹੀ ਉੱਥੇ ਝੋਨੇ ਨੂੰ ਬਿਮਾਰੀਆਂ ਅਤੇ ਕੀੜੇ-ਮਕੌੜੇ ਦੇ ਹਮਲੇ ਘੱਟ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਕਰਨ ਨਾਲ ਝਾੜ 'ਚ ਵੀ ਵਾਧਾ ਹੋਇਆ ਹੈ ਤੇ ਝਾੜ 32 ਕੁਇੰਟਲ ਤੋਂ ਵੱਧ ਪ੍ਰਤੀ ਏਕੜ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੱਦੂ ਕਰਕੇ ਝੋਨਾ ਲਗਾਉਣ ਨਾਲ ਜਿਥੇ ਜਮੀਨ ਦੀ ਪਾਣੀ ਜ਼ਜਬ ਕਰਨ ਦੀ ਸਮਰੱਥਾ ਖਤਮ ਹੁੰਦੀ ਹੈ, ਉਥੇ ਹੀ ਅਗਲੀ ਫਸਲ ਕਣਕ ਨੂੰ ਵੀ ਨੁਕਸਾਨ ਹੁੰਦਾ ਹੈ।
        ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਕਿਹਾ ਕਿ ਕਿਸਾਨ ਝੋਨੇ ਦੀ ਰਵਾਇਤੀ ਕੱਦੂ ਵਾਲੀ ਬਿਜਾਈ ਦੀ ਥਾਂ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਪ੍ਰਤੀ ਏਕੜ 1500 ਰੁਪਏ ਦੀ ਸਹਾਇਤਾ ਰਾਸ਼ੀ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨੇ ਦੀ ਲੁਆਈ ਦੀ ਸ਼ੁਰੂਆਤ 20 ਮਈ, 2022 ਤੋਂ ਕਰਨ ਦੀ ਖੁੱਲ੍ਹ ਵੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 65000 ਹੈਕਟੇਅਰ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਹੇਠ ਲਿਆਉਣ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਲਈ ਕਿਸਾਨ ਕੱਦੂ ਕਰਕੇ ਝੋਨਾ ਲਗਾਉਣ ਦੀ ਰਵਾਇਤੀ ਤਕਨੀਕ ਨੂੰ ਛੱਡਕੇ ਮਾਹਰਾਂ ਵੱਲੋਂ ਸੁਝਾਈ ਨਵੀਂ ਤਕਨੀਕ ਦੀ ਵਰਤੋਂ ਨੂੰ ਤਰਜੀਹ ਦੇਣ।  

Have something to say? Post your comment

 

More in Chandigarh

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

ਲੋਕ ਰੋਹ ਹੀ ਸਰਕਾਰ ਨੂੰ ਲੋਕ ਵਿਰੋਧੀ ਪਾਲਿਸੀ ਵਾਪਸ ਲੈਣ ਲਈ ਮਜ਼ਬੂਰ ਕਰੇਗਾ: ਬਲਬੀਰ ਸਿੰਘ ਸਿੱਧੂ

ਨਵਾਂ ਬੇਅਦਬੀ ਬਿੱਲ 'ਆਪ' ਸਰਕਾਰ ਦਾ ਸਭ ਤੋਂ ਵੱਡਾ ਸਿਆਸੀ ਡਰਾਮਾ, 24 ਘੰਟਿਆਂ ਵਾਲਾ ਵਾਅਦਾ ਕਿੱਥੇ ਗਿਆ : ਬ੍ਰਹਮਪੁਰਾ

ਯੁੱਧ ਨਸ਼ਿਆਂ ਵਿਰੁਧ ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਵਿਧਾਇਕ ਰੰਧਾਵਾ ਵੱਲੋਂ ਜ਼ੀਰਕਪੁਰ ਨੂੰ ਡੁੱਬਣ ਤੋਂ ਬਚਾਉਣ ਲਈ ਵਿਧਾਨ ਸਭਾ 'ਚ ਚਿੰਤਾ ਜ਼ਾਹਿਰ

ਪੰਜਾਬ ਕੈਬਨਿਟ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਨੌਜਵਾਨ ਪੀੜ੍ਹੀ ਭਾਜਪਾ ਦੀ ਨੀਤੀਆਂ ਅਤੇ ਰਾਸ਼ਟਰਵਾਦੀ ਸੋਚ ਨਾਲ ਪ੍ਰਭਾਵਿਤ : ਸੁਖਵਿੰਦਰ ਸਿੰਘ ਗੋਲਡੀ

ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਝੰਡਾ 20 ਜੁਲਾਈ  ਨੂੰ ਬੜੀ ਸ਼ਰਧਾ ਤੇ  ਭਾਵਨਾ ਨਾਲ ਚੜਾਇਆ ਜਾਵੇਗਾ  : ਸੂਦ ਵਿਰਕ 

ਜਥੇਦਾਰ ਬਹਾਦਰ ਸਿੰਘ ਸ਼ੇਖਪੁਰਾ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ 

ਸੁਖਦੇਵ ਸਿੰਘ ਕੰਸਾਲਾ ਦੇ ਸਵ. ਪੁੱਤਰ ਨੂੰ ਵੱਖ ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜ਼ਲੀਆਂ