Tuesday, December 09, 2025

Chandigarh

ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਪੰਜਾਬ ਦਾ ਮਾਣ ਵਧਾਉਣ ਲਈ ਮਹਿਲਾ ਅਥਲੀਟਾਂ ਨੂੰ ਦਿੱਤੀ ਵਧਾਈ

May 16, 2022 09:38 AM
SehajTimes

ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਅਤੇ ਪੰਜਾਬ ਜਾਟ ਮਹਾਂਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੀਆਂ ਉਨ੍ਹਾਂ ਮਹਿਲਾ ਮੈਡਲ ਜੇਤੂਆਂ ਦੀ ਮੇਜ਼ਬਾਨੀ ਕੀਤੀ ਜਿਨ੍ਹਾਂ ਨੇ ਹਾਲ ਹੀ ਵਿੱਚ ਬੈਂਗਲੁਰੂ ਵਿਖੇ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਸੀ।
ਪੰਜਾਬੀ ਯੂਨੀਵਰਸਿਟੀ ਨੇ ਇਨ੍ਹਾਂ ਖੇਡਾਂ ਵਿੱਚ ਕੁੱਲ 31 ਤਗਮੇ ਜਿੱਤੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਲੜਕੀਆਂ ਨੇ ਜਿੱਤੇ ਸਨ।
ਨੌਜਵਾਨ ਖਿਡਾਰੀਆਂ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੰਦਿਆਂ ਜੈ ਇੰਦਰ ਕੌਰ ਨੇ ਕਿਹਾ, "ਤੁਸੀਂ ਲੜਕੀਆਂ ਨੇ ਇੰਨੀ ਛੋਟੀ ਉਮਰ ਵਿੱਚ ਜੋ ਪ੍ਰਾਪਤ ਕੀਤਾ ਹੈ ਉਹ ਬਹੁਤ ਸ਼ਾਨਦਾਰ ਹੈ ਅਤੇ ਸਾਡੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਹੈ। ਤੁਹਾਡੀ ਮਿਹਨਤ, ਲਗਨ ਅਤੇ ਤੁਹਾਡੇ ਕੋਚਾਂ ਦੀਆਂ ਸਿੱਖਿਆਵਾਂ ਨੇ ਹੀ ਇਹ ਉਪਲਬਧੀ ਸੰਭਵ ਕੀਤੀ ਹੈ ਅਤੇ ਸਾਨੂੰ ਸਾਰਿਆਂ ਨੂੰ ਤੁਹਾਡੇ 'ਤੇ ਬਹੁਤ ਮਾਣ ਹੈ। ਮੇਰੇ ਮਾਤਾ ਜੀ ਪ੍ਰਨੀਤ ਕੌਰ ਜੀ ਹਮੇਸ਼ਾ ਹੀ ਮਹਿਲਾ ਸਸ਼ਕਤੀਕਰਨ ਦੀ ਪ੍ਰਫੁੱਲਤਾ ਲਈ ਕੰਮ ਕਰਦੇ ਰਹੇ ਹਨ ਅਤੇ ਸਾਡੀਆਂ ਕੁੜੀਆਂ ਨੂੰ ਰਾਸ਼ਟਰੀ ਪੱਧਰ 'ਤੇ ਇੰਨਾ ਵਧੀਆ ਪ੍ਰਦਰਸ਼ਨ ਕਰਦੇ ਦੇਖ ਕੇ ਉਨ੍ਹਾਂ ਨੂੰ ਵੀ ਬਹੁਤ ਖੁਸ਼ੀ ਹੋਈ ਹੈ। ਮੈਂ ਤੁਹਾਡੇ ਸਾਰਿਆਂ ਨੂੰ ਭਵਿੱਖ ਦੀਆਂ ਸਾਰੀਆਂ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੰਦੀ ਹਾਂ।"
ਜੈ ਇੰਦਰ ਕੌਰ ਪੰਜਾਬੀ ਯੂਨੀਵਰਸਿਟੀ ਦੀਆਂ ਲਗਭਗ 24 ਲੜਕੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਆਪਣੇ ਮੋਤੀਬਾਗ ਪੈਲੇਸ ਸਥਿਤ ਰਿਹਾਇਸ਼ 'ਤੇ ਚਾਹ ਦੀ ਮੇਜ਼ਬਾਨੀ ਕਰ ਰਹੇ ਸੀ। ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਤਲਵਾਰਬਾਜ਼ੀ, ਅਥਲੈਟਿਕਸ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ ਸਮੇਤ ਹੋਰ ਮੁਕਾਬਲਿਆਂ ਵਿੱਚ ਤਗਮੇ ਜਿੱਤੇ ਹਨ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਸਪੋਰਟਸ ਗੁਰਸ਼ਰਨ ਕੌਰ ਰੰਧਾਵਾ ਨੇ ਖਿਡਾਰੀਆਂ ਦੀ ਮੇਜ਼ਬਾਨੀ ਅਤੇ ਸ਼ਲਾਘਾ ਕਰਨ ਲਈ ਜੈ ਇੰਦਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ, "ਅਸੀਂ ਜੈ ਇੰਦਰ ਕੌਰ ਮੈਡਮ ਦੇ ਸਾਡੇ ਨਾਲ ਮੁਲਾਕਾਤ ਕਰਨ ਅਤੇ ਵਿਦਿਆਰਥੀਆਂ ਨੂੰ ਨੈਤਿਕ ਹੁਲਾਰਾ ਦੇਣ ਲਈ ਬਹੁਤ ਧੰਨਵਾਦੀ ਹਾਂ।"
ਏਸ਼ੀਆ ਕੱਪ ਵਿੱਚ ਕੰਪਾਊਂਡ ਵਰਗ ਵਿੱਚ 2 ਸੋਨ ਅਤੇ 1 ਚਾਂਦੀ ਦਾ ਤਗਮਾ ਜਿੱਤਣ ਵਾਲੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਜੈ ਇੰਦਰ ਕੌਰ ਜੀ ਨਾਲ ਮਿਲਣਾ ਬਹੁਤ ਵਧੀਆ ਅਨੁਭਵ ਰਿਹਾ, ਉਹ ਇੰਨੀ ਚੰਗੀ ਅਤੇ ਨਿਮਰ ਵਿਅਕਤੀ ਹਨ ਅਤੇ ਉਹਨਾਂ ਦੀ ਪ੍ਰਸ਼ੰਸਾ ਦੇ ਸ਼ਬਦਾ ਨੇ ਸਾਨੂੰ ਸਾਰਿਆਂ ਨੂੰ ਖੁਸ਼ੀ ਨਾਲ ਭਰ ਦਿੱਤਾ ਹੈ।"
ਯਾਦ ਕਰਦੇ ਹੋਏ ਕਿ ਐਮ.ਪੀ.ਪਟਿਆਲਾ ਪ੍ਰਨੀਤ ਕੌਰ ਜੀ ਵੀ ਪਹਿਲਾਂ ਵੀ ਉਹਨਾਂ ਦੀ ਸ਼ਲਾਘਾ ਕਰ ਚੁੱਕੇ ਹਨ, ਤੀਰਅੰਦਾਜ਼ ਪਰਨੀਤ ਕੌਰ ਨੇ ਦੱਸਿਆ ਕਿ “ਪਿਛਲੇ ਸਾਲ ਜਦੋਂ ਮੈਂ ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪੀਅਨ ਵਿੱਚ ਗੋਲਡ ਮੈਡਲ ਜਿੱਤਿਆ ਸੀ ਤਾਂ ਮੈਡਮ ਪ੍ਰਨੀਤ ਕੌਰ ਨੇ ਓਹਦੋਂ ਵੀ ਮੈਨੂੰ ਫ਼ੋਨ ਕੀਤਾ ਸੀ ਅਤੇ ਮੇਰੀ ਜਿੱਤ 'ਤੇ ਮੈਨੂੰ ਵਧਾਈ ਦਿੱਤੀ ਸੀ। ਉਨ੍ਹਾਂ ਨੇ ਹਮੇਸ਼ਾ ਉਭਰਦੇ ਖਿਡਾਰੀਆਂ ਦਾ ਸਮਰਥਨ ਕੀਤਾ ਅਤੇ ਮੈਂ ਉਨ੍ਹਾਂ ਦੀ ਧੰਨਵਾਦੀ ਹਾਂ।"
ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਖਿਡਾਰਨਾਂ ਤਨਵੀਰ ਕੌਰ, ਸਿਮਰਜੀਤ ਸਿੰਘ, ਕਿਰਨਜੋਤ ਕੌਰ, ਸਿਮਰਨਦੀਪ ਕੌਰ, ਜਿਨ੍ਹਾਂ ਨੇ 400 ਮੀਟਰ ਰਿਲੇਅ ਵਿੱਚ ਕੌਮੀ ਰਿਕਾਰਡ ਕਾਇਮ ਕਰਕੇ ਗੋਲਡ ਮੈਡਲ ਜਿੱਤਿਆ, ਸਿਮਰਨਜੀਤ ਕੌਰ, ਲਗਨ ਜਿੰਦਲ, ਅਨੰਨਿਆ ਅਤੇ ਪਵਨੀਤ ਕੌਰ ਜਿਨ੍ਹਾਂ ਨੇ ਤਲਵਾਰਬਾਜ਼ੀ ਵਿੱਚ ਟੀਮ ਵਿੱਚ ਕਾਂਸੀ ਦਾ ਤਗਮਾ ਜਿੱਤਿਆ, ਪ੍ਰਨੀਤ ਕੌਰ (ਤੀਰਅੰਦਾਜ਼ੀ), ਮਨਪ੍ਰੀਤ ਕੌਰ (ਜੂਡੋ), ਸੁਜਾਤਾ, ਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਤੀਰਅੰਦਾਜ਼ੀ ਵਿੱਚ ਟੀਮ ਗੋਲਡ ਜਿੱਤਣ ਵਾਲੀ ਪ੍ਰੀਤਇੰਦਰ ਕੌਰ, ਪ੍ਰਭਜੋਤ (ਗੋਲਡ, ਤੀਰਅੰਦਾਜ਼ੀ), ਅਨੁਸ਼ਿਕਾ, ਸਹਿਜਪ੍ਰੀਤ ਕੌਰ, ਤਨੀਸ਼ਾ, ਅਮਨਦੀਪ ਕੌਰ (ਸਿਲਵਰ, ਰਿਕਰਵ ਤੀਰਅੰਦਾਜ਼ੀ), ਡਾ. ਇੰਸ਼ਨੀਤ ਔਲਖ (ਸ਼ੂਟਿੰਗ ਗੋਲਡ), ਅਰਸ਼ਦੀਪ ਕੌਰ (ਸਿਲਵਰ, ਸ਼ੂਟਿੰਗ), ਕ੍ਰਿਤਿਕਾ ਸ਼ਰਮਾ (ਸਿਲਵਰ, ਸ਼ੂਟਿੰਗ) ਅਤੇ ਅਸੀਸ ਛੀਨਾ (ਸਕੀਟ ਸ਼ੂਟਿੰਗ ਗੋਲਡ) ਆਦਿ ਹਾਜ਼ਿਰ ਸਨ।

Have something to say? Post your comment

 

More in Chandigarh

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ