Wednesday, December 31, 2025

Chandigarh

ਸੂਬੇ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ; 336 ਬੈਂਚਾਂ ਨੇ ਕੀਤੀ 1,45,779 ਕੇਸਾਂ ਦੀ ਸੁਣਵਾਈ

May 16, 2022 09:47 AM
SehajTimes
ਚੰਡੀਗੜ੍ਹ : ਪੰਜਾਬ ਭਰ ਵਿੱਚ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਕੁੱਲ 336 ਬੈਂਚਾਂ ਨੇ 1,45,779 ਕੇਸਾਂ ਦੀ ਸੁਣਵਾਈ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਅਰੁਣ ਗੁਪਤਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਤੇਜਿੰਦਰ ਸਿੰਘ ਢੀਂਡਸਾ ਦੀ ਦੂਰਅੰਦੇਸ਼ੀ ਅਗਵਾਈ ਹੇਠ ਲਗਾਈ ਗਈ ਇਸ ਕੌਮੀ ਲੋਕ ਅਦਾਲਤ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਲੇਬਰ ਦੇ ਮਾਮਲੇ, ਅਪਰਾਧਿਕ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਰੱਦ/ਲਾਪਤਾ ਰਿਪੋਰਟਾਂ ਆਦਿ ਨਾਲ ਸਬੰਧਤ ਵੱਖ-ਵੱਖ ਮਾਮਲਿਆਂ 'ਤੇ ਸੁਣਵਾਈ ਕੀਤੀ ਗਈ ਅਤੇ ਪਾਰਟੀਆਂ ਦੀ ਸਹਿਮਤੀ ਨਾਲ ਅਵਾਰਡ ਪਾਸ ਕੀਤੇ ਗਏ।
ਮੈਂਬਰ ਸਕੱਤਰ ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। 
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦਾਂ ਨੂੰ ਕਾਨੂੰਨੀ ਸੇਵਾਵਾਂ ਦੇਣ ਲਈ ਟੌਲ ਫਰੀ ਨੰਬਰ-1968 ਚਲਾਇਆ ਜਾ ਰਿਹਾ ਹੈ ਅਤੇ ਹਰ ਲੋੜਵੰਦ ਵਿਅਕਤੀ, 24 ਘੰਟੇ ਉਪਲਬਧ ਰਹਿਣ ਵਾਲੇ ਇਸ ਟੌਲ ਫਰੀ ਨੰਬਰ 1968 'ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੀਗਲ ਸਰਵਿਸਿਜ਼ ਅਥਾਰਟੀ ਐਕਟ, 1987 ਤਹਿਤ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫ਼ਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫ਼ਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ 'ਮਹਾਤਮਾ ਗਾਂਧੀ ਦਾ ਦੂਜਾ ਕਤਲ' ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 'ਵਿਕਸਿਤ ਭਾਰਤ - ਗ੍ਰਾਮ ਜੀ' ਸਕੀਮ ਗਰੀਬਾਂ ਅਤੇ ਸੰਘੀ ਢਾਂਚੇ 'ਤੇ ਹਮਲਾ ਕਰਾਰ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ