Monday, December 08, 2025

Chandigarh

ਕੈਪਟਨ ਅਮਰਿੰਦਰ ਨੇ ਸੂਬੇ ਵਿੱਚ ਅਤਿਵਾਦ ਦੇ ਖਤਰੇ ਦੀ ਗੰਭੀਰਤਾ ਬਾਰੇ ਚੇਤਾਵਨੀ ਦਿੱਤੀ

May 16, 2022 10:03 AM
SehajTimes

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਹਰਾਇਆ ਕਿ ਪੰਜਾਬ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਅਤੇ ਇਸ ਖਤਰੇ ਨੂੰ ਨੱਥ ਪਾਉਣ ਲਈ ਇਕਜੁੱਟਤਾ, ਤਾਲਮੇਲ ਅਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ।
ਸੋਮਵਾਰ ਸ਼ਾਮ ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਅੱਤਵਾਦੀ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਕਿਹਾ, ਇਹ ਪਿਛਲੇ ਕੁਝ ਦਿਨਾਂ ਦੌਰਾਨ ਆਰਡੀਐਕਸ ਜ਼ਬਤ ਹੋਣ, ਡਰੋਨ ਰਾਹੀਂ ਭੇਜੇ ਗਏ ਨਸ਼ੀਲੇ ਪਦਾਰਥਾਂ ਜ਼ਬਤ ਹੋਣ ਅਤੇ ਕੁਝ ਸ਼ੱਕੀਆਂ ਦੀ ਗ੍ਰਿਫਤਾਰੀ ਵਰਗੀਆਂ ਤਾਜ਼ਾ ਘਟਨਾਵਾਂ ਦੀ ਲੜੀ ਦਾ ਹੀ ਹਿੱਸਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਆਈਐਸਆਈ ਦੇ ਮਨਸੂਬਿਆਂ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਨੇ ਪੰਜਾਬ ਬਾਰੇ ਆਪਣੇ ਇਰਾਦਿਆਂ ਨੂੰ ਕਦੇ ਨਹੀਂ ਛੱਡਿਆ ਅਤੇ ਜੋ ਵੀ ਮੌਕਾ ਮਿਲੇਗਾ ਉਸ ਦਾ ਉਹ ਹਮੇਸ਼ਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਨੇ ਆਈਐਸਆਈ ਦੁਆਰਾ ਵਿਨਾਸ਼ਕਾਰੀ ਗਤੀਵਿਧੀਆਂ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੇ ਪ੍ਰਬੰਧਾ 'ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇੱਥੇ ਹੋਰ ਹਥਿਆਰ ਆਉਣ ਅਤੇ ਹੋਰ ਲੋਕਾਂ ਦੇ ਇਸ ਪੰਜਾਬ ਵਿਰੋਧੀ ਜਾਲ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਦੀ ਪਛਾਣ ਕਰਨ ਦੀ ਲੋੜ ਹੈ।
ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੀ ਨਵੀਂ ਸਰਕਾਰ ਦੀ ‘ਅਣਤਜਰਬੇਕਾਰਤਾ’ ਵਿਰੁੱਧ ਵੀ ਸੁਚੇਤ ਕੀਤਾ ਅਤੇ ਇਸ ਨੂੰ ਕੇਂਦਰ ਸਰਕਾਰ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਨ ਦੀ ਅਪੀਲ ਕੀਤੀ। “ਸੂਬਾ ਸਰਕਾਰ ਨੂੰ ਹਰ ਸੰਭਵ ਕਦਮ ਚੁੱਕਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਬਚਾਉਣ ਲਈ ਹਰ ਕਿਸੇ ਦਾ ਸਹਿਯੋਗ ਲੈਣਾ ਚਾਹੀਦਾ ਹੈ”, ਉਨ੍ਹਾਂ ਕਿਹਾ, “ਪੰਜਾਬ ਪਹਿਲਾਂ ਹੀ ਭਾਰੀ ਕੀਮਤ ਚੁਕਾਉਣ ਤੋਂ ਬਾਅਦ ਹੁਣ ਗੜਬੜ ਦੇ ਇੱਕ ਹੋਰ ਪੜਾਅ ਨੂੰ ਬਰਦਾਸ਼ਤ ਨਹੀਂ ਕਰ ਸਕਦਾ”।
ਕੈਪਟਨ ਅਮਰਿੰਦਰ ਨੇ ਅਫਸੋਸ ਜ਼ਾਹਰ ਕੀਤਾ ਕਿ ਜਦੋਂ ਪਿਛਲੇ ਸਮੇਂ ਵਿੱਚ ਉਹ ਸਰਹੱਦ ਪਾਰ ਤੋਂ ਆਤੰਕਵਾਦੀ ਸਮੂਹਾਂ ਦੇ ਖਤਰਿਆਂ ਵਿਰੁੱਧ ਲਗਾਤਾਰ ਚੇਤਾਵਨੀ ਦਿੰਦੇ ਰਹੇ ਸਨ, ਤਾਂ ਕਾਂਗਰਸ ਪਾਰਟੀ ਦੇ ਕੁਝ ਆਗੂ ਇਸ ਨੂੰ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਖਾਰਜ ਕਰ ਰਹੇ ਸਨ। “ਉਮੀਦ ਕਰਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਕੋਈ ਵੀ ਸਾਡੇ ਵੱਲ ਬੁਰੀ ਨਜ਼ਰ ਰੱਖਣ ਦੀ ਹਿੰਮਤ ਨਾ ਕਰੇ”, ਉਨ੍ਹਾਂ ਨੇ ਅੱਤਵਾਦ ਨਾਲ ਨਜਿੱਠਣ ਲਈ ਸਰਕਾਰ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਕਿਹਾ।

Have something to say? Post your comment

 

More in Chandigarh

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ