Thursday, November 27, 2025

Chandigarh

ਉੱਚ ਪੁਲਿਸ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ; ਡੀਜੀਪੀ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ

May 16, 2022 10:06 AM
SehajTimes

ਚੰਡੀਗੜ੍ਹ : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਬੀਤੀ ਰਾਤ ਹੋਏ ਧਮਾਕੇ ਦਾ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਨੂੰ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਘਟਨਾ ਦੀ ਤਹਿ ਤੱਕ ਪਹੁੰਚ ਕੀਤੀ ਜਾ ਸਕੇ।
ਅੱਜ ਸਵੇਰੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਕਿ ਕੁਝ ਦੁਸ਼ਮਣ ਤਾਕਤਾਂ ਸੂਬੇ ਭਰ ਵਿੱਚ ਗੜਬੜ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਜੋ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋ ਸਕਣਗੀਆਂ।
ਇਸ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਹੋਰ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਤਾਂ ਜੋ ਪੁਲਿਸ ਇਸ ਅਣਸੁਖਾਵੀਂ ਘਟਨਾ ਦੀਆਂ ਜੜ੍ਹਾਂ ਤੱਕ ਪਹੁੰਚ ਸਕੇ।
ਇਸ ‘ਤੇ ਭਰੋਸਾ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਜਲਦੀ ਹੀ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਂਦਾ ਜਾਵੇਗਾ ਅਤੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਹੋਰ ਅਜਿਹੇ ਸਮਾਜ ਵਿਰੋਧੀ ਅਨਸਰ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜਾਮ ਨਾ ਦੇਣ।
ਮੀਟਿੰਗ ਵਿੱਚ ਸ਼ਾਮਿਲ ਹੋਰ ਪ੍ਰਮੁੱਖ ਹਸਤੀਆਂ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਡੀਜੀਪੀ ਵੀ.ਕੇ. ਭਾਵਰਾ, ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਇੰਟੈਲੀਜੈਂਸ ਐਸ.ਐਸ. ਸ੍ਰੀਵਾਸਤਵਾ ਸ਼ਾਮਲ ਸਨ।    

Have something to say? Post your comment

 

More in Chandigarh

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਐਮ.ਸੀ. ਮੋਹਾਲੀ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ