Saturday, December 20, 2025

Chandigarh

ਹਰਜੋਤ ਸਿੰਘ ਬੈਂਸ ਵੱਲੋਂ ਜੇਲਾਂ ਵਿੱਚ ਮੋਬਾਈਲ ਦੀ ਵਰਤੋਂ ’ਤੇ ਮੁਕੰਮਲ ਰੋਕ ਲਗਾਉਣ ਲਈ ਤਕਨੀਕੀ ਹੱਲ ਤਲਾਸ਼ਣ ਦੇ ਨਿਰਦੇਸ਼

May 21, 2022 10:20 AM
SehajTimes
ਚੰਡੀਗੜ੍ਹ : ਸੂਬੇ ਦੀਆਂ ਜੇਲਾਂ ਨੂੰ ਅਸਲ ਅਰਥਾਂ ਵਿੱਚ ‘ਸੁਧਾਰ ਘਰ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਜੇਲ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਪੂਰੀ ਤਰਾਂ ਨਾਲ ਬੰਦ ਕਰਨ ਅਤੇ ਜੇਲ ਦੇ ਅੰਦਰ ਚੱਲ ਰਹੇ ਮੋਬਾਈਲਾਂ ਬਾਰੇ ਪਤਾ ਲਗਾਉਣ ਲਈ ਨਵੀਨਤਮ ਤਕਨਾਲੋਜੀ ਵਰਤਣ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇ । 
ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਜੇਲਾਂ ਵਿੱਚ ਨਫ਼ਰੀ (ਮੈਨ ਪਾਵਰ) ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਅਤੇ ਜੇਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੂੰ ਜੇਲਾਂ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕੈਦੀਆਂ ਦੀ ਨਕੇਲ ਕੱਸਣ ਲਈ ਵਾਧੂ ਪੁਲਿਸ ਕਰਮੀ ਤਾਇਨਾਤ ਕਰਨ ਲਈ ਕਿਹਾ। 
ਮੰਤਰੀ ਨੇ ਕਿਹਾ, “ਜੇਲਾਂ ਵਿੱਚੋਂ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਨੂੰ ਤੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਇੱਕ ਨਿਰਧਾਰਤ ਸਮੇਂ ‘ਚ ਜੇਲਾਂ ਵਿੱਚੋਂ ਸਭ ਤੋਂ ਵੱਧ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ। ਭਵਿੱਖ ਵਿੱਚ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜੇਲਾਂ ਦੇ ਅੰਦਰੋਂ ਇੱਕ ਵੀ ਗੈਰ-ਕਾਨੂੰਨੀ ਗਤੀਵਿਧੀ ਨਾ ਕੀਤੀ ਜਾ ਸਕੇ।”
ਜ਼ਿਕਰਯੋਗ ਹੈ ਕਿ ਇੱਕ ਭਾਰਤੀ ਆਈ.ਟੀ./ਕਮਿਊਨੀਕੇਸ਼ਨ ਸਿਸਟਮ ਇੰਟੀਗ੍ਰੇਸ਼ਨ ਕੰਪਨੀ ਐੱਮ.ਏ.ਪੀ.ਐੱਲ. ਨੇ ਪੇਸ਼ਕਾਰੀ ਦਿੱਤੀ ਅਤੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ  ਕਿ ਜੀ.ਓ ਮੈਪਿੰਗ ਰਾਹੀਂ ਜੇਲਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਜੀ.ਓ ਫੈਨਸਿੰਗ ਅਤੇ ਤਕਨਾਲੋਜੀ ਰਾਹੀਂ ਮੋਬਾਈਲ, ਵਟਸਐਪ ਅਤੇ ਹੋਰ ਕਾਲਾਂ ਦੇ ਸਿਗਨਲ ਪ੍ਰਾਪਤ ਕੀਤੇ ਜਾ ਸਕਣਗੇ। ਇਸ  ਤਕਨਾਲੋਜੀ  ਰਾਹੀਂ ਰੀਅਲ ਟਾਈਮ ਡਾਟਾ ਤਿਆਰ ਕੀਤਾ ਜਾਂਦਾ ਹੈ। ਮੋਬਾਈਲ ਫੋਨ ਉਪਭੋਗਤਾਵਾਂ ਦੀ ਅਸਲ ਸਥਿਤੀ ਦਾ ਪਤਾ ਲਗਾਉਣ ਤੋਂ ਇਲਾਵਾ ਕਾਲ ਨੂੰ ਤੁਰੰਤ ਬਲੌਕ ਕੀਤਾ ਜਾ ਸਕੇਗਾ।
ਮੀਟਿੰਗ ਵਿੱਚ ਏ.ਡੀ.ਜੀ.ਪੀ. ਜੇਲਾਂ ਵਰਿੰਦਰ ਕੁਮਾਰ, ਆਈ.ਜੀ. ਜੇਲਾਂ ਰੂਪ ਕੁਮਾਰ ਅਰੋੜਾ ਅਤੇ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ