Saturday, February 07, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

May 21, 2022 08:01 PM
SehajTimes

ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਕੀਤੀ ਅਪੀਲ
• 100 ਏਕੜ ਤੋਂ ਜਿਆਦਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਅਗਾਂਹਵਧੂ ਪਿੰਡਾਂ ਨੂੰ ਕੀਤਾ ਜਾਵੇਗਾ ਸਨਮਾਨਤ : ਡਿਪਟੀ ਕਮਿਸ਼ਨਰ ਅਮਿਤ ਤਲਵਾੜ

ਐਸ.ਏ.ਐਸ. ਨਗਰ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਅਹਿਮੀਅਤ ਦਿੰਦਿਆਂ ਅੱਜ ਹਲਕਾ ਡੇਰਾਬੱਸੀ ਵਿਧਾਇਕ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਵਲੋਂ ਪਿੰਡ ਬਸੌਲੀ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸ਼ੁਰੂਆਤ ਕਰਵਾਈ ਗਈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋ 20 ਮਈ ਤੋ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਐਲਾਨ ਕੀਤਾ ਹੋਇਆ ਸੀ। ਹਲਕਾ ਵਿਧਾਇਕ ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਲਗਾਤਾਰ ਹੇਠਾਂ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਤੇ ਚਿੰਤਾ ਪ੍ਰਗਟਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵੱਲੋਂ ਇਹ ਵੀ ਦਸਿਆ ਗਿਆ ਕਿ ਪੰਜਾਬ ਸਰਕਾਰ ਹਰ ਪੱਖ ਤੋਂ ਕਿਸਾਨੀ ਨੂੰ ਬਿਹਤਰ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਜਲਦ ਹੀ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਕਰਨ ਲਈ ਹੋਰ ਫਸਲਾਂ ਤੇ ਘਟੋ ਘੱਟ ਸਮਰਥਨ ਮੁੱਲ ਪੰਜਾਬ ਸਰਕਾਰ ਵੱਲੋਂ ਦੇਣ ਦਾ ਭਰੋਸਾ ਦਵਾਇਆ। 


ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਮਾਸਟਰ ਟਰੇਨਰਾਂ ਤਿਆਰ ਕਰਨ ਤਾਂ ਜੋ ਵੱਧ ਤੋ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨਾਂ ਦੱਸਿਆ ਕਿ 100 ਏਕੜ ਤੋਂ ਜਿਆਦਾ  ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਅਗਾਂਹਵਧੂ ਪਿੰਡਾਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਜੇਕਰ ਉਨਾਂ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। 

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਰਾਜੇਸ਼ ਕੁਮਾਰ ਰਹੇਜਾ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕਣਕ ਦੇ ਵੱਢਾਂ ਨੂੰ ਪਾਣੀ ਦੇਣਾ , ਤਿੰਨ ਦਿਨਾਂ ਬਾਅਦ ਵੱਤਰ ਆਉਣ ਦੋ ਵਾਰ ਵਾਹ ਕੇ ਸਹਾਗਾ ਮਾਰ ਕੇ ਲੇਵਲ ਰਾਵਾ ਫੇਰਿਆ ਜਾਵੇ ਅਤੇ ਖੇਤ ਛੱਡ ਦਿਤਾ ਜਾਵੇ , ਬਿਜਾਈ ਤੋ 3 ਦਿਨ ਪਹਿਲਾਂ ਖੇਤ ਨੂੰ ਪਾਣੀ ਲਗਾਇਆ ਜਾਵੇ , 3 ਦਿਨਾਂ ਬਾਅਦ ਤੱਕ ਵੱਤਰ ਆਉਣ ਤੋ ਤੇ 2 ਵਾਰ ਵਾਹੁਣ ਉਪਰੰਤ 3 ਸਹਾਗੇ ਮਾਰੇ ਜਾਣ। ਉਸੇ ਦਿਨ ਬਿਜਾਈ ਸ਼ਾਮ ਵੇਲੇ ਕੀਤੀ ਜਾਵੇ । ਝੋਨੇ ਦੀ ਸਿਧੀ ਬਿਜਾਈ ਸਿਰਫ ਦਰਮਿਆਨੀਆਂ ਤੇ ਭਾਰੀਆਂ ਜਮੀਨਾਂ ਵਿੱਚ ਹੀ ਕਰੋ । 

ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਨਾ ਕੀਤੀ ਜਾਵੇ । ਬੀਜ ਦੀ ਮਾਤਰਾ ਸਬੰਧੀ ਉਨਾਂ ਦੱਸਿਆ ਕਿ ਬੀਜ 8-10 ਕਿਲੋ ਪ੍ਰਤੀ ਏਕੜ , ਬੀਜ ਬੀਜਣ ਤੋ ਪਹਿਲਾਂ 8-12 ਘੰਟੇ ਪਾਣੀ ਚ ਡੁਬੋ ਕੇ ਛਾਂਵੇ ਸਕਾਉਣ ਉਪਰੰਤ 3 ਗਾ੍ਰਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਬੀਜ ਨੂੰ ਸੋਧ ਸੋਧ ਕੇ 7.5 –8 ਇੰਚ ਦੂਰ ਕਤਾਰਾਂ ਵਿੱਚ 1.50-2.00 ਇੰਚ ਡੂੰਗੀ ਬਿਜਾਈ ਕਰੋ। ਉਨ੍ਹਾਂ ਕਦੂ ਕਰਨ ਨਾਲ ਹੋ ਰਹੇ ਨੁਕਸਾਨ ਤੋਂ ਵੀ ਜਾਣੂ ਕਰਵਾਇਆ ਅਤੇ ਵੱਟਾਂ ਉੱਤੇ ਝੋਨੇ ਦੀ ਲਵਾਈ ਨੂੰ ਵੀ ਤਰਜੀਹ ਦੇਣ ਨੂੰ ਕਿਹਾ। ਇਸ ਮੌਕੇ ਕਿਸਾਨਾਂ ਵੱਲੋਂ ਵੀ ਝੋਨੇ ਦੀ ਸਿੱਧੀ ਬਿਜਾਈ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪ੍ਰਭ ਗਿੱਲ ਦੀ ਗਾਇਕੀ ਨੇ ਬੰਨ੍ਹਿਆ ਸਮਾਂ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ